ਮਃ

Fifth Mehl:

ਪੰਜਵੀਂ ਪਾਤਸ਼ਾਹੀ।

ਨੀਹਿ ਜਿ ਵਿਧਾ ਮੰਨੁ ਪਛਾਣੂ ਵਿਰਲੋ ਥਿਓ

One who recognizes the Lord is very rare; his mind is pierced through with the Love of the Lord.

ਅਜੇਹਾ (ਰੱਬ ਦੀ) ਪਛਾਣ ਵਾਲਾ ਕੋਈ ਵਿਰਲਾ ਬੰਦਾ ਹੁੰਦਾ ਹੈ, ਜਿਸ ਦਾ ਮਨ ਪ੍ਰਭੂ ਦੇ ਪ੍ਰੇਮ ਵਿਚ ਵਿੰਨ੍ਹਿਆ ਹੋਵੇ। ਨੀਹਿ = ਨਿਹੁਂ ਵਿਚ, ਪ੍ਰੇਮ ਵਿਚ। ਜਿ ਮੰਨੁ = ਜਿਸ ਦਾ ਮਨ। ਥਿਓ = ਹੁੰਦਾ ਹੈ।

ਜੋੜਣਹਾਰਾ ਸੰਤੁ ਨਾਨਕ ਪਾਧਰੁ ਪਧਰੋ ॥੨॥

Such a Saint is the Uniter, O Nanak - he straightens out the path. ||2||

ਹੇ ਨਾਨਕ! ਅਜੇਹਾ ਸੰਤ (ਹੋਰਨਾਂ ਨੂੰ ਭੀ ਰੱਬ ਨਾਲ) ਜੋੜਨ ਤੇ ਸਮਰੱਥ ਹੁੰਦਾ ਹੈ ਤੇ (ਰੱਬ ਨੂੰ ਮਿਲਣ ਲਈ) ਸਿੱਧਾ ਰਾਹ ਵਿਖਾ ਦੇਂਦਾ ਹੈ ॥੨॥ ਪਾਧਰੁ = ਰਸਤਾ। ਪਧਰੋ = ਸਿੱਧਾ ॥੨॥