ਪਉੜੀ

Pauree:

ਪਉੜੀ।

ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ

You are True, O my True Lord and Master; You uphold all that is true.

ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਅਤੇ ਤੂੰ ਆਪਣਾ ਅਟੱਲ ਨਿਯਮ ਹੀ ਹਰ ਥਾਂ ਕਾਇਮ ਕੀਤਾ ਹੋਇਆ ਹੈ। ਸਚਾ = ਸਦਾ-ਥਿਰ ਰਹਿਣ ਵਾਲਾ। ਧਾਰਿਆ = ਟਿਕਾਇਆ ਹੋਇਆ, ਪੈਦਾ ਕੀਤਾ।

ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ

You created the world, making a place for the Gurmukhs.

ਜਗਤ ਪੈਦਾ ਕਰ ਕੇ ਤੂੰ ਇਹ ਨਿਯਮ ਭੀ ਬਣਾ ਦਿੱਤਾ ਕਿ (ਜੀਵਾਂ ਨੂੰ) ਗੁਰੂ ਦੇ ਦੱਸੇ ਰਸਤੇ ਉਤੇ ਤੁਰਨਾ ਚਾਹੀਦਾ ਹੈ। ਗੁਰਮੁਖਿ = ਗੁਰੂ ਦੇ ਸਨਮੁਖ। ਗੁਰਮੁਖਿ ਥਾਟੁ = ਗੁਰੂ ਦੇ ਰਾਹ ਤੇ ਤੁਰਨ ਦਾ ਨਿਯਮ। ਸਿਰਜਿ = ਪੈਦਾ ਕਰ ਕੇ।

ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ

By the Will of the Lord, the Vedas came into being; they discriminate between sin and virtue.

ਹੇ ਹਰੀ! ਤੇਰੀ ਹੀ ਆਗਿਆ ਅਨੁਸਾਰ ਵੇਦ (ਆਦਿਕ ਧਰਮ-ਪੁਸਤਕਾਂ ਪਰਗਟ) ਹੋਏ, ਜਿਨ੍ਹਾਂ ਨੇ (ਜਗਤ ਵਿਚ) ਪਾਪ ਤੇ ਪੁੰਨ ਨੂੰ ਨਿਖੇੜਿਆ ਹੈ।

ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਬਿਸਥਾਰਿਆ

You created Brahma, Vishnu and Shiva, and the expanse of the three qualities.

ਤੂੰ ਹੀ ਬ੍ਰਹਮਾ ਵਿਸ਼ਨੂੰ ਤੇ ਸ਼ਿਵ ਨੂੰ ਪੈਦਾ ਕੀਤਾ, ਤੂੰ ਹੀ ਮਾਇਆ ਦੇ ਤਿੰਨ ਗੁਣਾਂ ਦਾ ਖਿਲਾਰਾ-ਰੂਪ ਜਗਤ ਬਣਾਇਆ ਹੈ।

ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਸਵਾਰਿਆ

Creating the world of the nine regions, O Lord, You have embellished it with beauty.

ਹੇ ਹਰੀ! ਇਹ ਨੌ ਹਿੱਸਿਆਂ ਵਾਲੀ ਧਰਤੀ ਸਾਜ ਕੇ ਤੂੰ ਇਸ ਵਿਚ ਅਨੇਕਾਂ ਰੰਗ ਸਜਾਏ ਹਨ। ਨਵ = ਨੌ। ਸਾਜਿ = ਸਾਜ ਕੇ।

ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ

Creating the beings of various kinds, You infused Your power into them.

ਵਖ ਵਖ ਭਾਂਤ ਦੇ ਜੀਵ ਪੈਦਾ ਕਰ ਕੇ ਤੂੰ (ਜੀਵਾਂ ਦੇ ਅੰਦਰ) ਆਪਣੀ ਸੱਤਿਆ ਕਾਇਮ ਕੀਤੀ ਹੈ। ਵੇਕੀ = ਰੰਗਾ ਰੰਗ ਦੇ। ਅੰਤਰਿ = (ਉਹ ਜੀਵਾਂ ਦੇ) ਅੰਦਰ। ਕਲ = ਸੱਤਿਆ।

ਤੇਰਾ ਅੰਤੁ ਜਾਣੈ ਕੋਇ ਸਚੁ ਸਿਰਜਣਹਾਰਿਆ

No one knows Your limit, O True Creator Lord.

ਹੇ ਸਦਾ-ਥਿਰ ਸਿਰਜਣਹਾਰ! ਕੋਈ ਜੀਵ (ਤੇਰੇ ਗੁਣਾਂ ਦਾ) ਅੰਤ ਨਹੀਂ ਜਾਣ ਸਕਦਾ।

ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥੧॥

You Yourself know all ways and means; You Yourself save the Gurmukhs. ||1||

ਸਭ ਤਰ੍ਹਾਂ ਦੇ ਭੇਤ ਤੂੰ ਆਪ ਹੀ ਜਾਣਦਾ ਹੈਂ, ਜੀਵਾਂ ਨੂੰ ਤੂੰ ਗੁਰੂ ਦੇ ਰਸਤੇ ਉਤੇ ਤੋਰ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾਉਂਦਾ ਹੈਂ ॥੧॥