ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ

Dhanaasaree, The Word Of Devotee Trilochan Jee:

ਰਾਗ ਧਨਾਸਰੀ ਵਿੱਚ ਭਗਤ ਤ੍ਰਿਲੋਚਨ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ

Why do you slander the Lord? You are ignorant and deluded.

ਹੇ ਭੁੱਲੜ ਮੂਰਖ ਜਿੰਦੇ! ਤੂੰ ਪਰਮਾਤਮਾ ਨੂੰ ਕਿਉਂ ਦੋਸ ਦੇਂਦੀ ਹੈਂ? ਨਿੰਦਸਿ ਕਾਇ = ਤੂੰ ਕਿਉਂ ਨਿੰਦਦੀ ਹੈਂ? ਭੂਲੀ ਗਵਾਰੀ = ਹੇ ਭੁੱਲੀ ਹੋਈ ਮੂਰਖ ਜੀਵ-ਇਸਤ੍ਰੀ!

ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ

Pain and pleasure are the result of your own actions. ||1||Pause||

ਪਾਪ ਪੁੰਨ ਤੇਰਾ ਆਪਣਾ ਕੀਤਾ ਹੋਇਆ ਕੰਮ ਹੈ (ਜਿਸ ਦੇ ਕਾਰਨ ਦੁੱਖ ਸੁਖ ਸਹਾਰਨਾ ਪੈਂਦਾ ਹੈ) ॥੧॥ ਰਹਾਉ ॥ ਦੁਕ੍ਰਿਤੁ = ਪਾਪ। ਸੁਕ੍ਰਿਤੁ = ਕੀਤਾ ਹੋਇਆ ਭਲਾ ਕੰਮ। ਥਾਰੋ = ਤੇਰਾ (ਆਪਣਾ)। ਰੀ = ਹੇ (ਜੀਵ-ਇਸਤ੍ਰੀ)! ॥੧॥ ਰਹਾਉ ॥

ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ

The moon dwells in Shiva's forehead; it takes its cleansing bath in the Ganges.

(ਹੇ ਮੇਰੀ ਜਿੰਦੇ! ਦੇਖ ਚੰਦ੍ਰਮਾ) ਭਾਵੇਂ ਸ਼ਿਵ ਜੀ ਦੇ ਮੱਥੇ ਉੱਤੇ ਵੱਸਦਾ ਹੈ, ਨਿੱਤ ਗੰਗਾ ਵਿਚ ਇਸ਼ਨਾਨ ਕਰਦਾ ਹੈ, ਸੰਕਰਾ ਮਸਤਕਿ = ਸ਼ਿਵ ਦੇ ਮੱਥੇ ਉਤੇ। ਸੁਰਸਰੀ = ਗੰਗਾ। ਰੇ = ਹੇ ਭਾਈ!

ਕੁਲ ਜਨ ਮਧੇ ਮਿਲੵਿੋ ਸਾਰਗ ਪਾਨ ਰੇ

Among the men of the moon's family, Krishna was born;

ਤੇ ਉਸੇ ਦੀ ਕੁਲ ਵਿਚ ਵਿਸ਼ਨੂ ਜੀ ਨੇ (ਕ੍ਰਿਸ਼ਨ-ਰੂਪ ਧਾਰ ਕੇ) ਜਨਮ ਲਿਆ। ਮਧੇ = ਵਿਚ। ਮਿਲ੍ਯ੍ਯੋ = ਆ ਕੇ ਮਿਲਿਆ, ਜੰਮਿਆ। ਸਾਰਗਪਾਨ = ਵਿਸ਼ਨੂੰ।

ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥

even so, the stains from its past actions remain on the moon's face. ||1||

ਆਪਣੇ ਕੀਤੇ ਕਰਮਾਂ ਦੇ ਕਾਰਨ (ਚੰਦ੍ਰਮਾ ਦਾ) ਦਾਗ਼ ਨਾਹ ਹਟ ਸਕਿਆ ॥੧॥ ਕਰਮ ਕਰਿ = ਕੀਤੇ ਕਰਮਾਂ ਦੇ ਕਾਰਨ। ਮਫੀਟਸਿ = ਨਾਹ ਫਿੱਟਿਆ, ਨਾਹ ਹਟਿਆ ॥੧॥

ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ

Aruna was a charioteer; his master was the sun, the lamp of the world. His brother was Garuda, the king of birds;

