ਆਸਾ ਮਹਲਾ ਦੁਪਦੇ

Aasaa, Fifth Mehl Dho-Padhay:

ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ ਬੰਦਾ ਵਿਲੀ ਬਾਣੀ।

ਲੂਕਿ ਕਮਾਨੋ ਸੋਈ ਤੁਮੑ ਪੇਖਿਓ ਮੂੜ ਮੁਗਧ ਮੁਕਰਾਨੀ

O Lord, You behold whatever we do in secrecy; the fool may stubbornly deny it.

ਹੇ ਪ੍ਰਭੂ! ਜੇਹੜਾ ਜੇਹੜਾ (ਮੰਦਾ) ਕੰਮ ਮਨੁੱਖ ਲੁਕ ਕੇ (ਭੀ) ਕਰਦੇ ਹਨ ਤੂੰ ਵੇਖ ਲੈਂਦਾ ਹੈਂ, ਪਰ ਮੂਰਖ ਬੇ-ਸਮਝ ਮਨੁੱਖ (ਫਿਰ ਭੀ) ਮੁੱਕਰਦੇ ਹਨ। ਲੂਕਿ = ਲੁਕ ਕੇ, ਲੋਕਾਂ ਤੋਂ ਛਿਪਾ ਕੇ। ਪੇਖਿਓ = ਵੇਖ ਲਿਆ, ਵੇਖ ਲੈਂਦਾ ਹੈਂ। ਮੂੜ ਮੁਗਧ = ਮੂਰਖ ਬੰਦੇ। ਮੁਕਰਾਨੀ = ਮੁੱਕਰਦੇ ਹਨ।

ਆਪ ਕਮਾਨੇ ਕਉ ਲੇ ਬਾਂਧੇ ਫਿਰਿ ਪਾਛੈ ਪਛੁਤਾਨੀ ॥੧॥

By his own actions, he is tied down, and in the end, he regrets and repents. ||1||

ਆਪਣੇ ਕੀਤੇ ਮੰਦ ਕਰਮਾਂ ਦਾ ਕਾਰਨ ਫੜੇ ਜਾਂਦੇ ਹਨ (ਤੇਰੀ ਹਜ਼ੂਰੀ ਵਿਚ ਉਹ ਵਿਕਾਰ ਉੱਘੜਨ ਤੇ) ਫਿਰ ਪਿਛੋਂ ਉਹ ਪਛੁਤਾਂਦੇ ਹਨ ॥੧॥ ਬਾਂਧੇ = ਬੱਝ ਜਾਂਦੇ ਹਨ ॥੧॥

ਪ੍ਰਭ ਮੇਰੇ ਸਭ ਬਿਧਿ ਆਗੈ ਜਾਨੀ

My God knows, ahead of time, all things.

(ਹੇ ਮੂਰਖ ਮਨੁੱਖ! ਤੂੰ ਇਸ ਭੁਲੇਖੇ ਵਿਚ ਰਹਿੰਦਾ ਹੈਂ ਕਿ ਤੇਰੀਆਂ ਕਾਲੀਆਂ ਕਰਤੂਤਾਂ ਨੂੰ ਪਰਮਾਤਮਾ ਨਹੀਂ ਜਾਣਦਾ, ਪਰ) ਮੇਰਾ ਮਾਲਕ-ਪ੍ਰਭੂ ਤਾਂ ਤੇਰੀ ਹਰੇਕ ਕਰਤੂਤ ਨੂੰ ਸਭ ਤੋਂ ਪਹਿਲਾਂ ਜਾਣ ਲੈਂਦਾ ਹੈ। ਆਗੈ = ਅੱਗੇ ਹੀ, ਪਹਿਲਾਂ ਹੀ।

ਭ੍ਰਮ ਕੇ ਮੂਸੇ ਤੂੰ ਰਾਖਤ ਪਰਦਾ ਪਾਛੈ ਜੀਅ ਕੀ ਮਾਨੀ ॥੧॥ ਰਹਾਉ

Deceived by doubt, you may hide your actions, but in the end, you shall have to confess the secrets of your mind. ||1||Pause||

ਹੇ ਭੁਲੇਖੇ ਵਿਚ ਆਤਮਕ ਜੀਵਨ ਲੁਟਾ ਰਹੇ ਜੀਵ! ਤੂੰ ਪਰਮਾਤਮਾ ਪਾਸੋਂ ਉਹਲਾ ਕਰਦਾ ਹੈਂ, ਤੇ, ਲੁਕ ਕੇ ਮਨ-ਮੰਨੀਆਂ ਕਰਦਾ ਹੈਂ ॥੧॥ ਰਹਾਉ ॥ ਮੂਸੇ = ਠੱਗੇ ਹੋਏ। ਪਾਛੈ = ਲੁਕ ਕੇ। ਜੀਅ ਕੀ ਮਾਨੀ = ਮਨ-ਮੰਨੀ (ਕਰਦਾ ਹੈ) ॥੧॥ ਰਹਾਉ ॥

ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ

Whatever they are attached to, they remain joined to that. What can any mere mortal do?

(ਪਰ ਜੀਵਾਂ ਦੇ ਭੀ ਕੀਹ ਵੱਸ?) ਜਿਸ ਜਿਸ ਪਾਸੇ ਪਰਮਾਤਮਾ ਜੀਵਾਂ ਨੂੰ ਲਾਂਦਾ ਹੈ ਉਧਰ ਉਧਰ ਉਹ ਵਿਚਾਰੇ ਲੱਗ ਪੈਂਦੇ ਹਨ। ਕੋਈ ਜੀਵ (ਪਰਮਾਤਮਾ ਦੀ ਪ੍ਰੇਰਨਾ ਅੱਗੇ) ਕੋਈ ਹੀਲ-ਹੁੱਜਤ ਨਹੀਂ ਕਰ ਸਕਦਾ। ਕੋ ਪਰਾਨੀ = ਕੋਈ ਜੀਵ।

ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ ਸਦ ਕੁਰਬਾਨੀ ॥੨॥੬॥੧੨੮॥

Please, forgive me, O Supreme Lord Master. Nanak is forever a sacrifice to You. ||2||6||128||

ਨਾਨਕ ਆਖਦਾ ਹੈ- ਹੇ ਪਰਮਾਤਮਾ! ਹੇ ਜੀਵਾਂ ਦੇ ਖਸਮ! ਤੂੰ ਆਪ ਜੀਵਾਂ ਉਤੇ ਬਖ਼ਸ਼ਸ਼ ਕਰ, ਮੈਂ ਤੈਥੋਂ ਸਦਾ ਕੁਰਬਾਨ ਜਾਂਦਾ ਹਾਂ ॥੨॥੬॥੧੨੮॥