ਰਾਗੁ ਸੂਹੀ ਮਹਲਾ ਘਰੁ ੧੦

Raag Soohee, Third Mehl, Tenth House:

ਰਾਗ ਸੂਹੀ, ਘਰ ੧੦ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਦੁਨੀਆ ਸਾਲਾਹਿ ਜੋ ਮਰਿ ਵੰਞਸੀ

Do not praise the world; it shall simply pass away.

ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਮਰਿ ਵੰਞਸੀ = ਮਰ ਜਾਇਗੀ।

ਲੋਕਾ ਸਾਲਾਹਿ ਜੋ ਮਰਿ ਖਾਕੁ ਥੀਈ ॥੧॥

Do not praise other people; they shall die and turn to dust. ||1||

ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ ॥੧॥ ਮਰਿ = ਮਰ ਕੇ। ਖਾਕੁ = ਮਿੱਟੀ। ਥੀਈ = ਹੋ ਜਾਇਗੀ ॥੧॥

ਵਾਹੁ ਮੇਰੇ ਸਾਹਿਬਾ ਵਾਹੁ

Waaho! Waaho! Hail, hail to my Lord and Master.

ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਵਾਹੁ = ਧੰਨ, ਸਲਾਹੁਣ-ਯੋਗ। ਸਾਹਿਬਾ = ਹੇ ਮਾਲਕ!

ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ

As Gurmukh, forever praise the One who is forever True, Independent and Carefree. ||1||Pause||

ਹੇ ਭਾਈ! ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ ॥੧॥ ਰਹਾਉ ॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਲਾਹੀਐ = ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਸਚਾ = ਸਦਾ ਕਾਇਮ ਰਹਿਣ ਵਾਲਾ। ਵੇਪਰਵਾਹੁ = ਬੇ-ਮੁਥਾਜ ॥੧॥ ਰਹਾਉ ॥

ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ

Making worldly friendships, the self-willed manmukhs burn and die.

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਕੇਰੀ = ਦੀ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦਝਿ = ਸੜ ਕੇ। ਮਰੰਨਿ = ਮਰਦੇ ਹਨ।

ਜਮ ਪੁਰਿ ਬਧੇ ਮਾਰੀਅਹਿ ਵੇਲਾ ਲਾਹੰਨਿ ॥੨॥

In the City of Death, they are bound and gagged and beaten; this opportunity shall never come again. ||2||

ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ ॥੨॥ ਜਮ ਪੁਰਿ = ਜਮ ਦੀ ਪੁਰੀ ਵਿਚ। ਮਾਰੀਅਹਿ = ਮਾਰੇ ਜਾਂਦੇ ਹਨ, ਮਾਰ ਖਾਂਦੇ ਹਨ। ਵੇਲਾ = ਮਨੁੱਖਾ ਜਨਮ ਦਾ ਮੌਕਾ। ਨ ਲਾਹੰਨਿ = ਨਹੀਂ ਪ੍ਰਾਪਤ ਕਰ ਸਕਦੇ ॥੨॥

ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ

The lives of the Gurmukhs are fruitful and blessed; they are committed to the True Word of the Shabad.

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਗੁਰਮੁਖਿ = ਗੁਰੂ ਦੀ ਸਰਨ ਪੈਣ ਵਾਲੇ ਮਨੁੱਖ। ਸਕਾਰਥਾ = ਸਫਲ। ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ।

ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥

Their souls are illuminated by the Lord, and they dwell in peace and pleasure. ||3||

ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਆਨੰਦ ਵਿਚ ਮਗਨ ਰਹਿੰਦੇ ਹਨ ॥੩॥ ਆਤਮ ਰਾਮੁ = ਸਰਬ-ਵਿਆਪਕ ਪਰਮਾਤਮਾ। ਸਹਜੇ = ਆਤਮਕ ਅਡੋਲਤਾ ਵਿਚ। ਸੁਖਿ = ਅਨੰਦ ਵਿਚ ॥੩॥

ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ

Those who forget the Word of the Guru's Shabad are engrossed in the love of duality.

