ਰਾਗੁ ਆਸਾਵਰੀ ਘਰੁ ੧੬ ਕੇ ੨ ਮਹਲਾ ੪ ਸੁਧੰਗ ॥
Raag Aasaavaree, 2 Of Sixteenth House, Fourth Mehl, Sudhang:
ਰਾਗ ਆਸਾਵਰੀ, ਘਰ ੧੬ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਸੁਗੰਧ'।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥
Night and day, I sing the Kirtan, the Praises of the Name of the Lord.
(ਹੇ ਭਾਈ!) ਮੈਂ ਹਰ ਵੇਲੇ ਪਰਮਾਤਮਾ ਦਾ ਨਾਮ ਜਪਦਾ ਹਾਂ, ਮੈਂ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹਾਂ। ਹਉ = ਮੈਂ। ਅਨਦਿਨੁ = ਹਰ ਰੋਜ਼। ਕਰਉ = ਕਰਦਾ ਹਾਂ, ਕਰਉਂ।
ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥੧॥ ਰਹਾਉ ॥
The True Guru has revealed to me the Name of the Lord; without the Lord, I cannot live, for a moment, even an instant. ||1||Pause||
(ਜਦੋਂ ਦੀ) ਗੁਰੂ ਨੇ ਮੈਨੂੰ ਪਰਮਾਤਮਾ ਦੇ ਨਾਮ ਦੀ ਦੱਸ ਪਾਈ ਹੈ (ਤਦੋਂ ਤੋਂ) ਮੈਂ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਇਕ ਘੜੀ ਪਲ ਭੀ ਨਹੀਂ ਰਹਿ ਸਕਦਾ ॥੧॥ ਰਹਾਉ ॥ ਸਤਿਗੁਰਿ = ਸਤਿਗੁਰੂ ਨੇ। ਮੋ ਕਉ = ਮੈਨੂੰ। ਰਹਿ ਨ ਸਕਉ = ਮੈਂ ਰਹਿ ਨਹੀਂ ਸਕਦਾ ॥੧॥ ਰਹਾਉ ॥
ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥
My ears hear the Lord's Kirtan, and I contemplate Him; without the Lord, I cannot live, even for an instant.
(ਹੇ ਭਾਈ!) ਮੇਰੇ ਪਾਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣਨੀ ਤੇ ਪਰਮਾਤਮਾ ਦਾ ਨਾਮ ਜਪਣਾ ਹੀ (ਰਾਸ-ਪੂੰਜੀ) ਹੈ, ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਮੈਂ ਇਕ ਪਲ ਭੀ ਨਹੀਂ ਰਹਿ ਸਕਦਾ। ਹਮਰੈ = ਮੇਰੇ ਪਾਸ। ਸ੍ਰਵਣੁ = ਸੁਣਨ।
ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥੧॥
As the swan cannot live without the lake, how can the Lord's slave live without serving Him? ||1||
ਜਿਵੇਂ ਹੰਸ ਸਰੋਵਰ ਤੋਂ ਬਿਨਾ ਨਹੀਂ ਰਹਿ ਸਕਦਾ ਤਿਵੇਂ ਪਰਮਾਤਮਾ ਦਾ ਭਗਤ ਪਰਮਾਤਮਾ ਦੀ ਸੇਵਾ-ਭਗਤੀ ਤੋਂ ਬਿਨਾ ਨਹੀਂ ਰਹਿ ਸਕਦਾ ॥੧॥
ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥
Some enshrine love for duality in their hearts, and some pledge love for worldly attachments and ego.
(ਹੇ ਭਾਈ!) ਕਿਸੇ ਮਨੁੱਖ ਨੇ ਮਾਇਆ ਦਾ ਪਿਆਰ ਹਿਰਦੇ ਵਿਚ ਟਿਕਾ ਕੇ ਮਾਇਆ ਨਾਲ ਪ੍ਰੀਤ ਜੋੜੀ ਹੋਈ ਹੈ, ਕਿਸੇ ਨੇ ਮੋਹ ਤੇ ਅਹੰਕਾਰ ਨਾਲ ਪ੍ਰੀਤ ਜੋੜੀ ਹੋਈ ਹੈ, ਕਿਨ ਹੂੰ = ਕਿਸੇ ਨੇ। ਦੂਜਾ ਭਾਉ = ਪ੍ਰਭੂ ਤੋਂ ਬਿਨਾ ਕੋਈ ਹੋਰ ਪਿਆਰ। ਰਿਦ = ਹਿਰਦੇ ਵਿਚ। ਧਾਰਿ = ਧਾਰ ਕੇ। ਅਪਮਾਨ = ਅਭਿਮਾਨ, ਅਹੰਕਾਰ।
ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥੨॥੧੪॥੬੬॥
The Lord's servant embraces love for the Lord and the state of Nirvaanaa; Nanak contemplates the Lord, the Lord God. ||2||14||66||
ਪਰ ਹੇ ਨਾਨਕ! ਪਰਮਾਤਮਾ ਦੇ ਭਗਤਾਂ ਨੇ ਪਰਮਾਤਮਾ ਨਾਲ ਪ੍ਰੀਤ ਲਾਈ ਹੋਈ ਹੈ। ਉਹ ਸਦਾ ਵਾਸ਼ਨਾ-ਰਹਿਤ ਅਵਸਥਾ ਮਾਣਦੇ ਹਨ, ਉਹ ਸਦਾ ਹਰਿ-ਭਗਵਾਨ ਨੂੰ ਸਿਮਰਦੇ ਰਹਿੰਦੇ ਹਨ ॥੨॥੧੪॥੬੬॥ ਨਿਰਬਾਣ ਪਦ = ਵਾਸ਼ਨਾ-ਰਹਿਤ ਅਵਸਥਾ ॥੨॥੧੪॥੬੬॥