ਪ੍ਰਭ ਭਾਵੈ ਮਾਨੁਖ ਗਤਿ ਪਾਵੈ ॥
If it pleases God, one attains salvation.
ਜੇ ਪ੍ਰਭੂ ਨੂੰ ਚੰਗੀ ਲੱਗੇ ਤਾਂ ਮਨੁੱਖ ਨੂੰ ਉੱਚੀ ਆਤਮਕ ਅਵਸਥਾ ਦੇਂਦਾ ਹੈ, ਪ੍ਰਭ ਭਾਵੈ = ਜੇ ਪ੍ਰਭੂ ਨੂੰ ਚੰਗਾ ਲੱਗੇ। ਗਤਿ = ਉੱਚੀ ਆਤਮਕ ਅਵਸਥਾ।
ਪ੍ਰਭ ਭਾਵੈ ਤਾ ਪਾਥਰ ਤਰਾਵੈ ॥
If it pleases God, then even stones can swim.
ਅਤੇ ਪੱਥਰ (-ਦਿਲਾਂ) ਨੂੰ ਭੀ ਤਾਰ ਲੈਂਦਾ ਹੈ।
ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ ॥
If it pleases God, the body is preserved, even without the breath of life.
ਜੇ ਪ੍ਰਭੂ ਚਾਹੇ ਤਾਂ ਸੁਆਸਾਂ ਤੋਂ ਬਿਨਾ ਭੀ ਪ੍ਰਾਣੀ ਨੂੰ (ਮੌਤ ਤੋਂ) ਬਚਾ ਰੱਖਦਾ ਹੈ,
ਪ੍ਰਭ ਭਾਵੈ ਤਾ ਹਰਿ ਗੁਣ ਭਾਖੈ ॥
If it pleases God, then one chants the Lord's Glorious Praises.
ਉਸ ਦੀ ਮੇਹਰ ਹੋਵੇ ਤਾਂ ਜੀਵ ਪ੍ਰਭੂ ਦੇ ਗੁਣ ਗਾਉਂਦਾ ਹੈ।
ਪ੍ਰਭ ਭਾਵੈ ਤਾ ਪਤਿਤ ਉਧਾਰੈ ॥
If it pleases God, then even sinners are saved.
ਜੇ ਅਕਾਲ ਪੁਰਖ ਦੀ ਰਜ਼ਾ ਹੋਵੇ ਤਾਂ ਗਿਰੇ ਹੋਏ ਚਲਨ ਵਾਲਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ; ਪਤਿਤ = (ਧਰਮ ਤੋਂ) ਡਿੱਗੇ ਹੋਏ।
ਆਪਿ ਕਰੈ ਆਪਨ ਬੀਚਾਰੈ ॥
He Himself acts, and He Himself contemplates.
ਜੋ ਕੁਝ ਕਰਦਾ ਹੈ, ਆਪਣੀ ਸਲਾਹ ਅਨੁਸਾਰ ਕਰਦਾ ਹੈ। ਆਪਨ ਬੀਚਾਰੈ = ਆਪਣੇ ਵਿਚਾਰ ਅਨੁਸਾਰ।
ਦੁਹਾ ਸਿਰਿਆ ਕਾ ਆਪਿ ਸੁਆਮੀ ॥
He Himself is the Master of both worlds.
ਪ੍ਰਭੂ ਆਪ ਹੀ ਲੋਕ ਪਰਲੋਕ ਦਾ ਮਾਲਕ ਹੈ, ਦੁਹਾ ਸਿਰਿਆ ਕਾ = ਲੋਕ ਪਰਲੋਕ ਦਾ।
ਖੇਲੈ ਬਿਗਸੈ ਅੰਤਰਜਾਮੀ ॥
He plays and He enjoys; He is the Inner-knower, the Searcher of hearts.
ਉਹ ਸਭ ਦੇ ਦਿਲ ਦੀ ਜਾਣਨ ਵਾਲਾ ਆਪ ਜਗਤ-ਖੇਡ ਖੇਡਦਾ ਹੈ ਤੇ (ਇਸ ਨੂੰ ਵੇਖ ਕੇ) ਖ਼ੁਸ਼ ਹੁੰਦਾ ਹੈ। ਖੇਲੈ = ਖੇਲ ਖੇਲਦਾ ਹੈ, ਜਗਤ ਰਚਨਾ ਦੀ ਖੇਡ ਖੇਡਦਾ ਹੈ। ਬਿਗਸੈ = (ਇਹ ਖੇਡ ਵੇਖ ਕੇ) ਖੁਸ਼ ਹੁੰਦਾ ਹੈ। ਅੰਤਰਜਾਮੀ = (ਜੀਵਾਂ ਦੇ) ਅੰਦਰ ਦੀ ਜਾਣਨ ਵਾਲਾ।
ਜੋ ਭਾਵੈ ਸੋ ਕਾਰ ਕਰਾਵੈ ॥
As He wills, He causes actions to be done.
ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਕੰਮ ਕਰਦਾ ਹੈ।
ਨਾਨਕ ਦ੍ਰਿਸਟੀ ਅਵਰੁ ਨ ਆਵੈ ॥੨॥
Nanak sees no other than Him. ||2||
ਹੇ ਨਾਨਕ! (ਉਸ ਵਰਗਾ) ਕੋਈ ਹੋਰ ਨਹੀਂ ਦਿੱਸਦਾ ॥੨॥ ਦ੍ਰਿਸਟੀ = ਨਜ਼ਰ ਵਿਚ। ਅਵਰੁ = (ਕੋਈ) ਹੋਰ ॥੨॥