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਦੂਜੈ ਭਾਇ = ਮਾਇਆ ਦੇ ਪਿਆਰ ਵਿਚ।

ਤਿਸਨਾ ਭੁਖ ਉਤਰੈ ਅਨਦਿਨੁ ਜਲਤ ਫਿਰੰਨਿ ॥੪॥

Their hunger and thirst never leave them, and night and day, they wander around burning. ||4||

ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ ॥੪॥ ਅਨਦਿਨੁ = {अनुदिनं} ਹਰ ਰੋਜ਼, ਹਰ ਵੇਲੇ ॥੪॥

ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ

Those who make friendships with the wicked, and harbor animosity to the Saints,

ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਕਰੰਨਿ = ਕਰਦੇ ਹਨ। ਦੁਸਟ = ਮੰਦ-ਕਰਮੀ, ਭੈੜੇ।

ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥

shall drown with their families, and their entire lineage shall be obliterated. ||5||

ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ ॥੫॥ ਸਿਉ = ਸਮੇਤ। ਡੋਬੰਨਿ = ਡੋਬ ਦੇਂਦੇ ਹਨ ॥੫॥

ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ

It is not good to slander anyone, but the foolish, self-willed manmukhs still do it.

ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। ਮੁਗਧ = ਮੂਰਖ।

ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥

The faces of the slanderers turn black, and they fall into the most horrible hell. ||6||

(ਲੋਕ ਪਰਲੋਕ ਵਿਚ) ਉਹੀ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ ॥੬॥ ਨਰਕੇ ਘੋਰਿ = ਘੋਰ ਨਰਕ ਵਿਚ, ਭਿਆਨਕ ਨਰਕ ਵਿਚ। ਪਵੰਨਿ = ਪੈਂਦੇ ਹਨ ॥੬॥

ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ

O mind, as you serve, so do you become, and so are the deeds that you do.

ਹੇ (ਮੇਰੇ) ਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਬਣ ਜਾਇਂਗਾ। ਏ ਮਨ = ਹੇ ਮਨ! ਹੇ ਜੀਵ! ਜੈਸਾ ਸੇਵਹਿ = ਜਿਹੋ ਜਿਹੇ ਦੀ ਤੂੰ ਸੇਵਾ-ਭਗਤੀ ਕਰਦਾ ਹੈਂ। ਤੈਸਾ ਹੋਵਹਿ = ਤੂੰ ਉਹੋ ਜਿਹਾ ਬਣ ਜਾਂਦਾ ਹੈਂ। ਤੇਹੇ = ਉਹੋ ਜਿਹੇ। ਕਮਾਇ = ਕਮਾ ਕੇ।

ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਜਾਇ ॥੭॥

Whatever you yourself plant, that is what you shall have to eat; nothing else can be said about this. ||7||

(ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ ॥੭॥ ਬੀਜਿ = (ਕਰਮਾਂ ਦਾ ਬੀਜ) ਬੀਜ ਕੇ। ਆਪੇ = ਆਪ ਹੀ। ਕਹਣਾ ਕਿਛੂ ਨ ਜਾਇ = (ਇਸ ਨਿਯਮ ਵਿਚ) ਕੋਈ ਇਤਰਾਜ਼ ਨਹੀਂ ਕੀਤਾ ਜਾ ਸਕਦਾ ॥੭॥

ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ

The speech of the great spiritual beings has a higher purpose.

(ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਹੈ। ਕਿਤੈ ਪਰਥਾਇ = ਕਿਸੇ ਪਰਸੰਗ ਅਨੁਸਾਰ।

ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਤਮਾਇ ॥੮॥

They are filled to over-flowing with Ambrosial Nectar, and they have absolutely no greed at all. ||8||

ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੂੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ) ॥੮॥ ਓਇ = ਮਹਾ ਪੁਰਖ {ਬਹੁ-ਵਚਨ ਲਫ਼ਜ਼ 'ਓਹ' ਤੋਂ}। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ-ਰਸ। ਹਹਿ = ਹੁੰਦੇ ਹਨ। ਤਮਾਇ = ਲਾਲਚ, ਆਪਣੀ ਗ਼ਰਜ਼ ॥੮॥

ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ

The virtuous accumulate virtue, and teach others.

ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਿਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਿਣ ਕਰ ਲੈਂਦਾ ਹੈ। ਗੁਣਕਾਰੀ = ਗੁਣ ਕਰਨ ਵਾਲਾ, ਉਪਕਾਰੀ, ਗੁਰਮੁਖਿ। ਸੰਘਰੈ = ਇੱਕਠਾ ਕਰਦਾ ਹੈ। ਉਪਦੇਸੇਨਿ = ਉਪਦੇਸ਼ ਦੇਂਦੇ ਹਨ।

ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥

Those who meet with them are so very fortunate; night and day, they chant the Naam, the Name of the Lord. ||9||

ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ ॥੯॥ ਸੇ = ਉਹ {ਬਹੁ-ਵਚਨ}। ਜਿ = ਜੇਹੜੇ। ਅਨਦਿਨੁ = ਹਰ ਰੋਜ਼, ਹਰ ਵੇਲੇ। ਲਏਨਿ = ਲੈਂਦੇ ਹਨ ॥੯॥

ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ

He who created the Universe, gives sustenance to it.

ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਦੇਸੀ = ਦੇਵੇਗਾ। ਸੰਬਾਹਿ = ਅਪੜਾ ਕੇ। ਜਿਨਿ = ਜਿਸ (ਪਰਮਾਤਮਾ) ਨੇ। ਮੇਦਨੀ = ਸ੍ਰਿਸ਼ਟੀ।

ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥

The One Lord alone is the Great Giver. He Himself is the True Master. ||10||

ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀ) ਹੈ ॥੧੦॥ ਧਣੀ = ਮਾਲਕ ॥੧੦॥

ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ

That True Lord is always with you; the Gurmukh is blessed with His Glance of Grace.

ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। ਸਚੁ = ਸਦਾ ਕਾਇਮ ਰਹਿਣ ਵਾਲਾ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਨਦਰਿ ਨਿਹਾਲਿ = ਗਹੁ ਨਾਲ ਵੇਖ।

ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥

He Himself shall forgive you, and merge you into Himself; forever cherish and contemplate God. ||11||

(ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ। ਹੇ ਭਾਈ! ਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ ॥੧੧॥ ਸਮਾਲਿ = ਹਿਰਦੇ ਵਿਚ ਸਾਂਭ ਰੱਖ ॥੧੧॥

ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ

The mind is impure; only the True Lord is pure. So how can it merge into Him?

ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਨਿਰਮਲਾ = ਪਵਿਤ੍ਰ।

ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥

God merges it into Himself, and then it remains merged; through the Word of His Shabad, the ego is burnt away. ||12||

ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ ॥੧੨॥ ਸਬਦਿ = ਸ਼ਬਦ ਦੀ ਰਾਹੀਂ। ਜਲਾਇ = ਸਾੜ ਕੇ ॥੧੨॥

ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ

Cursed is the life in this world, of one who forgets her True Husband Lord.

ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਸਹੁ = ਖਸਮ, ਸ਼ਹੁ। ਧ੍ਰਿਗੁ = ਫਿਟਕਾਰ-ਯੋਗ। ਸੰਸਾਰਿ = ਸੰਸਾਰ ਵਿਚ।

ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥

The Lord grants His Mercy, and she does not forget Him, if she contemplates the Guru's Teachings. ||13||

ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤ ਜੋੜਦਾ ਹੈ ॥੧੩॥ ਨਦਰਿ = ਮੇਹਰ ਦੀ ਨਿਗਾਹ। ਗੁਰਮਤੀ = ਗੁਰੂ ਦੀ ਮਤਿ ਲੈ ਕੇ। ਵੀਚਾਰਿ = ਹਰਿ-ਨਾਮ ਦੀ ਵਿਚਾਰ ਕਰਦਾ ਹੈ ॥੧੩॥

ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ

The True Guru unites her, and so she remains united with Him, with the True Lord enshrined within her heart.

