ਪਹਿਲੈ ਪਹਰੈ ਫੁਲੜਾ ਫਲੁ ਭੀ ਪਛਾ ਰਾਤਿ ॥
The first watch of the night brings flowers, and the later watches of the night bring fruit.
(ਰਾਤ ਦੇ) ਪਹਿਲੇ ਪਹਿਰ ਦੀ ਬੰਦਗੀ (ਮਾਨੋ) ਇਕ ਸੋਹਣਾ ਜਿਹਾ ਫੁੱਲ ਹੈ, ਫਲ ਅੰਮ੍ਰਿਤ ਵੇਲੇ ਦੀ ਬੰਦਗੀ ਹੀ ਹੋ ਸਕਦੀ ਹੈ। ਫੁਲੜਾ = ਸੋਹਣਾ ਜਿਹਾ ਫੁੱਲ। ਪਛਾ ਰਾਤਿ = ਪਿਛਲੀ ਰਾਤੇ, ਅੰਮ੍ਰਿਤ ਵੇਲੇ।
ਜੋ ਜਾਗੰਨੑਿ ਲਹੰਨਿ ਸੇ ਸਾਈ ਕੰਨੋ ਦਾਤਿ ॥੧੧੨॥
Those who remain awake and aware, receive the gifts from the Lord. ||112||
ਜੋ ਬੰਦੇ (ਅੰਮ੍ਰਿਤ ਵੇਲੇ) ਜਾਗਦੇ ਹਨ ਉਹ ਪਰਮਾਤਮਾ ਪਾਸੋਂ ਬਖ਼ਸ਼ਸ਼ ਹਾਸਲ ਕਰਦੇ ਹਨ ॥੧੧੨॥ ਜਾਗੰਨ੍ਹ੍ਹਿ = ਅੱਖਰ 'ਨ' ਦੇ ਹੇਠ 'ਹ' ਹੈ। ਲਹੰਨਿ = ਹਾਸਲ ਕਰਦੇ ਹਨ। ਕੰਨੋ = ਪਾਸੋਂ (ਵੇਖੋ ਸ਼ਲੋਕ ਨੰ: ੯੯ ਵਿਚ ਲਫ਼ਜ਼ 'ਕੰਨੈ') ॥੧੧੨॥