ਗਉੜੀ ਕਬੀਰ ਜੀ ਦੁਪਦੇ₂ ॥
Gauree, Kabeer Jee, Dho-Padhay:
ਗਉੜੀ ਕਬੀਰ ਜੀ ਦੁਪਦੇ। ਦੁਪਦੇ = ਦੋ ਪਦਾਂ ਵਾਲੇ ਸ਼ਬਦ {ਪਦ = ਬੰਦ, Stanza}, ਦੋ ਬੰਦਾਂ ਵਾਲੇ ਸ਼ਬਦ।
ਨਾ ਮੈ ਜੋਗ ਧਿਆਨ ਚਿਤੁ ਲਾਇਆ ॥
I have not practiced Yoga, or focused my consciousness on meditation.
ਮੈਂ ਤਾਂ ਜੋਗ (ਦੇ ਦੱਸੇ ਹੋਏ) ਧਿਆਨ (ਭਾਵ, ਸਮਾਧੀਆਂ) ਦਾ ਗਹੁ ਨਹੀਂ ਕੀਤਾ, ਚਿਤੁ ਲਾਇਆ = ਮਨ ਜੋੜਿਆ, ਖ਼ਿਆਲ ਕੀਤਾ, ਗਹੁ ਕੀਤਾ।
ਬਿਨੁ ਬੈਰਾਗ ਨ ਛੂਟਸਿ ਮਾਇਆ ॥੧॥
Without renunciation, I cannot escape Maya. ||1||
(ਕਿਉਂਕਿ ਇਸ ਨਾਲ ਵੈਰਾਗ ਪੈਦਾ ਨਹੀਂ ਹੁੰਦਾ, ਅਤੇ) ਵੈਰਾਗ ਤੋਂ ਬਿਨਾ ਮਾਇਆ (ਦੇ ਮੋਹ) ਤੋਂ ਖ਼ਲਾਸੀ ਨਹੀਂ ਹੋ ਸਕਦੀ ॥੧॥ ਬੈਰਾਗ = ਸੰਸਾਰ ਦੇ ਮੋਹ ਤੋਂ ਉਪਰਾਮਤਾ। ਛੂਟਸਿ = ਦੂਰ ਹੋਵੇਗੀ। ਨ ਛੂਟਸਿ = ਖ਼ਲਾਸੀ ਨਹੀਂ ਹੋਵੇਗੀ ॥੧॥
ਕੈਸੇ ਜੀਵਨੁ ਹੋਇ ਹਮਾਰਾ ॥
How have I passed my life?
(ਪ੍ਰਭੂ ਦੇ ਨਾਮ ਦਾ ਆਸਰੇ ਬਿਨਾਂ ਅਸੀਂ ਸਹੀ) ਜੀਵਨ ਜੀਊ ਹੀ ਨਹੀਂ ਸਕਦੇ,
ਜਬ ਨ ਹੋਇ ਰਾਮ ਨਾਮ ਅਧਾਰਾ ॥੧॥ ਰਹਾਉ ॥
I have not taken the Lord's Name as my Support. ||1||Pause||
(ਕਿਉਂਕਿ ਮਾਇਆ ਇਤਨੀ ਪ੍ਰਬਲ ਹੈ ਕਿ) ਜੇ ਅਸਾਨੂੰ ਪ੍ਰਭੂ ਦੇ ਨਾਮ ਦਾ ਆਸਰਾ ਨਾਹ ਹੋਵੇ ਤਾਂ ॥੧॥ ਰਹਾਉ ॥ ਜਬ = ਜੇ। ਅਧਾਰਾ = ਆਸਰਾ ॥੧॥ ਰਹਾਉ ॥
ਕਹੁ ਕਬੀਰ ਖੋਜਉ ਅਸਮਾਨ ॥
Says Kabeer, I have searched the skies,
ਮੈਂ ਅਕਾਸ਼ ਤਕ (ਭਾਵ, ਸਾਰੀ ਦੁਨੀਆ) ਭਾਲ ਕਰ ਚੁਕਿਆ ਹਾਂ, ਖੋਜਉ = ਮੈਂ ਖੋਜਦਾ ਹਾਂ, ਮੈਂ ਭਾਲ ਚੁਕਿਆ ਹਾਂ। ਅਸਮਾਨ = ਅਕਾਸ਼ ਤਾਈਂ।
ਰਾਮ ਸਮਾਨ ਨ ਦੇਖਉ ਆਨ ॥੨॥੩੪॥
and have not seen another, equal to the Lord. ||2||34||
ਕਬੀਰ ਆਖਦਾ ਹੈ- (ਪਰ ਪ੍ਰਭੂ ਤੋਂ ਬਿਨਾ) ਮੈਨੂੰ ਕੋਈ ਹੋਰ ਨਹੀਂ ਲੱਭਾ (ਜੋ ਮਾਇਆ ਦੇ ਮੋਹ ਤੋਂ ਬਚਾ ਕੇ ਅਸਲ ਜੀਵਨ ਦੇ ਸਕੇ) ॥੨॥੩੪॥ ਆਨ = ਕੋਈ ਹੋਰ, ਪ੍ਰਭੂ ਤੋਂ ਬਿਨਾ ਕੋਈ ਦੂਜਾ। ਨ ਦੇਖਉ = ਮੈਂ ਨਹੀਂ ਵੇਖਦਾ, ਮੈਨੂੰ ਕੋਈ ਨਹੀਂ ਲੱਭਾ ॥੨॥੩੪॥