ਹੇ ਭਾਈ! (ਅਸਾਂ ਜੀਵਾਂ ਦਾ ਕੋਈ ਆਪਣਾ ਜ਼ੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਵਿਚ ਟਿਕਾ ਕੇ ਰੱਖ ਸਕਦਾ ਹਾਂ। ਮਿਲਿ ਰਹਾ = ਮਿਲਿ ਰਹਾਂ, ਮੈਂ ਮਿਲਿਆ ਰਹਿ ਸਕਦਾ ਹਾਂ। ਰਖਾ = ਰੱਖਾਂ, ਮੈਂ ਰੱਖ ਸਕਦਾ ਹਾਂ। ਉਰ = ਹਿਰਦਾ। ਧਾਰਿ = ਟਿਕਾ ਕੇ।

ਮਿਲਿਆ ਹੋਇ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥

And so united, she will not be separated again; she remains in the love and affection of the Guru. ||14||

ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤਿ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੁੜਦਾ ॥੧੪॥ ਕੈ ਹੇਤਿ ਪਿਆਰਿ = ਦੇ ਪਿਆਰ ਹਿਤ ਦੀ ਬਰਕਤਿ ਨਾਲ ॥੧੪॥

ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ

I praise my Husband Lord, contemplating the Word of the Guru's Shabad.

ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਪਿਰੁ ਸਾਲਾਹੀ = ਹੇ ਭਾਈ! ਤੂੰ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਿਆ ਕਰ। ਵੀਚਾਰਿ = ਸੁਰਤ ਜੋੜ ਕੇ। ਸਬਦਿ = ਸ਼ਬਦ ਵਿਚ।

ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥

Meeting with my Beloved, I have found peace; I am His most beautiful and happy soul-bride. ||15||

ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚ) ਸੋਭਾ ਖੱਟ ਲਈ ॥੧੫॥ ਮਿਲਿ = ਮਿਲ ਕੇ ॥੧੫॥

ਮਨਮੁਖ ਮਨੁ ਭਿਜਈ ਅਤਿ ਮੈਲੇ ਚਿਤਿ ਕਠੋਰ

The mind of the self-willed manmukh is not softened; his consciousness is totally polluted and stone-hearted.

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਦਾ)। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਅਤਿ = ਬਹੁਤ। ਚਿਤਿ = ਚਿੱਤ ਵਿਚ।

ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥

Even if the venomous snake is fed on milk, it shall still be filled with poison. ||16||

ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਿਰ ਹੀ ਟਿਕਿਆ ਰਹਿੰਦਾ ਹੈ ॥੧੬॥ ਸਪੈ = ਸੱਪ ਨੂੰ। ਵਿਸੁ = ਜ਼ਹਿਰ। ਨਿਕੋਰ = ਨਿਰੋਲ ॥੧੬॥

ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ

He Himself does - who else should I ask? He Himself is the Forgiving Lord.

ਹੇ ਭਾਈ! (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀ) ਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ।

ਗੁਰਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥

Through the Guru's Teachings, filth is washed away, and then, one is embellished with the ornament of Truth. ||17||

ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੇ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ ॥੧੭॥ ਸਬਦੀ = ਸ਼ਬਦ ਦੀ ਰਾਹੀਂ। ਸਚੁ = ਸਦਾ-ਥਿਰ ਰਹਿਣ ਵਾਲਾ ॥੧੭॥

ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ

True is the Banker, and True are His traders. The false ones cannot remain there.

