ਸਲੋਕ ਮਃ

Salok, First Mehl:

ਸਲੋਕ ਪਹਿਲੀ ਪਾਤਿਸ਼ਾਹੀ।

ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ

Living beings are formed of air, water and fire. They are subject to pleasure and pain.

ਹਵਾ ਪਾਣੀ ਤੇ ਅੱਗ (ਆਦਿਕ ਤੱਤਾਂ ਦਾ ਮੇਲ ਮਿਲਾ ਕੇ ਤੇ ਜੀਵਾਤਮਾ ਪਾ ਕੇ ਪ੍ਰਭੂ ਨੇ) ਜੀਵ ਬਣਾਇਆ, (ਤੱਤ ਸਭ ਜੀਵਾਂ ਦੇ ਇਕੋ ਜਿਹੇ ਹਨ, ਪਰ ਅਚਰਜ ਖੇਡ ਹੈ ਕਿ) ਇਹਨਾਂ ਨੂੰ ਕਈਆਂ ਨੂੰ ਦੁੱਖ ਤੇ ਕਈਆਂ ਨੂੰ ਸੁਖ (ਮਿਲ ਰਹੇ ਹਨ)। ਪਉਣੈ = ਪਉਣ ਦਾ, ਹਵਾ ਦਾ। ਜੀਉ = ਜੀਵ। ਤਿਨ = ਇਹਨਾਂ ਜੀਵਾਂ ਨੂੰ। ਕਿਆ = ਕੀਹ? ਕਿਆ ਖੁਸੀਆ ਕਿਆ ਪੀੜ = ਕੀਹ ਸੁਖ ਤੇ ਕੀਹ ਦੁੱਖ? (ਭਾਵ, ਜੇ ਤੱਤਾਂ ਵਲ ਵੇਖੀਏ ਤਾਂ ਸਭ ਜੀਵਾਂ ਦੇ ਇਕੋ ਜਿਹੇ ਹਨ, ਫਿਰ ਇਹਨਾਂ ਨੂੰ ਸੁਖ ਦੁਖ ਕਿਉਂ ਵੱਖੋ ਵੱਖਰੇ ਹਨ?)

ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ

In this world, in the nether regions of the underworld, and in the Akaashic ethers of the heavens, some remain ministers in the Court of the Lord.

ਕਈ ਧਰਤੀ ਤੇ ਹਨ (ਭਾਵ, ਸਾਧਾਰਨ ਜਿਹੀ ਹਾਲਤ ਵਿਚ ਹਨ) ਕਈ (ਮਾਨੋ) ਪਤਾਲ ਵਿਚ ਪਏ ਹਨ (ਭਾਵ, ਕਈ ਨਿੱਘਰੇ ਹੋਏ ਹਨ) ਕਈ (ਮਾਨੋ) ਅਕਾਸ਼ ਵਿਚ ਹਨ (ਭਾਵ, ਕਈ ਹੁਕਮ ਕਰ ਰਹੇ ਹਨ), ਤੇ ਕਈ (ਰਾਜਿਆਂ ਦੇ) ਦਰਬਾਰ ਵਿਚ ਵਜ਼ੀਰ ਬਣੇ ਹੋਏ ਹਨ। ਆਕਾਸੀ = ਆਕਾਸ਼ਾਂ ਵਿਚ ਹਨ, (ਭਾਵ,) ਹੁਕਮ ਕਰ ਰਹੇ ਹਨ। ਇਕਿ = ਕਈ ਬੰਦੇ। ਦਰਿ = (ਰਾਜਿਆਂ ਦੇ) ਦਰ ਤੇ।

ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ

Some live long lives, while others suffer and die.

ਕਈ ਬੰਦਿਆਂ ਦੀ ਵੱਡੀ ਉਮਰ ਹੈ, ਕਈ (ਘਟ ਉਮਰੇ) ਮਰ ਕੇ ਦੁਖੀ ਹੁੰਦੇ ਹਨ। ਆਰਜਾ = ਉਮਰ। ਜਹੀਰ = (ਅ:) ਦੁਖੀ।

ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ

Some give and consume, and still their wealth is not exhausted, while others remain poor forever.

ਕਈ ਬੰਦੇ (ਹੋਰਨਾਂ ਨੂੰ ਭੀ) ਦੇ ਕੇ ਆਪ ਹੀ ਵਰਤਦੇ ਹਨ (ਪਰ ਉਹਨਾਂ ਦਾ ਧਨ) ਮੁੱਕਦਾ ਨਹੀਂ, ਕਈ ਸਦਾ ਕੰਗਾਲ ਫਿਰਦੇ ਹਨ। ਫਕੀਰ = ਕੰਗਾਲ।

ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ

In His Will He creates, and in His Will He destroys thousands in an instant.

