ਮਃ

Fourth Mehl:

ਚੋਥੀ ਪਾਤਸ਼ਾਹੀ।

ਸਤਿਗੁਰੁ ਸੇਵੀਐ ਆਪਣਾ ਪਾਈਐ ਨਾਮੁ ਅਪਾਰੁ

Serving his True Guru, one obtains the Naam, the Name of the Infinite Lord.

ਆਪਣੇ ਸਤਿਗੁਰੂ ਦੀ ਦੱਸੀ ਹੋਈ ਕਾਰ ਕਰੀਏ, ਤਾਂ ਨਾਹ ਮੁੱਕਣ ਵਾਲਾ ਨਾਮ (ਭਾਵ, ਨਾਮ ਦਾ ਖ਼ਜ਼ਾਨਾ) ਮਿਲ ਜਾਂਦਾ ਹੈ।

ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ ਦਾਤਾਰੁ

The drowning person is lifted up and out of the terrifying world-ocean; the Great Giver gives the gift of the Lord's Name.

ਦਾਤਾਂ ਦੇਣ ਵਾਲਾ ਹਰੀ (ਨਾਮ ਦੀ ਇਹ) ਦਾਤਿ ਬਖ਼ਸ਼ਦਾ ਹੈ ਤੇ (ਨਾਮ) ਸੰਸਾਰ-ਸਾਗਰ ਵਿਚ ਡੁਬੱਦੇ ਨੂੰ ਕੱਢ ਲੈਂਦਾ ਹੈ।

ਧੰਨੁ ਧੰਨੁ ਸੇ ਸਾਹ ਹੈ ਜਿ ਨਾਮਿ ਕਰਹਿ ਵਾਪਾਰੁ

Blessed, blessed are those bankers who trade the Naam.

ਜੋ ਸ਼ਾਹ ਨਾਮ (ਦੀ ਰਾਸਿ) ਨਾਲ ਵਪਾਰ ਕਰਦੇ ਹਨ ਉਹ ਵਡਭਾਗੀ ਹਨ,

ਵਣਜਾਰੇ ਸਿਖ ਆਵਦੇ ਸਬਦਿ ਲਘਾਵਣਹਾਰੁ

The Sikhs, the traders come, and through the Word of His Shabad, they are carried across.

(ਕਿਉਂਕਿ ਇਹੋ ਜਿਹਾ) ਵਣਜ ਕਰਨ ਵਾਲੇ ਜੋ ਸਿੱਖ (ਸਤਿਗੁਰੂ ਦੇ ਕੋਲ) ਆਉਂਦੇ ਹਨ, (ਸਤਿਗੁਰੂ ਉਹਨਾਂ ਨੂੰ ਆਪਣੇ) ਸ਼ਬਦ ਰਾਹੀਂ (ਭਉਜਲ ਤੋਂ) ਪਾਰ ਉਤਾਰ ਦੇਂਦਾ ਹੈ।

ਜਨ ਨਾਨਕ ਜਿਨ ਕਉ ਕ੍ਰਿਪਾ ਭਈ ਤਿਨ ਸੇਵਿਆ ਸਿਰਜਣਹਾਰੁ ॥੨॥

O servant Nanak, they alone serve the Creator Lord, who are blessed by His Grace. ||2||

(ਪਰ) ਹੇ ਦਾਸ ਨਾਨਕ! ਸਿਰਜਣਹਾਰ ਪ੍ਰਭੂ ਦੀ ਬੰਦਗੀ ਉਹੀ ਮਨੁੱਖ ਕਰਦੇ ਹਨ, ਜਿਨ੍ਹਾਂ ਤੇ ਪ੍ਰਭੂ ਆਪ ਮਿਹਰ ਕਰਦਾ ਹੈ ॥੨॥