ਗਉੜੀ ਗੁਆਰੇਰੀ ਮਹਲਾ ੩ ॥
Gauree Gwaarayree, Third Mehl:
ਗਊੜੀ ਗੁਆਰੇਰੀ, ਪਾਤਸ਼ਾਹੀ ਤੀਜੀ।
ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥
True is that place, where the mind becomes pure.
ਉਹ (ਸਤਸੰਗ) ਥਾਂ ਸੱਚਾ ਥਾਂ ਹੈ, (ਉਥੇ ਬੈਠਿਆਂ ਮਨੁੱਖ ਦਾ) ਮਨ ਪਵਿਤ੍ਰ ਹੋ ਜਾਂਦਾ ਹੈ। ਸੁ = ਉਹ। ਸਚੁ = ਸਦਾ-ਥਿਰ।
ਸਚਿ ਨਿਵਾਸੁ ਕਰੇ ਸਚੁ ਸੋਇ ॥
True is the one who abides in Truth.
ਸਦਾ-ਥਿਰ ਪ੍ਰਭੂ ਵਿਚ (ਮਨੁੱਖ ਦਾ ਮਨ) ਨਿਵਾਸ ਕਰਦਾ ਹੈ (ਸਤ ਸੰਗ ਦੀ ਬਰਕਤਿ ਨਾਲ ਮਨੁੱਖ) ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ। ਸਚਿ = ਸਦਾ-ਥਿਰ ਪ੍ਰਭੂ ਵਿਚ।
ਸਚੀ ਬਾਣੀ ਜੁਗ ਚਾਰੇ ਜਾਪੈ ॥
The True Bani of the Word is known throughout the four ages.
(ਸਤਸੰਗ ਵਿਚ ਰਹਿ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਚੌਹਾਂ ਜੁਗਾਂ ਵਿਚ ਪ੍ਰਸਿੱਧ ਹੋ ਜਾਂਦਾ ਹੈ। ਜਾਪੈ = ਪਰਗਟ ਹੁੰਦੀ ਹੈ।
ਸਭੁ ਕਿਛੁ ਸਾਚਾ ਆਪੇ ਆਪੈ ॥੧॥
The True One Himself is everything. ||1||
(ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਇਹ ਸਾਰਾ ਆਕਾਰ ਸਦਾ-ਥਿਰ ਪ੍ਰਭੂ ਆਪ ਹੀ ਆਪਣੇ ਆਪ ਤੋਂ ਬਣਾਣ ਵਾਲਾ ਹੈ ॥੧॥ ਆਪੈ = ਆਪਣੇ ਆਪ ਤੋਂ ॥੧॥
ਕਰਮੁ ਹੋਵੈ ਸਤਸੰਗਿ ਮਿਲਾਏ ॥
Through the karma of good actions, one joins the Sat Sangat, the True Congregation.
(ਜਿਸ ਮਨੁੱਖ ਉਤੇ ਪਰਮਾਤਮਾ ਦੀ) ਕਿਰਪਾ ਹੋਵੇ (ਉਸ ਨੂੰ ਉਹ) ਸਤਸੰਗ ਵਿਚ ਮਿਲਾਂਦਾ ਹੈ। ਕਰਮੁ = ਮਿਹਰ। ਸਤਸੰਗਿ = ਸਤਸੰਗ ਵਿਚ।
ਹਰਿ ਗੁਣ ਗਾਵੈ ਬੈਸਿ ਸੁ ਥਾਏ ॥੧॥ ਰਹਾਉ ॥
Sing the Glories of the Lord, sitting in that place. ||1||Pause||
ਉਸ ਥਾਂ ਵਿਚ ਉਹ ਮਨੁੱਖ ਬੈਠ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ ॥੧॥ ਰਹਾਉ ॥ ਬੈਸਿ = ਬੈਠ ਕੇ। ਥਾਏ = ਥਾਇ, ਥਾਂ ਵਿਚ ॥੧॥ ਰਹਾਉ ॥
ਜਲਉ ਇਹ ਜਿਹਵਾ ਦੂਜੈ ਭਾਇ ॥
Burn this tongue, which loves duality,
ਸੜ ਜਾਏ ਇਹ ਜੀਭ ਜੇ ਇਹ ਹੋਰ ਹੋਰ ਸੁਆਦਾਂ ਵਿਚ ਹੀ ਰਹਿੰਦੀ ਹੈ। ਜਲਉ = ਸੜ ਜਾਏ। ਦੂਜੈ ਭਾਇ = ਮਾਇਆ ਦੇ ਪਿਆਰ ਵਿਚ, ਹੋਰ ਹੋਰ ਸੁਆਦ ਵਿਚ।
ਹਰਿ ਰਸੁ ਨ ਚਾਖੈ ਫੀਕਾ ਆਲਾਇ ॥
which does not taste the sublime essence of the Lord, and which utters insipid words.
