ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥

By His Grace, you wear decorations;

ਜਿਸ (ਪ੍ਰਭੂ) ਦੀ ਕਿਰਪਾ ਨਾਲ ਗਹਣੇ ਪਹਿਨੀਦੇ ਹਨ, ਆਭੂਖਨ = ਗਹਣੇ, ਜ਼ੇਵਰ। ਪਹਿਰੀਜੈ = ਪਹਿਨੀਦੇ ਹਨ।

ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥

O mind, why are you so lazy? Why don't you remember Him in meditation?

ਹੇ ਮਨ! ਉਸ ਨੂੰ ਸਿਮਰਦਿਆਂ ਕਿਉਂ ਆਲਸ ਕੀਤਾ ਜਾਏ?

ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥

By His Grace, you have horses and elephants to ride;

ਜਿਸ ਦੀ ਮੇਹਰ ਨਾਲ ਘੋੜੇ ਤੇ ਹਾਥੀਆਂ ਦੀ ਸਵਾਰੀ ਕਰਦਾ ਹੈਂ, ਅਸ੍ਵ = ਘੋੜੇ। ਹਸਤਿ = ਹਾਥੀ।

ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥

O mind, never forget that God.

ਹੇ ਮਨ! ਉਸ ਪ੍ਰਭੂ ਨੂੰ ਕਦੇ ਨਾਹ ਵਿਸਾਰੀਂ।

ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥

By His Grace, you have land, gardens and wealth;

ਜਿਸ ਦੀ ਦਇਆ ਨਾਲ ਬਾਗ ਜ਼ਮੀਨਾਂ ਤੇ ਧਨ (ਤੈਨੂੰ ਨਸੀਬ ਹਨ) ਮਿਲਖ = ਜ਼ਮੀਨ।

ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥

keep God enshrined in your heart.

ਉਸ ਪ੍ਰਭੂ ਨੂੰ ਆਪਣੇ ਮਨ ਵਿਚ ਪ੍ਰੋ ਰੱਖ।

ਜਿਨਿ ਤੇਰੀ ਮਨ ਬਨਤ ਬਨਾਈ ॥

O mind, the One who formed your form

ਹੇ ਮਨ! ਜਿਸ (ਪ੍ਰਭੂ) ਨੇ ਤੈਨੂੰ ਸਾਜਿਆ ਹੈ, ਜਿਨਿ = ਜਿਸ (ਪ੍ਰਭੂ) ਨੇ। ਬਨਤ = ਬਨਾਵਟ। ਤੇਰੀ ਬਨਤ ਬਨਾਈ = ਤੇਰੀ ਬਣੌਤ ਬਣਾਈ ਹੈ, ਤੈਨੂੰ ਸਾਜਿਆ ਹੈ।

ਊਠਤ ਬੈਠਤ ਸਦ ਤਿਸਹਿ ਧਿਆਈ ॥

standing up and sitting down, meditate always on Him.

ਉਠਦੇ ਬੈਠਦੇ (ਭਾਵ, ਹਰ ਵੇਲੇ) ਉਸੇ ਨੂੰ ਸਦਾ ਸਿਮਰ। ਸਦ = ਸਦਾ।

ਤਿਸਹਿ ਧਿਆਇ ਜੋ ਏਕ ਅਲਖੈ ॥

Meditate on Him - the One Invisible Lord;

ਉਸ ਪ੍ਰਭੂ ਨੂੰ ਸਿਮਰ, ਜੋ ਇੱਕ ਹੈ, ਤੇ, ਬੇਅੰਤ ਹੈ। ਅਲਖ = ਜੋ ਲਖਿਆ ਨਹੀਂ ਜਾ ਸਕਦਾ, ਜੋ ਬਿਆਨ ਨਹੀਂ ਕੀਤਾ ਜਾ ਸਕਦਾ।

ਈਹਾ ਊਹਾ ਨਾਨਕ ਤੇਰੀ ਰਖੈ ॥੪॥

here and hereafter, O Nanak, He shall save you. ||4||

ਹੇ ਨਾਨਕ! ਲੋਕ ਤੇ ਪਰਲੋਕ ਵਿਚ (ਉਹੀ) ਤੇਰੀ ਲਾਜ ਰੱਖਣ ਵਾਲਾ ਹੈ ॥੪॥ ਈਹਾ = ਇਥੇ, ਇਸ ਲੋਕ ਵਿਚ। ਊਹਾ = ਓਥੇ, ਪਰਲੋਕ ਵਿਚ। ਰਖੈ = ਤੇਰੀ ਲਾਜ ਰੱਖਦਾ ਹੈ ॥੪॥