ਮਹਲਾ

Fifth Mehl:

ਪੰਜਵੀਂ ਪਾਤਿਸ਼ਾਹੀ।

ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ

Kabeer, the earth belongs to the Holy, but it is being occupied by thieves.

ਹੇ ਕਬੀਰ! ਜੇ ਵਿਕਾਰੀ ਮਨੁੱਖ (ਚੰਗੇ ਭਾਗਾਂ ਨਾਲ) ਹੋਰ ਝਾਕ ਛੱਡ ਕੇ ਸਤਿਗੁਰੂ ਦੀ ਸੰਗਤ ਵਿਚ ਆ ਬੈਠਣ, ਧਰਤੀ ਸਾਧ ਕੀ = ਸਤਿਗੁਰੂ ਦੀ ਧਰਤੀ, ਸਤਿਗੁਰੂ ਦੀ ਸੰਗਤ। ਤਸਕਰ = ਚੋਰ, ਵਿਕਾਰੀ ਬੰਦੇ। ਬੈਸਹਿ = ਆ ਬੈਠਦੇ ਹਨ, ਜੇ ਆ ਬੈਠਣ। ਗਾਹਿ = ਗਹਿ, ਮੱਲ ਕੇ, ਸਿਦਕ ਨਾਲ, ਹੋਰ ਖ਼ਿਆਲ ਛੱਡ ਕੇ (ਨੋਟ: ਕਈ ਟੀਕਾਕਾਰ ਇਸ ਲਫ਼ਜ਼ 'ਗਾਹਿ' ਦਾ ਅਰਥ 'ਕਦੇ' ਕਰਦੇ ਹਨ, ਤੇ ਇਸ ਨੂੰ ਫ਼ਾਰਸੀ ਦਾ ਲਫ਼ਜ਼ ਸਮਝਦੇ ਹਨ ਪਰ ਇਹ ਗ਼ਲਤ ਹੈ। ਇਸ ਸ਼ਲੋਕ ਦੇ ਹਰੇਕ ਲਫ਼ਜ਼ ਨੂੰ ਗਹੁ ਨਾਲ ਪੜ੍ਹੋ, ਹਰੇਕ ਲਫ਼ਜ਼ ਸੰਸਕ੍ਰਿਤ-ਹਿੰਦੀ ਦਾ ਹੈ। ਮੁਸਲਮਾਨੀ ਮਤ ਦਾ ਭੀ ਇਥੇ ਕੋਈ ਜ਼ਿਕਰ ਨਹੀਂ ਹੈ। ਸੋ ਬਾਕੀ ਲਫ਼ਜ਼ਾਂ ਵਾਂਗ ਇਹ ਭੀ ਸੰਸਕ੍ਰਿਤ ਤੋਂ ਨੇੜੇ ਹੈ)।

ਧਰਤੀ ਭਾਰਿ ਬਿਆਪਈ ਉਨ ਕਉ ਲਾਹੂ ਲਾਹਿ ॥੨੧੦॥

They are not a burden to the earth; they receive its blessings. ||210||

ਤਾਂ ਵਿਕਾਰੀਆਂ ਦਾ ਅਸਰ ਉਸ ਸੰਗਤ ਉਤੇ ਨਹੀਂ ਪੈਂਦਾ। ਹਾਂ, ਵਿਕਾਰੀ ਬੰਦਿਆਂ ਨੂੰ ਜ਼ਰੂਰ ਲਾਭ ਅੱਪੜਦਾ ਹੈ, ਉਹ ਵਿਕਾਰੀ ਬੰਦੇ ਜ਼ਰੂਰ ਲਾਭ ਉਠਾਂਦੇ ਹਨ ॥੨੧੦॥ ਭਾਰਿ = ਭਾਰ ਨਾਲ, ਭਾਰ ਦੇ ਹੇਠ, ਤਸਕਰਾਂ ਦੇ ਭਾਰ ਹੇਠ। ਨ ਬਿਆਪਈ = ਦਬਦੀ ਨਹੀਂ, ਕੋਈ ਔਖਿਆਈ ਨਹੀਂ ਸਮਝਦੀ, ਅਸਰ ਹੇਠ ਨਹੀਂ ਆਉਂਦੀ। ਉਨ ਕਉ = ਉਹਨਾਂ ਤਸਕਰਾਂ ਨੂੰ। ਲਾਹੂ = ਲਾਹ ਹੀ, ਲਾਭ ਹੀ (ਮਿਲਦਾ ਹੈ)। ਲਾਹਿ = ਲਹਹਿ, ਉਹ ਤਸਕਰ ਲਾਭ ਹੀ ਲਹਹਿ, ਉਹ ਵਿਕਾਰੀ ਸਗੋਂ ਲਾਭ ਹੀ ਉਠਾਂਦੇ ਹਨ ॥੨੧੦॥