ਧਨਾਸਰੀ ਮਹਲਾ ੪ ॥
Dhanaasaree, Fourth Mehl:
ਧਨਾਸਰੀ ਚੌਥੀ ਪਾਤਿਸ਼ਾਹੀ।
ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥
All the Sikhs and servants come to worship and adore You; they sing the sublime Bani of the Lord, Har, Har.
ਹੇ ਭਾਈ! ਸੇਵਕ (ਅਖਵਾਣ ਵਾਲੇ) ਸਿੱਖ (ਅਖਵਾਣ ਵਾਲੇ) ਸਾਰੇ (ਗੁਰੂ-ਦਰ ਤੇ ਪ੍ਰਭੂ ਦੀ) ਪੂਜਾ-ਭਗਤੀ ਕਰਨ ਆਉਂਦੇ ਹਨ, ਅਤੇ, ਪਰਮਾਤਮਾ ਦੀ ਸਿਫ਼ਤ-ਸਾਲਾਹ ਨਾਲ ਭਰਪੂਰ ਸ੍ਰੇਸ਼ਟ ਗੁਰਬਾਣੀ ਗਾਂਦੇ ਹਨ। ਸਭਿ = ਸਾਰੇ। ਉਤਮ = ਸ੍ਰੇਸ਼ਟ। ਬਾਨੀ = ਗੁਰਬਾਣੀ।
ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥੧॥
Their singing and listening is approved by the Lord; they accept the Order of the True Guru as True, totally True. ||1||
ਪਰ ਪਰਮਾਤਮਾ ਉਹਨਾਂ ਮਨੁੱਖਾਂ ਦਾ ਬਾਣੀ ਗਾਉਣਾ ਅਤੇ ਸੁਣਨਾ ਕਬੂਲ ਕਰਦਾ ਹੈ, ਜਿਨ੍ਹਾਂ ਗੁਰੂ ਦੇ ਹੁਕਮ ਨੂੰ ਬਿਲਕੁਲ ਸਹੀ ਜਾਣ ਕੇ ਉਸ ਉਤੇ ਅਮਲ ਕੀਤਾ ਹੈ ॥੧॥ ਥਾਇ ਪਾਵੈ = ਥਾਂ ਵਿਚ ਪਾਂਦਾ ਹੈ, ਕਬੂਲ ਕਰਦਾ ਹੈ। ਸਤਿ ਸਤਿ = ਬਿਲਕੁਲ ਠੀਕ। ਕਰਿ = ਕਰ ਕੇ, ਸਮਝ ਕੇ। ਮਾਨੀ = ਮੰਨੀ ਹੈ, ਅਮਲ ਕੀਤਾ ਹੈ ॥੧॥
ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥
Chant the Lord's Praises, O Siblings of Destiny; the Lord is the sacred shrine of pilgrimage in the terrifying world-ocean.
ਹੇ ਭਾਈ! ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲੇ (ਗੁਰੂ-) ਤੀਰਥ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਿਆ ਕਰੋ। ਭਾਈ = ਹੇ ਭਾਈ! ਕੀਰਤਿ = ਸਿਫ਼ਤ-ਸਾਲਾਹ। ਤੀਰਥਿ = ਤੀਰਥ ਦੀ ਰਾਹੀਂ। ਭਵਜਲ ਤੀਰਥਿ = ਸੰਸਾਰ-ਸਮੁੰਦਰ ਦੇ ਤੀਰਥ ਦੀ ਰਾਹੀਂ, ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲੇ ਤੀਰਥ (-ਗੁਰੂ) ਦੀ ਰਾਹੀਂ।
ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥
They alone are praised in the Court of the Lord, O Saints, who know and understand the Lord's sermon. ||Pause||
ਹੇ ਸੰਤ ਜਨੋ! ਪਰਮਾਤਮਾ ਦੇ ਦਰ ਤੇ ਉਹਨਾਂ ਮਨੁੱਖਾਂ ਦੀ ਚੰਗੀ ਸੋਭਾ ਹੁੰਦੀ ਹੈ, ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਨਾਲ ਡੂੰਘੀ ਸਾਂਝ ਪਾਈ ਹੈ ਰਹਾਉ॥ ਦਰਿ = ਦਰ ਤੇ। ਬਾਤ = ਗੱਲ, ਸੋਭਾ। ਸੰਤਹੁ = ਹੇ ਸੰਤ ਜਨੋ! ਜਿਨ ਜਨਹੁ = ਜਿਨ੍ਹਾਂ ਮਨੁੱਖਾਂ ਨੇ। ਜਾਨੀ = ਡੂੰਘੀ ਸਾਂਝ ਪਾਈ ॥ਰਹਾਉ॥
ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥
He Himself is the Guru, and He Himself is the disciple; the Lord God Himself plays His wondrous games.
ਹੇ ਭਾਈ! ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਪ੍ਰਭੂ ਆਪ ਹੀ ਅਚਰਜ ਤਮਾਸ਼ੇ ਕਰਨ ਵਾਲਾ ਹੈ। ਆਪੇ = (ਪ੍ਰਭੂ) ਆਪ ਹੀ। ਚੋਜ ਵਿਡਾਨੀ = ਅਚਰਜ ਕੌਤਕ ਕਰਨ ਵਾਲਾ।
ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥੨॥੫॥੧੧॥
O servant Nanak, he alone merges with the Lord, whom the Lord Himself merges; all the others are forsaken, but the Lord loves him. ||2||5||11||
ਹੇ ਦਾਸ ਨਾਨਕ! ਉਹੀ ਮਨੁੱਖ ਪਰਮਾਤਮਾ ਨੂੰ ਮਿਲ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਮਿਲਾਂਦਾ ਹੈ। ਹੇ ਭਾਈ! ਹੋਰ ਸਾਰਾ (ਆਸਰਾ-ਪਰਨਾ) ਛੱਡ (ਗੁਰੂ ਦੀ ਆਗਿਆ ਵਿਚ ਤੁਰ ਕੇ ਸਿਫ਼ਤ-ਸਾਲਾਹ ਕਰਿਆ ਕਰ) ਪ੍ਰਭੂ ਨੂੰ ਉਹ ਸਿਫ਼ਤ-ਸਾਲਾਹ ਹੀ ਪਿਆਰੀ ਲੱਗਦੀ ਹੈ ॥੨॥੫॥੧੧॥ ਸੋਈ = ਉਹੀ ਮਨੁੱਖ। ਮਿਲਸੀ = ਮਿਲੇਗਾ। ਤਿਆਗਿ = ਛੱਡ ਦੇਹ। ਓਹਾ = ਉਹ ਸਿਫ਼ਤ-ਸਾਲਾਹ ਹੀ। ਭਾਨੀ = ਚੰਗੀ ਲੱਗਦੀ ਹੈ ॥੨॥੫॥੧੧॥