ਕਾਨੜਾ ਮਹਲਾ ੫ ॥
Kaanraa, Fifth Mehl:
ਕਾਨੜਾ ਪੰਜਵੀਂ ਪਾਤਿਸ਼ਾਹੀ।
ਪੇਖਿ ਪੇਖਿ ਬਿਗਸਾਉ ਸਾਜਨ ਪ੍ਰਭੁ ਆਪਨਾ ਇਕਾਂਤ ॥੧॥ ਰਹਾਉ ॥
Gazing upon and beholding my Best Friend, I blossom forth in bliss; my God is the One and Only. ||1||Pause||
ਮੈਂ ਆਪਣੇ ਸੱਜਣ ਪ੍ਰਭੂ ਨੂੰ (ਹਰ ਥਾਂ ਵੱਸਦਾ) ਵੇਖ ਵੇਖ ਕੇ ਖ਼ੁਸ਼ ਹੋ ਜਾਂਦਾ ਹਾਂ, (ਉਹ ਸਰਬ-ਵਿਆਪਕ ਹੁੰਦਿਆਂ ਭੀ ਮਾਇਆ ਦੇ ਪ੍ਰਭਾਵ ਤੋਂ) ਵੱਖਰਾ ਰਹਿੰਦਾ ਹੈ ॥੧॥ ਰਹਾਉ ॥ ਪੇਖਿ ਪੇਖਿ = (ਹਰ ਥਾਂ ਵੱਸਦਾ) ਵੇਖ ਵੇਖ ਕੇ। ਬਿਗਸਾਉ = ਬਿਗਸਾਉਂ, ਬਿਗਸਉਂ, ਮੈਂ ਖਿੜ ਪੈਂਦਾ ਹਾਂ। ਇਕਾਂਤ = (ਸਰਬ-ਵਿਆਪਕ ਹੁੰਦਿਆਂ ਭੀ) ਵੱਖਰਾ, ਨਿਰਲੇਪ ॥੧॥ ਰਹਾਉ ॥
ਆਨਦਾ ਸੁਖ ਸਹਜ ਮੂਰਤਿ ਤਿਸੁ ਆਨ ਨਾਹੀ ਭਾਂਤਿ ॥੧॥
He is the Image of Ecstasy, Intuitive Peace and Poise. There is no other like Him. ||1||
ਉਹ ਸੱਜਣ ਪ੍ਰਭੂ ਆਨੰਦ-ਰੂਪ ਹੈ, ਸੁਖ-ਸਰੂਪ ਹੈ, ਆਤਮਕ ਅਡੋਲਤਾ ਦਾ ਸਰੂਪ ਹੈ। ਉਸ ਵਰਗਾ ਹੋਰ ਕੋਈ ਨਹੀਂ ਹੈ ॥੧॥ ਤਿਸੁ ਆਨ ਨਾਹੀ ਭਾਂਤਿ = ਤਿਸੁ ਭਾਂਤਿ ਆਨ ਨਾਹੀ, ਉਸ ਵਰਗਾ ਹੋਰ ਕੋਈ ਨਹੀਂ। ਮੂਰਤਿ = ਸਰੂਪ ॥੧॥
ਸਿਮਰਤ ਇਕ ਬਾਰ ਹਰਿ ਹਰਿ ਮਿਟਿ ਕੋਟਿ ਕਸਮਲ ਜਾਂਤਿ ॥੨॥
Meditating in remembrance on the Lord, Har, Har, even once, millions of sins are erased. ||2||
ਉਸ ਹਰੀ ਪ੍ਰਭੂ ਦਾ ਨਾਮ ਸਦਾ ਸਿਮਰਦਿਆਂ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੨॥ ਸਿਮਰਤ = ਸਿਮਰਦਿਆਂ। ਇਕ ਬਾਰ = ਸਦਾ, ਲਗਾਤਾਰ। ਮਿਟਿ ਜਾਂਤਿ = ਮਿਟ ਜਾਂਦੇ ਹਨ। ਕਸਮਲ = ਪਾਪ ॥੨॥
ਗੁਣ ਰਮੰਤ ਦੂਖ ਨਾਸਹਿ ਰਿਦ ਭਇਅੰਤ ਸਾਂਤਿ ॥੩॥
Uttering His Glorious Praises, suffering is eradicated, and the heart becomes tranquil and calm. ||3||
ਉਹ ਸੱਜਣ-ਪ੍ਰਭੂ ਦੇ ਗੁਣ ਗਾਂਦਿਆਂ (ਸਾਰੇ) ਦੁੱਖ ਨਾਸ ਹੋ ਜਾਂਦੇ ਹਨ, ਹਿਰਦੇ ਵਿਚ ਠੰਢ ਪੈ ਜਾਂਦੀ ਹੈ ॥੩॥
ਅੰਮ੍ਰਿਤਾ ਰਸੁ ਪੀਉ ਰਸਨਾ ਨਾਨਕ ਹਰਿ ਰੰਗਿ ਰਾਤ ॥੪॥੪॥੧੫॥
Drink in the Sweet, Sublime Ambrosial Nectar, O Nanak, and be imbued with the Love of the Lord. ||4||4||15||
ਹੇ ਨਾਨਕ! (ਉਸ ਸੱਜਣ-ਪ੍ਰਭੂ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਆਪਣੀ) ਜੀਭ ਨਾਲ ਪੀਂਦਾ ਰਹੁ, ਅਤੇ ਉਸ ਹਰੀ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹੁ ॥੪॥੪॥੧੫॥ ਅੰਮ੍ਰਿਤਾ ਰਸੁ = ਆਤਮਕ ਜੀਵਨ ਦੇਣ ਵਾਲਾ ਨਾਮ-ਰਸ। ਰਸਨਾ = ਜੀਭ ਨਾਲ। ਰੰਗਿ = ਪ੍ਰੇਮ-ਰੰਗ ਵਿਚ। ਰਾਤ = ਰੱਤਾ ਰਹੁ ॥੪॥੪॥੧੫॥