ਜੇ ਇਹ ਪ੍ਰਭੂ ਦੇ ਨਾਮ ਦਾ ਸੁਆਦ ਤਾਂ ਨਹੀਂ ਚੱਖਦੀ, ਪਰ (ਨਿੰਦਾ ਆਦਿਕ ਦੇ) ਫਿੱਕੇ ਬੋਲ ਹੀ ਬੋਲਦੀ ਹੈ। ਆਲਾਇ = ਬੋਲਦੀ ਹੈ।
ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥
Without understanding, the body and mind become tasteless and insipid.
ਪਰਮਾਤਮਾ ਦੇ ਨਾਮ ਦਾ ਸੁਆਦ ਸਮਝਣ ਤੋਂ ਬਿਨਾ ਮਨੁੱਖ ਦਾ ਮਨ ਫਿੱਕਾ (ਪ੍ਰੇਮ ਤੋਂ ਸੱਖਣਾ) ਹੋ ਜਾਂਦਾ ਹੈ, ਸਰੀਰ ਭੀ ਫਿੱਕਾ ਹੋ ਜਾਂਦਾ ਹੈ (ਭਾਵ, ਗਿਆਨ-ਇੰਦ੍ਰੇ ਭੀ ਦੁਨੀਆ ਦੇ ਹੋਛੇ ਪਦਾਰਥਾਂ ਵਲ ਦੌੜਨ ਦੇ ਆਦੀ ਹੋ ਜਾਂਦੇ ਹਨ)। ਬਿਨੁ ਬੂਝੈ = (ਹਰਿ ਰਸ ਦਾ ਸੁਆਦ) ਸਮਝਣ ਤੋਂ ਬਿਨਾ।
ਬਿਨੁ ਨਾਵੈ ਦੁਖੀਆ ਚਲਿਆ ਰੋਇ ॥੨॥
Without the Name, the miserable ones depart crying out in pain. ||2||
ਨਾਮ ਤੋਂ ਵਾਂਜਿਆ ਰਹਿ ਕੇ ਮਨੁੱਖ ਦੁਖੀ ਜੀਵਨ ਬਿਤੀਤ ਕਰਦਾ ਹੈ, ਦੁਖੀ ਹੋ ਕੇ ਹੀ ਇਥੋਂ ਆਖ਼ਰ ਚਲਾ ਜਾਂਦਾ ਹੈ ॥੨॥ ਰੋਇ = ਰੋ ਕੇ, ਦੁਖੀ ਹੋ ਕੇ ॥੨॥
ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥
One whose tongue naturally and intuitively tastes the Lord's sublime essence,
(ਜਿਸ ਮਨੁੱਖ ਦੀ) ਜੀਭ ਨੇ ਹਰਿ-ਨਾਮ ਦਾ ਸੁਆਦ ਚੱਖਿਆ ਹੈ, ਉਹ ਆਤਮਕ ਅਡੋਲਤਾ ਵਿਚ ਪ੍ਰਭੂ-ਪ੍ਰੇਮ ਵਿਚ ਮਗਨ ਰਹਿੰਦਾ ਹੈ, ਰਸਨਾ = ਜੀਭ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ।
ਗੁਰ ਕਿਰਪਾ ਤੇ ਸਚਿ ਸਮਾਇ ॥
By Guru's Grace, is absorbed in the True Lord.