(ਫਿਰ ਅਰੁਣ ਦੀ ਮਿਸਾਲ ਦੇਖ!) ਭਾਵੇਂ ਸਾਰੇ ਜਗਤ ਨੂੰ ਚਾਨਣ ਦੇਣ ਵਾਲਾ ਸੂਰਜ ਉਸ ਦਾ ਸੁਆਮੀ ਹੈ, ਉਸ ਸੂਰਜ ਦਾ ਉਹ ਰਥਵਾਹੀ ਹੈ, ਤੇ, ਪੰਛੀਆਂ ਦਾ ਰਾਜਾ ਗਰੁੜ ਉਸ ਦਾ ਰਿਸ਼ਤੇਦਾਰ ਹੈ, ਬਿਸ੍ਵ = ਸਾਰਾ ਜਗਤ। ਦੀਪਕੁ = ਦੀਵਾ, ਚਾਨਣ ਦੇਣ ਵਾਲਾ। ਰੇ = ਹੇ ਭਾਈ! ਸੁਆਰਥੀ = ਸਾਰਥੀ, ਰਥਵਾਹੀ, ਰਥ ਚਲਾਣ ਵਾਲਾ। ਪੰਖੀ ਰਾਇ = ਪੰਛੀਆਂ ਦਾ ਰਾਜਾ। ਚੇ = ਦੇ। ਬਾਧਵਾ = ਰਿਸ਼ਤੇਦਾਰ।

ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥

and yet, Aruna was made a cripple, because of the karma of his past actions. ||2||

(ਹੇ ਘਰ-ਗੇਹਣਿ!) ਆਪਣੇ ਕਰਮਾਂ ਕਰਕੇ ਅਰੁਣ ਪਿੰਗਲਾ ਹੀ ਰਿਹਾ ॥੨॥ ਅਰੁਣ = ਪ੍ਰਭਾਤ, ਪਹੁ-ਫੁਟਾਲਾ, ਪ੍ਰਭਾਤ ਦੀ ਲਾਲੀ। ਪੁਰਾਣਕ ਕਥਾ ਅਨੁਸਾਰ 'ਅਰੁਣ' ਗਰੁੜ ਦਾ ਵੱਡਾ ਭਰਾ ਸੀ, ਸੂਰਜ ਦਾ ਰਥਵਾਹੀ ਮਿਥਿਆ ਗਿਆ ਹੈ। ਇਹ ਜਮਾਂਦਰੂ ਹੀ ਪਿੰਗਲਾ ਸੀ ॥੨॥

ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਪਾਰੁ ਰੀ

Shiva, the destroyer of countless sins, the Lord and Master of the three worlds, wandered from sacred shrine to sacred shrine; he never found an end to them.

(ਦੇਖ!) ਭਾਵੇਂ (ਸ਼ਿਵ ਜੀ) ਸਾਰੇ ਜਗਤ ਦਾ ਨਾਥ (ਸਮਝਿਆ ਜਾਂਦਾ) ਹੈ, (ਹੋਰ ਜੀਵਾਂ ਦੇ) ਅਨੇਕਾਂ ਪਾਪਾਂ ਦਾ ਨਾਸ ਕਰਨ ਵਾਲਾ ਹੈ। ਪਰ ਉਹ ਹਰੇਕ ਤੀਰਥ ਉੱਤੇ ਭਟਕਦਾ ਫਿਰਿਆ, ਤਾਂ ਭੀ (ਉਸ ਖੋਪਰੀ ਤੋਂ) ਖ਼ਲਾਸੀ ਨਹੀਂ ਸੀ ਹੁੰਦੀ। ਪਾਤਿਕ = ਪਾਪ। ਹਰਤਾ = ਨਾਸ ਕਰਨ ਵਾਲਾ। ਨਾਥੁ = ਖਸਮ। ਤੀਰਥਿ ਤੀਰਥਿ = ਹਰੇਕ ਤੀਰਥ ਉੱਤੇ। ਪਾਰੁ = ਪਾਰਲਾ ਬੰਨਾ, ਖ਼ਲਾਸੀ।

ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥

And yet, he could not erase the karma of cutting off Brahma's head. ||3||

(ਬ੍ਰਹਮ-ਹੱਤਿਆ ਦੇ) ਕੀਤੇ ਕਰਮ ਅਨੁਸਾਰ (ਸ਼ਿਵ ਜੀ ਦੇ ਹੱਥ ਨਾਲੋਂ) ਖੋਪਰੀ ਨਾਹ ਲਹਿ ਸਕੀ ॥੩॥ ਕਪਾਲੁ = ਖੋਪਰੀ {ਨੋਟ: ਪੁਰਾਣਕ ਕਥਾ-ਅਨੁਸਾਰ ਬ੍ਰਹਮਾ ਆਪਣੀ ਲੜਕੀ ਸਰਸ੍ਵਤੀ ਉਤੇ ਮੋਹਿਤ ਹੋ ਗਿਆ, ਸ਼ਿਵ ਜੀ ਨੇ ਉਸ ਦਾ ਪੰਜਵਾਂ ਸਿਰ ਕੱਟ ਦਿੱਤਾ; ਸ਼ਿਵ ਜੀ ਤੋਂ ਇਹ ਬ੍ਰਹਮ-ਹੱਤਿਆ ਹੋ ਗਈ, ਉਹ ਖੋਪਰੀ ਹੱਥ ਦੇ ਨਾਲ ਚੰਬੜ ਗਈ; ਕਈ ਤੀਰਥਾਂ ਤੇ ਗਏ, ਆਖ਼ਰ ਕਪਾਲ, ਮੋਚਨ ਤੀਰਥ ਉਤੇ ਜਾ ਕੇ ਲੱਥੀ} ॥੩॥

ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ

Through the nectar, the moon, the wish-fulfilling cow, Lakshmi, the miraculous tree of life, Sikhar the sun's horse, and Dhanavantar the wise physician - all arose from the ocean, the lord of rivers;

(ਫਿਰ ਦੇਖ! ਸਮੁੰਦ੍ਰ) ਭਾਵੇਂ ਸਾਰੀਆਂ ਨਦੀਆਂ ਦਾ ਨਾਥ ਹੈ ਤੇ ਉਸ ਵਿਚੋਂ ਅੰਮ੍ਰਿਤ, ਚੰਦ੍ਰਮਾ, ਕਾਮਧੇਨ, ਲੱਛਮੀ, ਕਲਪ-ਰੁੱਖ, ਸੱਤ-ਮੂੰਹਾ ਘੋੜਾ, ਧਨੰਤਰੀ ਵੈਦ (ਆਦਿਕ ਚੌਦਾਂ ਰਤਨ) ਨਿਕਲੇ ਸਨ, ਸਸੀਅ = ਚੰਦ੍ਰਮਾ। ਧੇਨ = ਗਾਂ। ਕਲਪ ਤਰ = ਕਲਪ ਰੁੱਖ, ਮਨੋ-ਕਾਮਨਾ ਪੂਰੀ ਕਰਨ ਵਾਲਾ ਰੁੱਖ। ਸਿਖਰਿ = {शिखरिन् ਭਾਵ, ਲੰਮੇ ਕੰਨਾਂ ਵਾਲਾ उच्चै: श्रवस् Long = eared} ਲੰਮੇ ਕੰਨਾਂ ਵਾਲਾ ਸਤ-ਮੂੰਹਾ ਘੋੜਾ, ਜੋ ਸਮੁੰਦਰ ਵਿਚੋਂ ਨਿਕਲਿਆ, ਜਦੋਂ ਸਮੁੰਦਰ ਨੂੰ ਦੇਵਤਿਆਂ ਨੇ ਰਿੜਕਿਆ। ਸੁਨਾਗਰ = ਬੜਾ ਸਿਆਣਾ ਧਨੰਤਰ ਵੈਦ {Skt. धल्वव्तरि}। ਨਦੀ ਚੇ = ਨਦੀਆਂ ਦੇ।

ਕਰਮ ਕਰਿ ਖਾਰੁ ਮਫੀਟਸਿ ਰੀ ॥੪॥

and yet, because of its karma, its saltiness has not left it. ||4||

(ਪਰ ਹੇ ਮੇਰੀ ਜਿੰਦੇ!) ਆਪਣੇ ਕੀਤੇ (ਮੰਦ-ਕਰਮ) ਅਨੁਸਾਰ (ਸਮੁੰਦਰ ਦਾ) ਖਾਰਾ-ਪਨ ਨਹੀਂ ਹਟ ਸਕਿਆ ॥੪॥ ਖਾਰੁ = ਖਾਰਾ-ਪਨ ॥੪॥

ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ

Hanuman burnt the fortress of Sri Lanka, uprooted the garden of Raawan, and brought healing herbs for the wounds of Lachhman, pleasing Lord Raamaa;

