ਤਿਲੰਗ ਮਹਲਾ ਕਾਫੀ

Tilang, Ninth Mehl, Kaafee:

ਰਾਗ ਤਿਲੰਗ ਵਿੱਚ ਗੁਰੂ ਤੇਗਬਹਾਦਰ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ

If you are conscious, then be conscious of Him night and day, O mortal.

ਹੇ ਮਨੁੱਖ! ਜੇ ਤੂੰ ਪਰਮਾਤਮਾ ਦਾ ਨਾਮ ਸਿਮਰਨਾ ਹੈ, ਤਾਂ ਦਿਨ ਰਾਤ ਇੱਕ ਕਰ ਕੇ ਸਿਮਰਨਾ ਸ਼ੁਰੂ ਕਰ ਦੇ, ਤਉ = ਤਾਂ। ਨਿਸਿ = ਰਾਤ। ਦਿਨਿ ਮੈ = ਦਿਨ ਵਿਚ। ਨਿਸ ਦਿਨ ਮਹਿ = ਰਾਤ ਦਿਨ ਵਿਚ, ਰਾਤ ਦਿਨ ਇੱਕ ਕਰ ਕੇ। ਪ੍ਰਾਨੀ = ਹੇ ਮਨੁੱਖ!

ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ

Each and every moment, your life is passing away, like water from a cracked pitcher. ||1||Pause||

(ਕਿਉਂਕਿ) ਜਿਵੇਂ ਤ੍ਰੇੜੇ ਹੋਏ ਘੜੇ ਵਿਚੋਂ ਪਾਣੀ (ਸਹਜੇ ਸਹਜੇ ਨਿਕਲਦਾ ਰਹਿੰਦਾ ਹੈ, ਤਿਵੇਂ ਹੀ) ਇਕ ਇਕ ਛਿਨ ਕਰ ਕੇ ਉਮਰ ਬੀਤਦੀ ਜਾ ਰਹੀ ਹੈ ॥੧॥ ਰਹਾਉ ॥ ਅਉਧ = ਉਮਰ। ਬਿਹਾਤੁ ਹੈ = ਬੀਤਦੀ ਜਾ ਰਹੀ ਹੈ। ਜਿਉ = ਜਿਵੇਂ। ਫੂਟੈ ਘਟ = ਫੁੱਟੇ ਹੋਏ ਘੜੇ ਵਿਚੋਂ ॥੧॥ ਰਹਾਉ ॥

ਹਰਿ ਗੁਨ ਕਾਹਿ ਗਾਵਹੀ ਮੂਰਖ ਅਗਿਆਨਾ

Why do you not sing the Glorious Praises of the Lord, you ignorant fool?

ਹੇ ਮੂਰਖ! ਹੇ ਬੇ-ਸਮਝ! ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਕਿਉਂ ਨਹੀਂ ਗਾਂਦਾ? ਕਾਹਿ = ਕਿਉਂ? ਗਾਵਹੀ = ਗਾਵਹਿ, ਤੂੰ ਗਾਂਦਾ। ਮੂਰਖ = ਹੇ ਮੂਰਖ! ਅਗਿਆਨਾ = ਹੇ ਗਿਆਨ-ਹੀਣ!

ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥

You are attached to false greed, and you do not even consider death. ||1||

ਮਾਇਆ ਦੇ ਝੂਠੇ ਲਾਲਚ ਵਿਚ ਫਸ ਕੇ ਤੂੰ ਮੌਤ ਨੂੰ (ਭੀ) ਚੇਤੇ ਨਹੀਂ ਕਰਦਾ ॥੧॥ ਲਾਲਚਿ = ਲਾਲਚ ਵਿਚ। ਲਾਗਿ ਕੈ = ਫਸ ਕੇ। ਮਰਨੁ = ਮੌਤ ॥੧॥

ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ

Even now, no harm has been done, if you will only sing God's Praises.

ਪਰ, ਜੇ ਮਨੁੱਖ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦੇਵੇ (ਭਾਵੇਂ ਸਿਮਰਨ-ਹੀਨਤਾ ਵਿਚ ਕਿਤਨੀ ਭੀ ਉਮਰ ਗੁਜ਼ਰ ਚੁਕੀ ਹੋਵੇ) ਫਿਰ ਭੀ ਕੋਈ ਨੁਕਸਾਨ ਨਹੀਂ ਹੁੰਦਾ, (ਕਿਉਂਕਿ) ਅਜਹੂ = ਅਜੇ ਭੀ। ਜੋ = ਜੇ। ਗਾਵੈ = ਗਾਣੇ ਸ਼ੁਰੂ ਕਰ ਦੇਵੇ।

ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥

Says Nanak, by meditating and vibrating upon Him, you shall obtain the state of fearlessness. ||2||1||

ਨਾਨਕ ਆਖਦਾ ਹੈ- ਉਸ ਪਰਮਾਤਮਾ ਦੇ ਭਜਨ ਦੀ ਬਰਕਤਿ ਨਾਲ ਮਨੁੱਖ ਉਹ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਜਿੱਥੇ ਕੋਈ ਡਰ ਪੋਹ ਨਹੀਂ ਸਕਦਾ ॥੨॥੧॥ ਕਹੁ = ਆਖ। ਨਾਨਕ = ਹੇ ਨਾਨਕ! ਤਿਹ ਭਜਨ ਤੇ = ਉਸ ਪਰਮਾਤਮਾ ਦੇ ਭਜਨ ਨਾਲ। ਤਿਹ = ਤਿਸੁ। ਤੇ = ਤੋਂ, ਨਾਲ। ਨਿਰਭੈ ਪਦੁ = ਉਹ ਆਤਮਕ ਦਰਜਾ ਜਿਥੇ ਕੋਈ ਡਰ ਪੋਹ ਨਹੀਂ ਸਕਦਾ। ਪਾਵੈ = ਪ੍ਰਾਪਤ ਕਰ ਲੈਂਦਾ ਹੈ ॥੨॥੧॥