ਗੁਰੂ ਦੀ ਮਿਹਰ ਨਾਲ ਉਹ ਸਦਾ-ਥਿਰ ਪ੍ਰਭੂ (ਦੀ ਸਿਫ਼ਤ-ਸਾਲਾਹ) ਵਿਚ ਰੰਗੀ ਰਹਿੰਦੀ ਹੈ।
ਸਾਚੇ ਰਾਤੀ ਗੁਰਸਬਦੁ ਵੀਚਾਰ ॥
Imbued with Truth, one contemplates the Word of the Guru's Shabad,
ਗੁਰੂ ਦਾ ਸ਼ਬਦ ਹੀ ਉਸ ਦੀ ਵਿਚਾਰ ਬਣਿਆ ਰਹਿੰਦਾ ਹੈ,
ਅੰਮ੍ਰਿਤੁ ਪੀਵੈ ਨਿਰਮਲ ਧਾਰ ॥੩॥
and drinks in the Ambrosial Nectar, from the immaculate stream within. ||3||
ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਂਦਾ ਹੈ, ਨਾਮ-ਜਲ ਦੀ ਪਵਿਤ੍ਰ ਧਾਰ ਪੀਂਦਾ ਹੈ ॥੩॥
ਨਾਮਿ ਸਮਾਵੈ ਜੋ ਭਾਡਾ ਹੋਇ ॥
The Naam, the Name of the Lord, is collected in the vessel of the mind.
(ਗੁਰੂ ਦੀ ਕਿਰਪਾ ਨਾਲ) ਜੇਹੜਾ ਹਿਰਦਾ ਸੁੱਧ ਹੋ ਜਾਂਦਾ ਹੈ ਉਹ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦਾ ਹੈ। ਭਾਂਡਾ = ਯੋਗ ਪਾਤਰ, ਸੁੱਧ ਹਿਰਦਾ।
ਊਂਧੈ ਭਾਂਡੈ ਟਿਕੈ ਨ ਕੋਇ ॥
Nothing is collected if the vessel is upside-down.
ਪਰਮਾਤਮਾ ਵਲੋਂ ਉਲਟੇ ਹੋਏ ਹਿਰਦੇ ਵਿਚ ਕੋਈ ਗੁਣ ਨਹੀਂ ਟਿਕਦਾ। ਊਂਧੈ ਭਾਂਡੈ = ਹਿਰਦੇ ਵਿਚ, ਉਸ ਹਿਰਦੇ ਵਿਚ ਜੋ ਪ੍ਰਭੂ ਵਲੋਂ ਉਲਟਿਆ ਹੋਇਆ ਹੈ।
ਗੁਰਸਬਦੀ ਮਨਿ ਨਾਮਿ ਨਿਵਾਸੁ ॥
Through the Word of the Guru's Shabad, the Naam abides within the mind.
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨੁੱਖ ਦੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਨਾਮਿ ਨਿਵਾਸੁ = ਨਾਮਿ ਦਾ ਨਿਵਾਸੁ।
ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥੪॥੩॥੨੩॥
O Nanak, True is that vessel of the mind, which thirsts for the Shabad. ||4||3||23||
ਹੇ ਨਾਨਕ! ਉਸ ਮਨੁੱਖ ਦਾ ਹਿਰਦਾ ਅਸਲ ਹਿਰਦਾ ਹੈ ਜਿਸ ਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਦੀ ਤਾਂਘ ਲੱਗੀ ਰਹਿੰਦੀ ਹੈ ॥੪॥੩॥੨੩॥