ਪਉੜੀ ॥
Pauree:
ਪਉੜੀ।
ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥
The Lord has adorned the coat of the body; He has embroidered it with devotional worship.
(ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ।
ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥
The Lord has woven His silk into it, in so many ways and fashions.
(ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ;
ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥
How rare is that man of understanding, who understands, and deliberates within.
(ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ।
ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥
He alone understands these deliberations, whom the Lord Himself inspires to understand.
ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।
ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
Poor servant Nanak speaks: the Gurmukhs know the Lord, the Lord is True. ||11||
ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ॥੧੧॥ ਸਤਿ = ਸਦਾ-ਥਿਰ ਰਹਿਣ ਵਾਲਾ ॥੧੧॥