ਅਸਟਪਦੀ ॥
Ashtapadee:
ਅਸ਼ਟਪਦੀ।
ਪੂਰੇ ਗੁਰ ਕਾ ਸੁਨਿ ਉਪਦੇਸੁ ॥
Listen to the Teachings of the Perfect Guru;
(ਹੇ ਮਨ!) ਪੂਰੇ ਸਤਿਗੁਰੂ ਦੀ ਸਿੱਖਿਆ ਸੁਣ,
ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥
see the Supreme Lord God near you.
ਤੇ, ਅਕਾਲ ਪੁਰਖ ਨੂੰ (ਹਰ ਥਾਂ) ਨੇੜੇ ਜਾਣ ਕੇ ਵੇਖ। ਨਿਕਟਿ = ਨੇੜੇ। ਕਰਿ = ਕਰ ਕੇ। ਪੇਖੁ = ਵੇਖ।
ਸਾਸਿ ਸਾਸਿ ਸਿਮਰਹੁ ਗੋਬਿੰਦ ॥
With each and every breath, meditate in remembrance on the Lord of the Universe,
(ਹੇ ਭਾਈ!) ਦੰਮ-ਬ-ਦੰਮ ਪ੍ਰਭੂ ਨੂੰ ਯਾਦ ਕਰ,
ਮਨ ਅੰਤਰ ਕੀ ਉਤਰੈ ਚਿੰਦ ॥
and the anxiety within your mind shall depart.
(ਤਾਂ ਜੁ) ਤੇਰੇ ਮਨ ਦੇ ਅੰਦਰ ਦੀ ਚਿੰਤਾ ਮਿਟ ਜਾਏ। ਮਨ ਅੰਤਰ ਕੀ = ਮਨ ਦੇ ਅੰਦਰ ਦੀ। ਚਿੰਦ = ਚਿੰਤਾ।
ਆਸ ਅਨਿਤ ਤਿਆਗਹੁ ਤਰੰਗ ॥
Abandon the waves of fleeting desire,
(ਹੇ ਮਨ!) ਨਿੱਤ ਨਾਹ ਰਹਿਣ ਵਾਲੀਆਂ (ਚੀਜ਼ਾਂ ਦੀਆਂ) ਆਸਾਂ ਦੀਆਂ ਲਹਰਾਂ ਛੱਡ ਦੇਹ, ਅਨਿਤ = ਨਾਹ ਨਿੱਤ ਰਹਿਣ ਵਾਲੀਆਂ। ਤਰੰਗ = ਲਹਿਰਾਂ।
ਸੰਤ ਜਨਾ ਕੀ ਧੂਰਿ ਮਨ ਮੰਗ ॥
and pray for the dust of the feet of the Saints.
ਅਤੇ ਹੇ ਮਨ! ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਮੰਗ। ਮਨ = ਹੇ ਮਨ!
ਆਪੁ ਛੋਡਿ ਬੇਨਤੀ ਕਰਹੁ ॥
Renounce your selfishness and conceit and offer your prayers.
(ਹੇ ਭਾਈ!) ਆਪਾ-ਭਾਵ ਛੱਡ ਕੇ (ਪ੍ਰਭੂ ਦੇ ਅੱਗੇ) ਅਰਦਾਸ ਕਰ, ਆਪੁ ਛੋਡਿ = ਆਪਣਾ ਆਪ ਛੱਡ ਕੇ।
ਸਾਧਸੰਗਿ ਅਗਨਿ ਸਾਗਰੁ ਤਰਹੁ ॥
In the Saadh Sangat, the Company of the Holy, cross over the ocean of fire.
(ਤੇ ਇਸ ਤਰ੍ਹਾਂ) ਸਾਧ ਸੰਗਤਿ ਵਿਚ (ਰਹਿ ਕੇ) (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ। ਅਗਨਿ ਸਾਗਰੁ = (ਵਿਕਾਰਾਂ ਦੀ) ਅੱਗ ਦਾ ਸਮੁੰਦਰ।
ਹਰਿ ਧਨ ਕੇ ਭਰਿ ਲੇਹੁ ਭੰਡਾਰ ॥
Fill your stores with the wealth of the Lord.
ਪ੍ਰਭੂ-ਨਾਮ-ਰੂਪੀ ਧਨ ਦੇ ਖ਼ਜ਼ਾਨੇ ਭਰ ਲੈ, ਭੰਡਾਰ = ਖ਼ਜ਼ਾਨੇ।
ਨਾਨਕ ਗੁਰ ਪੂਰੇ ਨਮਸਕਾਰ ॥੧॥
Nanak bows in humility and reverence to the Perfect Guru. ||1||
ਹੇ ਨਾਨਕ! ਅਤੇ ਪੂਰੇ ਸਤਿਗੁਰੂ ਨੂੰ ਨਮਸਕਾਰ ਕਰ ॥੧॥