ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਹਰਿ ਸਿਮਰਤ ਸਭਿ ਮਿਟਹਿ ਕਲੇਸ ॥
Meditating in remembrance on the Lord, all suffering is eradicated.
(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਿਆਂ ਮਨ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ। ਸਭਿ = ਸਾਰੇ। ਮਿਟਹਿ = ਮਿਟ ਜਾਂਦੇ ਹਨ।
ਚਰਣ ਕਮਲ ਮਨ ਮਹਿ ਪਰਵੇਸ ॥੧॥
The Lord's Lotus Feet are enshrined within my mind. ||1||
ਆਪਣੇ ਮਨ ਵਿਚ ਪਰਮਾਤਮਾ ਦੇ ਸੋਹਣੇ ਚਰਨ ਵਸਾਈ ਰੱਖ ॥੧॥ ਚਰਣ ਕਮਲ = ਕੌਲ ਫੁੱਲ ਵਰਗੇ ਸੋਹਣੇ ਚਰਨ। ਪਰਵੇਸ = ਟਿਕਾਈ ਰੱਖ ॥੧॥
ਉਚਰਹੁ ਰਾਮ ਨਾਮੁ ਲਖ ਬਾਰੀ ॥
Chant the Lord's Name, hundreds of thousands of times, O my dear,
ਹੇ ਪਿਆਰੀ ਜੀਭ! ਲੱਖਾਂ ਵਾਰੀ ਪਰਮਾਤਮਾ ਦਾ ਨਾਮ ਉਚਾਰਦੀ ਰਹੁ, ਲਖ ਬਾਰੀ = ਲੱਖਾਂ ਵਾਰੀ।
ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥
and drink deeply of the Ambrosial Essence of God. ||1||Pause||
ਤੇ ਪਰਮਾਤਮਾ ਦਾ ਆਤਮਕ ਜੀਵਨ ਵਾਲਾ ਨਾਮ-ਰਸ ਪੀਂਦੀ ਰਹੁ ॥੧॥ ਰਹਾਉ ॥ ਪ੍ਰਭ = ਪ੍ਰਭੂ ਦਾ। ਪਿਆਰੀ = ਹੇ ਪਿਆਰੀ ਜੀਭ! ॥੧॥ ਰਹਾਉ ॥
ਸੂਖ ਸਹਜ ਰਸ ਮਹਾ ਅਨੰਦਾ ॥
Peace, celestial bliss, pleasures and the greatest ecstasy are obtained;
(ਹੇ ਭਾਈ! ਜੇਹੜੇ ਮਨੁੱਖ ਸਭ ਤੋਂ ਸ੍ਰੇਸ਼ਟ ਆਤਮਕ ਆਨੰਦ ਦੇ ਮਾਲਕ-ਪ੍ਰਭੂ ਦਾ ਨਾਮ ਜਪਦੇ ਹਨ, ਸਹਜ = ਆਤਮਕ ਅਡੋਲਤਾ।
ਜਪਿ ਜਪਿ ਜੀਵੇ ਪਰਮਾਨੰਦਾ ॥੨॥
chanting and meditating, you shall live in supreme bliss. ||2||
ਉਹ ਆਤਮਕ ਜੀਵਨ ਹਾਸਲ ਕਰ ਲੈਂਦੇ ਹਨ, ਉਹਨਾਂ ਦੇ ਅੰਦਰ ਆਤਮਕ ਅਡੋਲਤਾ ਦੇ ਵੱਡੇ ਸੁਖ ਆਨੰਦ ਬਣੇ ਰਹਿੰਦੇ ਹਨ ॥੨॥ ਜਪਿ = ਜਪ ਕੇ। ਜੀਵੇ = ਆਤਮਕ ਜੀਵਨ ਪ੍ਰਾਪਤ ਕਰਦੇ ਹਨ। ਪਰਮਾਨੰਦਾ = ਸਭ ਤੋਂ ਉੱਚੇ ਆਤਮਕ ਆਨੰਦ ਦਾ ਮਾਲਕ-ਪ੍ਰਭੂ ॥੨॥
ਕਾਮ ਕ੍ਰੋਧ ਲੋਭ ਮਦ ਖੋਏ ॥
Sexual desire, anger, greed and ego are eradicated;
(ਹੇ ਭਾਈ! ਨਾਮ-ਰਸ ਪੀਣ ਵਾਲੇ ਮਨੁੱਖ ਆਪਣੇ ਅੰਦਰੋਂ) ਕਾਮ, ਕਰੋਧ, ਲੋਭ, ਅਹੰਕਾਰ (ਆਦਿਕ ਵਿਕਾਰ) ਨਾਸ ਕਰ ਲੈਂਦੇ ਹਨ। ਮਦ = ਅਹੰਕਾਰ। ਖੋਏ = ਨਾਸ ਕਰ ਲਏ।
ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥
in the Saadh Sangat, the Company of the Holy, all sinful mistakes are washed away. ||3||
ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ (ਆਪਣੇ ਮਨ ਵਿਚੋਂ) ਸਾਰੇ ਪਾਪ ਧੋ ਲੈਂਦੇ ਹਨ ॥੩॥ ਸੰਗਿ = ਸੰਗਤਿ ਵਿਚ। ਕਿਲਬਿਖ = ਪਾਪ ॥੩॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
Grant Your Grace, O God, O Merciful to the meek.
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮਿਹਰ ਕਰ, ਕਰਿ ਕਿਰਪਾ = ਕਿਰਪਾ ਕਰ। ਪ੍ਰਭ = ਹੇ ਪ੍ਰਭੂ!
ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥
Please bless Nanak with the dust of the feet of the Holy. ||4||75||144||
ਤੇ ਨਾਨਕ ਨੂੰ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼ ॥੪॥੭੫॥੧੪੪॥ ਰਵਾਲਾ = ਚਰਨ-ਧੂੜ ॥੪॥