ਪ੍ਰਭੂ ਆਪਣੇ ਹੁਕਮ ਅਨੁਸਾਰ ਇਕ ਪਲਕ ਵਿਚ ਲੱਖਾਂ ਜੀਵ ਪੈਦਾ ਕਰਦਾ ਹੈ ਲੱਖਾਂ ਨਾਸ ਕਰਦਾ ਹੈ,

ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ

He has harnessed everyone with His harness; when He forgives, he breaks the harness.

ਹਰੇਕ ਜੀਵ (ਆਪਣੇ ਕੀਤੇ ਕਰਮਾਂ ਅਨੁਸਾਰ ਰਜ਼ਾ-ਰੂਪ) ਨੱਥ ਵਿਚ ਜਕੜਿਆ ਪਿਆ ਹੈ। ਜਿਸ ਉਤੇ ਬਖ਼ਸ਼ਸ਼ ਕਰਦਾ ਹੈ ਉਸ ਦੇ ਬੰਧਨ ਤੋੜਦਾ ਹੈ। ਨਥੈ ਨਥਿਆ = ਨੱਥ ਵਿਚ ਜਕੜਿਆ ਹੋਇਆ।

ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ

He has no color or features; He is invisible and beyond calculation.

ਪਰ ਪ੍ਰਭੂ ਆਪ ਕਰਮਾਂ ਦੇ ਲੇਖੇ ਤੋਂ ਉਤਾਂਹ ਹੈ, ਉਸ ਦਾ ਕੋਈ ਰੰਗ ਰੂਪ ਨਹੀਂ ਹੈ ਤੇ ਕੋਈ ਚਿਹਨ ਚੱਕ੍ਰ ਨਹੀਂ ਹੈ।

ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ

How can He be described? He is known as the Truest of the True.

ਉਸ ਦੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ; ਉਂਞ ਉਹ ਹਰ ਥਾਂ ਹੋਂਦ ਵਾਲਾ ਦਿੱਸਦਾ ਹੈ। ਜਾਪੈ = ਜਾਪਦਾ ਹੈ, ਭਾਸਦਾ ਹੈ, ਦਿੱਸਦਾ ਹੈ।

ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ

All the actions which are done and described, O Nanak, are done by the Indescribable Lord Himself.

ਹੇ ਨਾਨਕ! ਜੀਵ ਜੋ ਕੁਝ ਕਰ ਰਹੇ ਹਨ ਤੇ ਬੋਲ ਰਹੇ ਹਨ ਉਹ ਸਭ ਪ੍ਰਭੂ ਦੀ ਪਾਈ ਹੋਈ ਕਾਰ ਹੀ ਹੈ, ਤੇ ਉਹ ਆਪ ਐਸਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ। ਕਰਨਾ = ਜੀਵਾਂ ਦਾ ਕੰਮ ਆਦਿਕ ਕਰਨਾ। ਕਥਨਾ = ਕਹਿਣਾ, ਬੋਲਣਾ। ਕਾਰ = ਪ੍ਰਭੂ ਵਲੋਂ ਮਿਥੀ ਹੋਈ ਕਿਰਤਿ।

ਅਕਥ ਕੀ ਕਥਾ ਸੁਣੇਇ

Whoever hears the description of the indescribable,

ਜਿਹੜਾ ਮਨੁੱਖ ਉਸ ਅਕੱਥ ਪ੍ਰਭੂ ਦੀਆਂ ਗੱਲਾਂ ਸੁਣਦਾ ਹੈ (ਭਾਵ, ਗੁਣ ਗਾਂਦਾ ਹੈ) ਸੁਣੇਇ = ਸੁਣਦਾ ਹੈ।

ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥੧॥

is blessed with wealth, intelligence, perfection, spiritual wisdom and eternal peace. ||1||

ਉਸ ਨੂੰ ਉੱਚੀ ਸਮਝ ਪ੍ਰਾਪਤ ਹੁੰਦੀ ਹੈ ਉਸ ਨੂੰ ਸੁਖ ਮਿਲਦਾ ਹੈ (ਮਾਨੋ) ਉਸ ਨੂੰ ਰਿੱਧੀਆਂ ਸਿੱਧੀਆਂ ਮਿਲ ਗਈਆਂ ਹਨ ॥੧॥