ਮਃ

Third Mehl:

ਤੀਜੀ ਪਾਤਿਸ਼ਾਹੀ।

ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ

Kali Yuga is called the Dark Age, but the most sublime state is attained in this age.

ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ।

ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ

The Gurmukh obtains the fruit, the Kirtan of the Lord's Praises; this is his destiny, ordained by the Lord.

(ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤਿ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਕੀਰਤਿ-ਸਿਫ਼ਤ-ਸਾਲਾਹ। ਲਿਖਿ-ਲਿਖ ਕੇ। ਅਨਦਿਨੁ-ਹਰ ਰੋਜ਼।

ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥

O Nanak, by Guru's Grace, he worships the Lord night and day; he chants the Lord's Name, and remains absorbed in the Lord's devotional worship. ||2||

ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ ॥੨॥