ਪਉੜੀ

Pauree:

ਪਉੜੀ।

ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ

Night and day, morning and night, I sing to You, Lord.

ਹੇ ਹਰੀ! ਰਾਤ ਦਿਨੇ ਅੰਮ੍ਰਿਤ ਵੇਲੇ (ਭਾਵ, ਹਰ ਵੇਲੇ) ਤੂੰ ਹੀ ਗਾਵਣ-ਜੋਗ ਹੈਂ;

ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ

All beings and creatures meditate on Your Name.

ਸਾਰੇ ਜੀਵ ਜੰਤ ਤੇਰਾ ਹੀ ਨਾਮ ਸਿਮਰਦੇ ਹਨ;

ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ

You are the Giver, the Great Giver; we eat whatever You give us.

ਤੂੰ ਦਾਤਾਂ ਦੇਣ ਵਾਲਾ ਦਾਤਾਰ ਹੈਂ ਤੇਰਾ ਹੀ ਦਿੱਤਾ ਹੋਇਆ ਖਾਂਦੇ ਹਨ,

ਭਗਤ ਜਨਾ ਕੈ ਸੰਗਿ ਪਾਪ ਗਵਾਵਣਾ

In the congregation of the devotees, sins are eradicated.

ਤੇ ਭਗਤਾਂ ਦੀ ਸੰਗਤਿ ਵਿਚ ਆਪਣੇ ਪਾਪ ਦੂਰ ਕਰਦੇ ਹਨ।

ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥

Servant Nanak is forever a sacrifice, a sacrifice, a sacrifice, O Lord. ||25||

ਹੇ ਦਾਸ ਨਾਨਕ! (ਉਹਨਾਂ ਭਗਤ ਜਨਾਂ ਤੋਂ) ਸਦਾ ਸਦਕੇ ਹੋ, ਸਦਕੇ ਹੋ ॥੨੫॥