ਹੇ ਭਾਈ! (ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਵਣਜਾਰੇ = ਵਣਜ ਕਰਨ ਵਾਲੇ। ਓਥੈ = ਉਸ ਸ਼ਾਹ ਦੇ ਦਰਬਾਰ ਵਿਚ। ਕੂੜੇ = ਮਾਇਆ ਨਾਲ ਹੀ ਪਿਆਰ ਕਰਨ ਵਾਲੇ। ਟਿਕੰਨਿ = ਟਿਕ ਸਕਦੇ।

ਓਨਾ ਸਚੁ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥

They do not love the Truth - they are consumed by their pain. ||18||

ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ ॥੧੮॥ ਨ ਭਾਵਈ = ਨ ਭਾਵੈ, ਪਸੰਦ ਨਹੀਂ ਆਉਂਦਾ। ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਪਚੰਨਿ = ਖ਼ੁਆਰ ਹੁੰਦੇ ਹਨ ॥੧੮॥

ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ

The world wanders around in the filth of egotism; it dies, and is re-born, over and again.

ਹੇ ਭਾਈ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ, ਮੈਲਾ = ਮੈਲੇ ਮਨ ਵਾਲਾ। ਵਾਰੋ ਵਾਰ = ਮੁੜ ਮੁੜ।

ਪਇਐ ਕਿਰਤਿ ਕਮਾਵਣਾ ਕੋਇ ਮੇਟਣਹਾਰ ॥੧੯॥

He acts in accordance with the karma of his past actions, which no one can erase. ||19||

ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ ॥੧੯॥ ਪਇਐ ਕਿਰਤਿ = ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ॥੧੯॥

ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ

But if he joins the Society of the Saints, then he comes to embrace love for the Truth.

ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ। ਸਚਿ = ਸਦਾ-ਥਿਰ ਪ੍ਰਭੂ ਵਿਚ।

ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥

Praising the True Lord with a truthful mind, he becomes true in the Court of the True Lord. ||20||

ਹੇ ਭਾਈ! ਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ ॥੨੦॥ ਸਲਾਹੀ = ਸਾਲਾਹਿ, ਸਿਫ਼ਤਿ-ਸਾਲਾਹ ਕਰ। ਮਨਿ = ਮਨ ਵਿਚ। ਦਰਿ ਸਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਚਿਆਰੁ = ਸੁਰਖ਼-ਰੂ ॥੨੦॥

ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ

The Teachings of the Perfect Guru are perfect; meditate on the Naam, the Name of the Lord, day and night.

ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਪੂਰੀ = ਉਕਾਈ-ਹੀਣ। ਅਹਿ = ਦਿਨ। ਨਿਸਿ = ਰਾਤ।

ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥

Egotism and self-conceit are terrible diseases; tranquility and stillness come from within. ||21||

ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ ॥੨੧॥ ਠਾਕਿ ਰਹਾਇ = ਰੋਕ ਕੇ ਰੱਖਦਾ ਹੈ ॥੨੧॥

ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ

I praise my Guru; bowing down to Him again and again, I fall at His Feet.

ਹੇ ਭਾਈ! (ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਸਾਲਾਹੀ = ਸਾਲਾਹੀਂ, ਮੈਂ ਸਿਫ਼ਤਿ-ਸਾਲਾਹ ਕਰਾਂ। ਨਿਵਿ = ਨਿਊਂ ਕੇ। ਲਾਗਾ = ਲਾਗਾਂ, ਮੈਂ ਲੱਗਾਂ। ਪਾਇ = ਪੈਰੀਂ।

ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥

I place my body and mind in offering unto Him, eradicating self-conceit from within. ||22||

ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂ, ਗੁਰੂ ਦੇ ਅੱਗੇ ਰੱਖ ਦਿਆਂ ॥੨੨॥ ਸਉਪੀ = ਸਉਪੀਂ, ਮੈਂ ਸਉਂਪ ਦਿਆਂ। ਧਰੀ = ਧਰੀਂ, ਮੈਂ ਧਰ ਦਿਆਂ। ਆਪੁ = ਆਪਾ-ਭਾਵ। ਗਵਾਇ = ਦੂਰ ਕਰ ਕੇ ॥੨੨॥

ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ

Indecision leads to ruin; focus your attention on the One Lord.

ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ। ਇਕ ਪਰਮਾਤਮਾ ਨਾਲ ਹੀ ਸੁਰਤ ਜੋੜੀ ਰੱਖ। ਖਿੰਚੋਤਾਣਿ = ਖਿੰਚੋਤਾਣ ਵਿਚ, ਡਾਂਵਾਂ-ਡੋਲ ਹਾਲਤ ਵਿਚ। ਵਿਗੁਚੀਐ = ਖ਼ੁਆਰ ਹੋਈਦਾ ਹੈ। ਲਿਵ ਲਾਇ = ਪਿਆਰ ਜੋੜ।

ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥

Renounce egotism and self-conceit, and remain merged in Truth. ||23||

ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ। (ਜਦੋਂ ਮਨੁੱਖ ਹਉਮੈ ਮਮਤਾ ਦੂਰ ਕਰਦਾ ਹੈ) ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ ॥੨੩॥ ਮੇਰਾ = ਮਮਤਾ। ਸਚਿ = ਸਦਾ-ਥਿਰ ਪ੍ਰਭੂ ਵਿਚ ॥੨੩॥

ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ

Those who meet with the True Guru are my Siblings of Destiny; they are committed to the True Word of the Shabad.

ਹੇ ਭਾਈ! (ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ। ਨੇ = ਨੂੰ। ਸਿ = ਉਹ ਮਨੁੱਖ {ਸੇ=ਬਹੁ-ਬਚਨ}। ਭਾਇਰਾ = (ਮੇਰੇ) ਭਰਾ। ਸਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ। ਲਗੰਨਿ = ਲੱਗਦੇ ਹਨ, ਚਿੱਤ ਜੋੜਦੇ ਹਨ।

ਸਚਿ ਮਿਲੇ ਸੇ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥

Those who merge with the True Lord shall not be separated again; they are judged to be True in the Court of the Lord. ||24||

ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ। ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ ॥੨੪॥ ਸਚਿ = ਸਦਾ-ਥਿਰ ਪ੍ਰਭੂ ਵਿਚ। ਦਰਿ ਸਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ ॥੨੪॥

ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ

They are my Siblings of Destiny, and they are my friends, who serve the True Lord.

ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ। ਸੇ = ਉਹ ਮਨੁੱਖ {ਬਹੁ-ਵਚਨ}। ਸੇਵੰਨਿ = ਸਿਮਰਦੇ ਹਨ।

ਅਵਗਣ ਵਿਕਣਿ ਪਲੑਰਨਿ ਗੁਣ ਕੀ ਸਾਝ ਕਰੰਨੑਿ ॥੨੫॥

They sell off their sins and demerits like straw, and enter into the partnership of virtue. ||25||

(ਗੁਣਾਂ, ਦੇ ਵੱਟੇ) ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ ॥੨੫॥ ਵਿਕਣਿ = ਵਿਕਣ ਨਾਲ। ਅਵਗਣ ਵਿਕਣਿ = ਅਉਗਣਾਂ ਦੇ ਵਿਕ ਜਾਣ ਨਾਲ। ਪਲ੍ਹ੍ਹਰਨਿ = ਪਲ੍ਹਰਦੇ ਹਨ, ਪ੍ਰਫੁਲਤ ਹੁੰਦੇ ਹਨ ॥੨੫॥

ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ

In the partnership of virtue, peace wells up, and they perform true devotional worship service.

ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ। ਸਚੀ ਭਗਤਿ = ਸਦਾ ਕਾਇਮ ਰਹਿਣ ਵਾਲੀ ਹਰਿ-ਭਗਤੀ। ਕਰੰਨ੍ਹ੍ਹਿ = ਕਰਦੇ ਹਨ।

ਸਚੁ ਵਣੰਜਹਿ ਗੁਰਸਬਦ ਸਿਉ ਲਾਹਾ ਨਾਮੁ ਲਏਨਿ ॥੨੬॥

They deal in Truth, through the Word of the Guru's Shabad, and they earn the profit of the Naam. ||26||

ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾ) ਲਾਭ ਖੱਟਦੇ ਹਨ ॥੨੬॥ ਵਣੰਜਹਿ = ਵਿਹਾਝਦੇ ਹਨ। ਸਿਉ = ਨਾਲ, ਦੀ ਰਾਹੀਂ। ਲਾਹਾ = ਲਾਭ। ਲਏਨਿ = ਲੈਂਦੇ ਹਨ ॥੨੬॥

ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਚਲਦਿਆ ਨਾਲਿ

Gold and silver may be earned by committing sins, but they will not go with you when you die.

