ਕਬੀਰ ਪ੍ਰੀਤਿ ਇਕ ਸਿਉ ਕੀਏ ਆਨ ਦੁਬਿਧਾ ਜਾਇ ॥
Kabeer, when you are in love with the One Lord, duality and alienation depart.
ਹੇ ਕਬੀਰ! ('ਦੁਨੀਆ' ਵਾਲਾ) ਹੋਰ ਹੋਰ ਸਹਿਮ ਤਦੋਂ ਹੀ ਦੂਰ ਹੁੰਦਾ ਹੈ ਜੇ ਇੱਕ ਪਰਮਾਤਮਾ ਨਾਲ ਪਿਆਰ ਪਾਇਆ ਜਾਏ। ਆਨ = ਹੋਰ, 'ਦੁਨੀਆ' ਵਾਲੀ। ਦੁਬਿਧਾ = ਦੁਚਿਤਾ-ਪਨ, ਸਹਿਮ। ਜਾਇ = ਦੂਰ ਹੋ ਜਾਂਦਾ ਹੈ।
ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ ॥੨੫॥
You may have long hair, or you may shave your head bald. ||25||
(ਜਦ ਤਕ ਪ੍ਰਭੂ ਨਾਲ ਪ੍ਰੀਤ ਨਹੀਂ ਜੋੜੀ ਜਾਂਦੀ, 'ਦੁਨੀਆ' ਵਾਲੀ 'ਦੁਬਿਧਾ' ਮਿਟ ਨਹੀਂ ਸਕਦੀ) ਚਾਹੇ (ਸੁਆਹ ਮਲ ਕੇ) ਲੰਮੀਆਂ ਜਟਾਂ ਰਖ ਲੈ, ਚਾਹੇ ਉੱਕਾ ਹੀ ਸਿਰ ਰੋਡ-ਮੋਡ ਕਰ ਲੈ (ਅਤੇ ਜੰਗਲਾਂ ਜਾਂ ਤੀਰਥਾਂ ਤੇ ਜਾ ਕੇ ਡੇਰਾ ਲਾ ਲੈ) ॥੨੫॥ ਭਾਵੈ = ਚਾਹੇ। ਲਾਂਬੇ ਕੇਸ ਕਰੁ = (ਸੁਆਹ ਮਲ ਮਲ ਕੇ) ਜਟਾਂ ਵਧਾ ਲੈ (ਤੇ 'ਦੁਨੀਆ' ਛੱਡ ਕੇ ਬਾਹਰ ਡੇਰਾ ਜਾ ਕਰ)। ਘਰਰਿ ਮੁਡਾਇ = ਸਿਰ ਉੱਕਾ ਹੀ ਮੁਨਾ ਕੇ ਰੋਡ ਮੋਡ ਸਾਧੂ ਬਣ ਕੇ 'ਦੁਨੀਆ' ਤਿਆਗ ਦੇਹ। ਕੀਏ = ਜੇ ਕੀਤੀ ਜਾਏ ॥੨੫॥