ਧਨਾਸਰੀ ਮਹਲਾ

Dhanaasaree, First Mehl:

ਧਨਾਸਰੀ ਪਹਿਲੀ ਪਾਤਿਸ਼ਾਹੀ।

ਕਾਇਆ ਕਾਗਦੁ ਮਨੁ ਪਰਵਾਣਾ

The body is the paper, and the mind is the inscription written upon it.

ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ। ਕਾਇਆ = ਸਰੀਰ। ਕਾਗਦੁ = ਕਾਗ਼ਜ਼। ਪਰਵਾਣਾ = ਪਰਵਾਨਾ, ਲਿਖਿਆ ਹੋਇਆ ਹੁਕਮ।

ਸਿਰ ਕੇ ਲੇਖ ਪੜੈ ਇਆਣਾ

The ignorant fool does not read what is written on his forehead.

ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ)। ਇਆਣਾ = ਅੰਞਾਣਾ ਜੀਵ।

ਦਰਗਹ ਘੜੀਅਹਿ ਤੀਨੇ ਲੇਖ

In the Court of the Lord, three inscriptions are recorded.

ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ। ਦਰਗਹ = ਦਰਗਾਹੀ ਨਿਯਮ ਅਨੁਸਾਰ। ਘੜੀਅਹਿ = ਘੜੇ ਜਾਂਦੇ ਹਨ, ਉੱਕਰੇ ਜਾਂਦੇ ਹਨ। ਤੀਨੇ ਲੇਖ = (ਰਜੋ ਤਮੋ ਸਤੋ) ਤ੍ਰਿਗੁਣੀ ਕੀਤੇ ਕੰਮਾਂ ਦੇ ਸੰਸਕਾਰ-ਰੂਪ ਲੇਖ।

ਖੋਟਾ ਕਾਮਿ ਆਵੈ ਵੇਖੁ ॥੧॥

Behold, the counterfeit coin is worthless there. ||1||

ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ॥੧॥ ਕਾਮਿ = ਕੰਮ ਵਿਚ। ਖੋਟਾ = ਖੋਟਾ ਸੰਸਕਾਰ। ਕਾਮਿ ਨ ਆਵੈ = ਲਾਭਦਾਇਕ ਨਹੀਂ ਹੁੰਦਾ ॥੧॥

ਨਾਨਕ ਜੇ ਵਿਚਿ ਰੁਪਾ ਹੋਇ

O Nanak, if there is silver in it,

ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ, ਨਾਨਕ = ਹੇ ਨਾਨਕ! ਵਿਚਿ = ਆਤਮਕ ਜੀਵਨ ਵਿਚ। ਰੁਪਾ = ਚਾਂਦੀ, ਸੁੱਧ ਧਾਤ, ਪਵਿਤ੍ਰਤਾ।

ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ

then everyone proclaims, "It is genuine, it is genuine." ||1||Pause||

ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ॥੧॥ ਰਹਾਉ ॥ ਸਭੁ ਕੋਇ = ਹਰੇਕ ਜੀਵ ॥੧॥ ਰਹਾਉ ॥

ਕਾਦੀ ਕੂੜੁ ਬੋਲਿ ਮਲੁ ਖਾਇ

The Qazi tells lies and eats filth;

ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ। ਕਾਦੀ = ਕਾਜ਼ੀ {ਨੋਟ: ਅਰਬੀ ਲਫ਼ਜ਼ 'ਕਾਜ਼ੀ' ਦੇ ਦੋ ਉਚਾਰਨ ਹਨ: ਕਾਜ਼ੀ ਅਤੇ ਕਾਦੀ}। ਕੂੜੁ = ਝੂਠ। ਮਲੁ = ਮੈਲ, ਹਰਾਮ ਦਾ ਮਾਲ।

ਬ੍ਰਾਹਮਣੁ ਨਾਵੈ ਜੀਆ ਘਾਇ

the Brahmin kills and then takes cleansing baths.

ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ। ਨਾਵੈ = ਨ੍ਹਾਉਂਦਾ ਹੈ, ਤੀਰਥ-ਇਸ਼ਨਾਨ ਕਰਦਾ ਹੈ। ਜੀਆ ਘਾਇ = ਜੀਵਾਂ ਨੂੰ ਮਾਰ ਕੇ, ਅਨੇਕਾਂ ਬੰਦਿਆਂ ਨੂੰ ਸ਼ੁਦਰ-ਬਹਾਨੇ ਪੈਰਾਂ ਹੇਠ ਲਤਾੜ ਕੇ।

ਜੋਗੀ ਜੁਗਤਿ ਜਾਣੈ ਅੰਧੁ

The Yogi is blind, and does not know the Way.

ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ। ਜੁਗਤਿ = ਜੀਵਨ ਦੀ ਜਾਚ। ਅੰਧੁ = ਅੰਨ੍ਹਾ।

ਤੀਨੇ ਓਜਾੜੇ ਕਾ ਬੰਧੁ ॥੨॥

The three of them devise their own destruction. ||2||

(ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ॥੨॥ ਬੰਧੁ = ਬੰਨਾ। ਓਜਾੜੇ ਕਾ ਬੰਧੁ = ਉਜਾੜੇ ਦਾ ਬੰਨਾ, ਆਤਮਕ ਜੀਵਨ ਵਲੋਂ ਉਜਾੜ ਹੀ ਉਜਾੜ ॥੨॥

ਸੋ ਜੋਗੀ ਜੋ ਜੁਗਤਿ ਪਛਾਣੈ

He alone is a Yogi, who understands the Way.

ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ,

ਗੁਰ ਪਰਸਾਦੀ ਏਕੋ ਜਾਣੈ

By Guru's Grace, he knows the One Lord.

ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ। ਗੁਰ ਪਰਸਾਦੀ = ਗੁਰੂ ਦੀ ਕਿਰਪਾ ਨਾਲ।

ਕਾਜੀ ਸੋ ਜੋ ਉਲਟੀ ਕਰੈ

He alone is a Qazi, who turns away from the world,

ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ, ਉਲਟੀ ਕਰੈ = ਸੁਰਤਿ ਨੂੰ ਹਰਾਮ ਦੇ ਮਾਲ ਰਿਸ਼ਵਤ ਵਲੋਂ ਪਰਤਾਂਦਾ ਹੈ।

ਗੁਰ ਪਰਸਾਦੀ ਜੀਵਤੁ ਮਰੈ

and who, by Guru's Grace, remains dead while yet alive.

ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ। ਜੀਵਤੁ ਮਰੈ = ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਹਟਦਾ ਹੈ।

ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ

He alone is a Brahmin, who contemplates God.

ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਬ੍ਰਹਮੁ = ਪਰਮਾਤਮਾ।

ਆਪਿ ਤਰੈ ਸਗਲੇ ਕੁਲ ਤਾਰੈ ॥੩॥

He saves himself, and saves all his generations as well. ||3||

ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ॥੩॥

ਦਾਨਸਬੰਦੁ ਸੋਈ ਦਿਲਿ ਧੋਵੈ

One who cleanses his own mind is wise.

ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ। ਦਾਨਸ = ਅਕਲ, ਦਾਨਸ਼। ਦਾਨਸਬੰਦੁ = ਦਾਨਸ਼ਮੰਦ, ਅਕਲਮੰਦ। ਦਿਲਿ = ਦਿਲ ਵਿਚ (ਟਿਕੀ ਹੋਈ ਬੁਰਾਈ)।

ਮੁਸਲਮਾਣੁ ਸੋਈ ਮਲੁ ਖੋਵੈ

One who cleanses himself of impurity is a Muslim.

ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ। ਮਲੁ = ਵਿਕਾਰਾਂ ਦੀ ਮੈਲ। ਖੋਵੈ = ਨਾਸ ਕਰਦਾ ਹੈ।

ਪੜਿਆ ਬੂਝੈ ਸੋ ਪਰਵਾਣੁ

One who reads and understands is acceptable.

ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ, ਪੜਿਆ = ਵਿਦਵਾਨ। ਬੂਝੈ = ਸਮਝਦਾ ਹੈ।

ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥

Upon his forehead is the Insignia of the Court of the Lord. ||4||5||7||

ਜਿਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ॥੪॥੫॥੭॥ ਜਿਸੁ ਸਿਰਿ = ਜਿਸ ਦੇ ਸਿਰ ਉਤੇ, ਜਿਸ ਦੇ ਮੱਥੇ ਉਤੇ। ਨੀਸਾਣੁ = ਨਿਸ਼ਾਨ, ਟਿੱਕਾ ॥੪॥੫॥੭॥