ਹੇ ਭਾਈ! (ਕਈ ਕਿਸਮ ਦੇ) ਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨ) ਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇ) ਨਾਲ ਨਹੀਂ ਜਾਂਦਾ। ਰੁਪਾ = ਚਾਂਦੀ। ਸੰਚੀਐ = ਇਕੱਠਾ ਕਰੀਦਾ ਹੈ।

ਵਿਣੁ ਨਾਵੈ ਨਾਲਿ ਚਲਸੀ ਸਭ ਮੁਠੀ ਜਮਕਾਲਿ ॥੨੭॥

Nothing will go with you in the end, except the Name; all are plundered by the Messenger of Death. ||27||

ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ। ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੁੱਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ) ॥੨੭॥ ਨ ਚਲਸੀ = ਨਹੀਂ ਚੱਲੇਗਾ। ਸਭ = ਸਾਰੀ ਲੁਕਾਈ। ਮੁਠੀ = ਲੁੱਟ ਲਈ। ਜਮਕਾਲਿ = ਜਮ-ਕਾਲ ਨੇ, ਮੌਤ ਨੇ, ਆਤਮਕ ਮੌਤ ਨੇ ॥੨੭॥

ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮੑਾਲਿ

The Lord's Name is the nourishment of the mind; cherish it, and preserve it carefully within your heart.

ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾ) ਖ਼ਰਚ ਹੈ। ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ। ਤੋਸਾ = ਰਸਤੇ ਦਾ ਖ਼ਰਚ। ਸਮ੍ਹ੍ਹਾਲਿ = ਸੰਭਾਲ ਕੇ।

ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥

This nourishment is inexhaustible; it is always with the Gurmukhs. ||28||

ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ ॥੨੮॥ ਅਖੁਟੁ = ਕਦੇ ਨਾਹ ਮੁੱਕਣ ਵਾਲਾ। ਗੁਰਮੁਖਿ = ਉਹ ਮਨੁੱਖ ਜੋ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ ॥੨੮॥

ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ

O mind, if you forget the Primal Lord, you shall depart, having lost your honor.

ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ। ਮੂਲਹੁ = ਮੂਲ ਤੋਂ, ਪਰਮਾਤਮਾ ਤੋਂ। ਜਾਸਹਿ = ਜਾਵੇਂਗਾ। ਪਤਿ = ਇੱਜ਼ਤ। ਗਵਾਇ = ਗਵਾ ਕੇ।

ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥

This world is engrossed in the love of duality; follow the Guru's Teachings, and meditate on the True Lord. ||29||

ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ ॥੨੯॥ ਮੋਹ = ਮੋਹ ਵਿਚ। ਮੋਹਿ ਦੂਜੇ = ਦੂਜੇ ਦੇ ਮੋਹ ਵਿਚ, ਮਾਇਆ ਦੇ ਮੋਹ ਵਿਚ। ਵਿਆਖਿਆ = ਫਸਿਆ ਹੋਇਆ ਹੈ। ਸਚੁ = ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ॥੨੯॥

ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਜਾਇ

The Lord's value cannot be estimated; the Lord's Praises cannot be written down.

ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਸੁ = ਸੋਭਾ, ਵਡਿਆਈ।

ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥

When one's mind and body are attuned to the Word of the Guru's Shabad, one remains merged in the Lord. ||30||

ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ ॥੩੦॥ ਕੈ ਸਬਦਿ = ਦੇ ਸ਼ਬਦਿ ਵਿਚ। ਸਿਉ = ਨਾਲ ॥੩੦॥

ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ

My Husband Lord is playful; He has imbued me with His Love, with natural ease.

ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ। ਸਹੁ = ਸ਼ਹੁ, ਖਸਮ-ਪ੍ਰਭੂ। ਰੰਗੁਲਾ = ਰੰਗੀਲਾ, ਆਨੰਦ-ਸਰੂਪ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ।

ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥

The soul-bride is imbued with His Love, when her Husband Lord merges her into His Being. ||31||

ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪ੍ਰੇਮ-ਰੰਗ ਚੜ੍ਹ ਜਾਂਦਾ ਹੈ ॥੩੧॥ ਕਾਮਣਿ = ਜੀਵ-ਇਸਤ੍ਰੀ। ਰੰਗੁ = ਪ੍ਰੇਮ ਰੰਗ। ਤਾ = ਤਾਂ, ਤਦੋਂ। ਜਾ = ਜਾਂ, ਜਦੋਂ। ਕੈ ਅੰਕਿ = ਦੀ ਗੋਦ ਵਿਚ, ਦੇ ਚਰਨਾਂ ਵਿਚ ॥੩੧॥

ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ

Even those who have been separated for so very long, are reunited with Him, when they serve the True Guru.

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂ) ਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ। ਮਿਲਨਿ = ਮਿਲ ਪੈਂਦੇ ਹਨ। ਸੇਵੰਨਿ = ਸਰਨ ਪੈਂਦੇ ਹਨ।

ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥

The nine treasures of the Naam, the Name of the Lord, are deep within the nucleus of the self; consuming them, they are still never exhausted. Chant the Glorious Praises of the Lord, with natural ease. ||32||

ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ। ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ। ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ ॥੩੨॥ ਅੰਤਰਿ = (ਹਰੇਕ ਦੇ) ਅੰਦਰ। ਨਵਨਿਧਿ = ਧਰਤੀ ਦੇ ਸਾਰੇ ਨੌ ਖ਼ਜ਼ਾਨੇ। ਖਾਨਿ = ਖਾਂਦੇ ਹਨ। ਖਰਚਨਿ = ਖ਼ਰਚਦੇ ਹਨ। ਰਵੰਨਿ = ਸਿਮਰਦੇ ਹਨ ॥੩੨॥

ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ

They are not born, and they do not die; they do not suffer in pain.

ਹੇ ਭਾਈ! (ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ। ਓਇ = {ਲਫ਼ਜ਼ 'ਓਹ' ਤੋਂ ਬਹੁ-ਵਚਨ}। ਸਹੰਨਿ = ਸਹਿੰਦੇ ਹਨ।

ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥

Those who are protected by the Guru are saved. They celebrate with the Lord. ||33||

ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ। ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ ॥੩੩॥ ਗੁਰਿ = ਗੁਰੂ ਨੇ। ਉਬਰੇ = (ਜਨਮ ਮਰਨ ਦੇ ਗੇੜ ਵਿਚੋਂ) ਬਚ ਗਏ। ਸਿਉ = ਨਾਲ। ਕੇਲ = ਆਨੰਦ ॥੩੩॥

ਸਜਣ ਮਿਲੇ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ

Those who are united with the Lord, the True Friend, are not separated again; night and day, they remain blended with Him.

ਹੇ ਭਾਈ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ। ਜਿ = ਜੇਹੜੇ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिनां}।

ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥

In this world, only a rare few are known, O Nanak, to have obtained the True Lord. ||34||1||3||

ਪਰ, ਹੇ ਨਾਨਕ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨ, ਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ ॥੩੪॥੧॥੩॥ ਜਾਣੀਅਹਿ = ਜਾਣੇ ਜਾਂਦੇ ਹਨ। ਸਚੁ = ਸਦਾ-ਥਿਰ ਪ੍ਰਭੂ। ਲਹੰਨਿ = ਲੈਂਦੇ ਹਨ, ਮੇਲ ਪ੍ਰਾਪਤ ਕਰਦੇ ਹਨ ॥੩੪॥੧॥੩॥