ਧਨਾਸਰੀ ਮਹਲਾ ੪ ॥
Dhanaasaree, Fourth Mehl:
ਧਨਾਸਰੀ ਚੌਥੀ ਪਾਤਸ਼ਾਹੀ।
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥
The Lord, Har, Har, is the rain-drop; I am the song-bird, crying, crying out for it.
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ।
ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥
O Lord God, please bless me with Your Mercy, and pour Your Name into my mouth, even if for only an instant. ||1||
ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ ॥੧॥
ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥
Without the Lord, I cannot live for even a second.
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ।
ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
Like the addict who dies without his drug, I die without the Lord. ||Pause||
ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ਰਹਾਉ॥ ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ = ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ ॥ਰਹਾਉ॥
ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥
You, Lord, are the deepest, most unfathomable ocean; I cannot find even a trace of Your limits.
ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਸਰਵਰ = ਤਾਲਾਬ, ਸਮੁੰਦਰ। ਅਤਿ ਅਗਾਹ = ਬਹੁਤ ਡੂੰਘਾ। ਮਾਤੀ = ਮਾਤ੍ਰਾ ਭਰ, ਰਤਾ ਭਰ ਭੀ।
ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥
You are the most remote of the remote, limitless and transcendent; O Lord Master, You alone know Your state and extent. ||2||
ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਅਪਰੰਪਰੁ = ਪਰੇ ਤੋਂ ਪਰੇ। ਗਾਤੀ = ਗਤਿ। ਮਿਤਿ = ਮਾਪ ॥੨॥
ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥
The Lord's humble Saints meditate on the Lord; they are imbued with the deep crimson color of the Guru's Love.
ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਰੰਗਿ ਚਲੂਲੇ = ਗੂੜ੍ਹੇ ਰੰਗ ਵਿਚ। ਰਾਤੀ = ਰੰਗੇ ਜਾਂਦੇ ਹਨ।
ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥
Meditating on the Lord, they attain great glory, and the most sublime honor. ||3||
ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਾਤੀ = ਪਤਿ, ਇੱਜ਼ਤ ॥੩॥
ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥
He Himself is the Lord and Master, and He Himself is the servant; He Himself creates His environments.
ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਠਾਕੁਰੁ = ਮਾਲਕ। ਭਾਤੀ = ਭਾਂਤਿ, ਵਿਓਂਤ, ਢੰਗ।
ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
Servant Nanak has come to Your Sanctuary, O Lord; protect and preserve the honor of Your devotee. ||4||5||
ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥ ਭਗਾਤੀ = ਭਗਤਾਂ ਦੀ ॥੪॥੫॥