ਖੇਮ ਸਾਂਤਿ ਰਿਧਿ ਨਵ ਨਿਧਿ

Comfort, peace and tranquility, wealth and the nine treasures;

ਅਟੱਲ ਸੁਖ ਮਨ ਦਾ ਟਿਕਾਉ, ਰਿਧੀਆਂ, ਨੌ ਖ਼ਜ਼ਾਨੇ, ਖੇਮ = ਅਟੱਲ ਸੁਖ। ਸਾਂਤਿ = ਮਨ ਦਾ ਟਿਕਾਉ। ਰਿਧਿ = ਜੋਗ ਦੀਆਂ ਤਾਕਤਾਂ। ਨਵ ਨਿਧਿ = ਨੌ ਖ਼ਜ਼ਾਨੇ, ਜਗਤ ਦੇ ਸਾਰੇ ਹੀ ਪਦਾਰਥ।

ਬੁਧਿ ਗਿਆਨੁ ਸਰਬ ਤਹ ਸਿਧਿ

wisdom, knowledge, and all spiritual powers;

ਅਕਲ, ਗਿਆਨ ਤੇ ਸਾਰੀਆਂ ਕਰਾਮਾਤਾਂ ਉਸ ਮਨੁੱਖ ਵਿਚ (ਆ ਜਾਂਦੀਆਂ ਹਨ); ਸਿਧਿ = ਕਰਾਮਾਤਾਂ। ਤਹ = ਓਥੇ, ਉਸ ਮਨੁੱਖ ਵਿਚ।

ਬਿਦਿਆ ਤਪੁ ਜੋਗੁ ਪ੍ਰਭ ਧਿਆਨੁ

learning, penance, Yoga and meditation on God;

ਵਿੱਦਿਆ, ਤਪ, ਜੋਗ, ਅਕਾਲ ਪੁਰਖ ਦਾ ਧਿਆਨ,

ਗਿਆਨੁ ਸ੍ਰੇਸਟ ਊਤਮ ਇਸਨਾਨੁ

The most sublime wisdom and purifying baths;

ਸ੍ਰੇਸ਼ਟ ਗਿਆਨ, ਚੰਗੇ ਤੋਂ ਚੰਗਾ (ਭਾਵ, ਤੀਰਥਾਂ ਦਾ) ਇਸ਼ਨਾਨ;

ਚਾਰਿ ਪਦਾਰਥ ਕਮਲ ਪ੍ਰਗਾਸ

the four cardinal blessings, the opening of the heart-lotus;

(ਧਰਮ, ਅਰਥ, ਕਾਮ, ਮੋਖ) ਚਾਰੇ ਪਦਾਰਥ, ਹਿਰਦੇ-ਕਮਲ ਦਾ ਖੇੜਾ; ਕਮਲ ਪ੍ਰਗਾਸ = ਹਿਰਦੇ ਰੂਪ ਕਉਲ ਫੁੱਲ ਦਾ ਖੇੜਾ।

ਸਭ ਕੈ ਮਧਿ ਸਗਲ ਤੇ ਉਦਾਸ

in the midst of all, and yet detached from all;

ਸਾਰਿਆਂ ਦੇ ਵਿਚ ਰਹਿੰਦਿਆਂ ਸਭ ਤੋਂ ਉਪਰਾਮ ਰਹਿਣਾ; ਸਭ ਕੈ...ਉਦਾਸ = ਸਭ ਦੇ ਵਿਚ ਰਹਿੰਦਾ ਹੋਇਆ ਸਭ ਤੋਂ ਉਪਰਾਮ।

ਸੁੰਦਰੁ ਚਤੁਰੁ ਤਤ ਕਾ ਬੇਤਾ

beauty, intelligence, and the realization of reality;

ਸੋਹਣਾ, ਸਿਆਣਾ, (ਜਗਤ ਦੇ) ਮੂਲ ਪ੍ਰਭੂ ਦਾ ਮਹਰਮ, ਤਤ ਕਾ ਬੇਤਾ = ਪ੍ਰਭੂ ਦਾ ਮਹਰਮ, (ਜਗਤ ਦੇ) ਮੂਲ ਦਾ ਜਾਣਨ ਵਾਲਾ।

ਸਮਦਰਸੀ ਏਕ ਦ੍ਰਿਸਟੇਤਾ

to look impartially upon all, and to see only the One

ਸਭ ਨੂੰ ਇਕੋ ਜਿਹਾ ਜਾਣਨਾ ਤੇ ਸਭ ਨੂੰ ਇਕੋ ਨਜ਼ਰ ਨਾਲ ਵੇਖਣਾ; ਸਮਦਰਸੀ = (ਸਭ ਨੂੰ) ਇਕੋ ਜਿਹਾ ਵੇਖਣ ਵਾਲਾ।

ਇਹ ਫਲ ਤਿਸੁ ਜਨ ਕੈ ਮੁਖਿ ਭਨੇ

- these blessings come to one who,

ਇਹ ਸਾਰੇ ਫਲ; ਹੇ ਨਾਨਕ! ਉਸ ਮਨੁੱਖ ਦੇ ਅੰਦਰ ਆ ਵੱਸਦੇ ਹਨ; ਇਹ ਫਲ = ਇਹ ਸਾਰੇ ਫਲ (ਜਿਨ੍ਹਾਂ ਦਾ ਜ਼ਿਕਰ ਉਪਰ ਕੀਤਾ ਹੈ)। ਮੁਖਿ = ਮੂੰਹ ਤੋਂ। ਭਨੇ = ਉਚਾਰਿਆਂ।

ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥੬॥

through Guru Nanak, chants the Naam with his mouth, and hears the Word with his ears. ||6||

ਜੋ ਗੁਰੂ ਦੇ ਬਚਨ ਤੇ ਪ੍ਰਭੂ ਦਾ ਨਾਮ ਮੂੰਹੋਂ ਉਚਾਰਦਾ ਹੈ ਤੇ ਮਨ ਲਾ ਕੇ ਸੁਣਦਾ ਹੈ ॥੬॥