(ਹਨੂੰਮਾਨ) ਨੇ (ਸ੍ਰੀ ਰਾਮ ਚੰਦ੍ਰ ਜੀ ਦੀ ਖ਼ਾਤਰ) ਲੰਕਾ ਦਾ ਕਿਲ੍ਹਾ ਸਾੜਿਆ, ਰਾਵਣ ਦਾ ਬਾਗ਼ ਉਜਾੜ ਦਿੱਤਾ, ਸੱਲ ਦੂਰ ਕਰਨ ਵਾਲੀ ਬੂਟੀ ਲਿਆ ਕੇ ਰਾਮ ਚੰਦ੍ਰ ਜੀ ਨੂੰ ਪ੍ਰਸੰਨ ਹੀ ਕੀਤਾ, ਦਾਧੀਲੇ = ਸਾੜ ਦਿੱਤਾ। ਉਪਾੜੀਲੇ = ਪੁੱਟ ਦਿੱਤਾ। ਬਣੁ = ਬਾਗ਼। ਸਲਿ ਬਿਸਲਿ = ਸੱਲ ਬਿਸੱਲ {Skt. शल्य विशल्या}। ਸਲਿ = ਸੱਲ, ਪੀੜ। ਬਿਸਲਿ = ਵਿਸ਼ੱਲ, ਦੂਰ ਕਰਨ ਵਾਲੀ। ਆਣਿ = ਲਿਆ ਕੇ। ਤੋਖੀਲੇ = ਖ਼ੁਸ਼ ਕੀਤਾ।

ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥

and yet, because of his karma, he could not be rid of his loin cloth. ||5||

(ਪਰ ਹੇ ਘਰ-ਗੇਹਣਿ!) ਆਪਣੇ ਕੀਤੇ ਕਰਮਾਂ ਦੇ ਅਧੀਨ (ਹਨੂਮਾਨ ਦੇ ਭਾਗਾਂ ਵਿਚੋਂ) ਉਸ ਦੀ ਨਿੱਕੀ ਜਹੀ ਕੱਛ ਨਾਹ ਹਟ ਸਕੀ ॥੫॥

ਪੂਰਬਲੋ ਕ੍ਰਿਤ ਕਰਮੁ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ

The karma of past actions cannot be erased, O wife of my house; this is why I chant the Name of the Lord.

ਹੇ ਮੇਰੀ ਜਿੰਦੇ! ਪਿਛਲਾ ਕੀਤਾ ਕੋਈ ਕਰਮ (ਅਵਤਾਰ-ਪੂਜਾ, ਤੀਰਥ-ਇਸ਼ਨਾਨ ਆਦਿਕ ਦੀ ਰਾਹੀਂ) ਮਿਟਦਾ ਨਹੀਂ; ਤਾਹੀਏਂ ਮੈਂ ਤਾਂ ਪਰਮਾਤਮਾ ਦਾ ਨਾਮ ਹੀ ਸਿਮਰਦਾ ਹਾਂ। ਕ੍ਰਿਤ = ਕੀਤਾ ਹੋਇਆ। ਪੂਰਬਲੇ = ਪਹਿਲਾ, ਪਹਿਲੇ ਜਨਮ ਦਾ। ਘਰ ਗੇਹਣਿ = ਹੇ (ਸਰੀਰ-) ਘਰ ਦੀ ਮਾਲਕ! ਹੇ ਮੇਰੀ ਜਿੰਦੇ! ਤਾ ਚੇ = ਤਾਂ ਤੇ। ਮੋਹਿ = ਮੈਂ।

ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥

So prays Trilochan, Dear Lord. ||6||1||

ਤ੍ਰਿਲੋਚਨ ਆਖਦਾ ਹੈ ਕਿ ਮੈਂ ਤਾਂ 'ਰਾਮ ਰਾਮ' ਹੀ ਜਪਦਾ ਹਾਂ (ਭਾਵ, ਪਰਮਾਤਮਾ ਦੀ ਓਟ ਹੀ ਲੈਂਦਾ ਹਾਂ ਤੇ ਆਪਣੇ ਕਿਸੇ ਕੀਤੇ ਕਰਮ ਕਰ ਕੇ ਆਏ ਦੁੱਖ ਤੋਂ ਪ੍ਰਭੂ ਨੂੰ ਦੋਸ ਨਹੀਂ ਦੇਂਦਾ) ॥੬॥੧॥