ਗਉੜੀ ਮਹਲਾ

Gauree, Third Mehl:

ਗਉੜੀ, ਤੀਜਾ ਮਹਲਾ

ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ

The soul-bride is pierced through with the sublime essence of the Lord, in intuitive peace and poise.

(ਭਾਗਾਂ ਵਾਲੀ ਹੈ ਉਹ) ਜੀਵ-ਇਸਤ੍ਰੀ (ਜਿਸ ਦਾ ਮਨ) ਪਰਮਾਤਮਾ ਦੇ ਨਾਮ-ਰਸ ਵਿਚ ਵਿੱਝਿਆ ਰਹਿੰਦਾ ਹੈ, ਜੇਹੜੀ ਪਰਮਾਤਮਾ ਦੇ ਪਿਆਰ ਵਿਚ ਤੇ ਅਡੋਲਤਾ ਵਿਚ ਟਿਕੀ ਰਹਿੰਦੀ ਹੈ, ਕਾਮਣਿ = ਜੀਵ-ਇਸਤ੍ਰੀ। ਰਸਿ = ਨਾਮ-ਰਸ ਵਿਚ। ਬੇਧੀ = ਵਿੱਝੀ ਹੋਈ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਏ = ਸੁਭਾਇ, ਪ੍ਰੇਮ ਵਿਚ।

ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜਿ ਸਮਾਏ

The Enticer of hearts has enticed her, and her sense of duality has been easily dispelled.

ਤੇ ਜਿਸ ਦੇ ਮਨ ਨੂੰ ਸੋਹਣੇ ਪ੍ਰਭੂ ਨੇ ਮੋਹ ਰੱਖਿਆ ਹੈ, (ਉਸ ਜੀਵ-ਇਸਤ੍ਰੀ ਦੀ) ਮੇਰ-ਤੇਰ ਆਤਮਕ ਅਡੋਲਤਾ ਵਿਚ ਮੁੱਕ ਜਾਂਦੀ ਹੈ। ਮੋਹਨਿ = ਮੋਹਨ ਨੇ, ਸੋਹਣੇ ਪ੍ਰਭੂ ਨੇ।

ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ

Her sense of duality has been easily dispelled, and the soul-bride obtains her Husband Lord; following the Guru's Teachings, she makes merry.

ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਆਤਮਕ ਰੰਗ ਮਾਣਦੀ ਹੈ। ਦੁਬਿਧਾ = ਮੇਰ-ਤੇਰ। ਵਰੁ = ਖ਼ਸਮ-ਪ੍ਰਭੂ। ਰੰਗੁ ਲਾਏ = ਆਤਮਕ ਆਨੰਦ ਮਾਣਦੀ ਹੈ।

ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ

This body is filled to overflowing with falsehood, deception and the commission of sins.

(ਮਾਇਆ ਦੇ ਮੋਹ ਵਿਚ ਫਸ ਕੇ ਮਨੁੱਖ ਦਾ) ਇਹ ਸਰੀਰ ਝੂਠ ਠੱਗੀ-ਫ਼ਰੇਬ ਨਾਲ ਨਕਾ-ਨਕ ਭਰਿਆ ਰਹਿੰਦਾ ਹੈ ਤੇ ਜੀਵ ਪਾਪ ਕਮਾਂਦਾ ਰਹਿੰਦਾ ਹੈ, ਕੂੜਿ = ਕੂੜ ਨਾਲ। ਕੁਸਤਿ = ਕੁਸੱਤ ਨਾਲ, ਠੱਗੀ-ਫ਼ਰੇਬ ਨਾਲ। ਗਲ ਤਾਈ = ਗਲ ਤਕ, ਨਕਾ-ਨਕ।

ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਜਾਏ

The Gurmukh practices that devotional worship, by which the celestial music wells up; without this devotional worship, filth is not removed.

ਪਰ ਗੁਰੂ ਦੀ ਸ਼ਰਨ ਪਿਆਂ ਜੀਵ ਪ੍ਰਭੂ ਦੀ ਭਗਤੀ ਕਰਦਾ ਹੈ, ਜਿਸ ਦੀ ਬਰਕਤਿ ਨਾਲ ਇਸ ਦੇ ਅੰਦਰ ਆਤਮਕ ਅਡੋਲਤਾ ਦੀ ਰੌ ਪੈਦਾ ਹੋ ਜਾਂਦੀ ਹੈ (ਤੇ ਸਾਰੇ ਕੀਤੇ ਪਾਪ ਵਿਕਾਰ ਦੂਰ ਹੋ ਜਾਂਦੇ ਹਨ ਪ੍ਰਭੂ ਦੀ ਭਗਤੀ ਤੋਂ ਬਿਨਾਂ (ਵਿਕਾਰਾਂ ਦੀ) ਮੈਲ ਦੂਰ ਨਹੀਂ ਹੁੰਦੀ।

ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥੧॥

O Nanak, the soul-bride who sheds selfishness and conceit from within, is dear to her Beloved. ||1||

ਹੇ ਨਾਨਕ! (ਉਹ) ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਪਿਆਰੀ ਬਣ ਜਾਂਦੀ ਹੈ, ਜੇਹੜੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ॥੧॥ ਪਿਰਹਿ ਪਿਆਰੀ = ਪਤੀ-ਪ੍ਰਭੂ ਦੀ ਪਿਆਰੀ। ਆਪੁ = ਆਪਾ-ਭਾਵ ॥੧॥

ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ

The soul-bride has found her Husband Lord, through the love and affection of the Guru.

ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਪ੍ਰੇਮ-ਪਿਆਰ ਵਿਚ ਟਿਕੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ। ਗੁਰ ਕੈ ਭਾਇ = ਗੁਰੂ ਦੇ ਪ੍ਰੇਮ ਵਿਚ (ਟਿਕ ਕੇ)।

ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ

She passes her life-night sleeping in peace, enshrining the Lord in her heart.

ਉਹ ਆਪਣੇ ਅੰਦਰ ਆਪਣੇ ਹਿਰਦੇ ਵਿਚ (ਪ੍ਰਭੂ-ਪਤੀ ਨੂੰ) ਵਸਾਂਦੀ ਹੈ ਤੇ ਸਾਰੀ ਜ਼ਿੰਦਗੀ ਰੂਪ ਰਾਤ ਸੁਖ ਵਿਚ ਗੁਜ਼ਾਰਦੀ ਹੈ। ਰੈਣਿ = ਜ਼ਿੰਦਗੀ ਦੀ ਰਾਤ। ਸੁਖਿ = ਸੁਖ ਨਾਲ। ਉਰਿ = ਹਿਰਦੇ ਵਿਚ। ਧਾਰੇ = (ਪ੍ਰਭੂ ਦੀ ਯਾਦ ਨੂੰ) ਟਿਕਾਂਦੀ ਹੈ।

ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ

Enshrining Him deep within her heart night and day, she meets her Beloved, and her pains depart.

ਆਪਣੇ ਹਿਰਦੇ ਵਿੱਚ ਪ੍ਰਭੂ ਦੀ ਯਾਦ ਟਿਕਾਉਂਦੀ ਹੈ, ਉਹ ਆਪਣੇ ਪ੍ਰਭੂ ਪਤੀ ਨਾਲ ਮਿਲਾਪ ਕਰਦੀ ਹੈ ਅਤੇ ਸਦਾ ਵਾਸਤੇ ਵਿਛੋੜੇ ਦਾ ਦੁੱਖ ਮਿਟਾ ਲੈਂਦੀ ਹੈ। ਅਨਦਿਨੁ = ਹਰ ਰੋਜ਼।

ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ

Deep within the mansion of her inner being, she enjoys her Husband Lord, reflecting upon the Guru's Teachings.

ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰ ਪ੍ਰਭੂ ਦਾ ਨਿਵਾਸ-ਥਾਂ ਲੱਭ ਲੈਂਦੀ ਹੈ, ਗੁਰੂ ਦੀ ਮਤਿ ਲੈ ਕੇ (ਪ੍ਰਭੂ ਦੇ ਗੁਣਾਂ ਨੂੰ) ਵਿਚਾਰਦੀ ਹੈ, ਉਹ ਪ੍ਰਭੂ-ਪਤੀ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਹੈ। ਰਾਵੇ = ਮਾਣਦੀ ਹੈ।

ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ

She drinks deeply of the Nectar of the Naam, day and night; she conquers and casts off her sense of duality.

ਜਿਸ ਜੀਵ-ਇਸਤ੍ਰੀ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਦਿਨ ਰਾਤ ਪੀਤਾ ਹੈ, ਉਹ ਆਪਣੇ ਅੰਦਰੋਂ ਮੇਰ-ਤੇਰ ਨੂੰ ਮਾਰ ਮੁਕਾਂਦੀ ਹੈ।

ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥੨॥

O Nanak, the happy soul-bride meets her True Lord, through the Infinite Love of the Guru. ||2||

ਹੇ ਨਾਨਕ! ਗੁਰੂ ਦੇ ਅਥਾਹ ਪਿਆਰ ਦੀ ਬਰਕਤਿ ਨਾਲ ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ-ਪਤੀ ਵਿਚ ਮਿਲੀ ਰਹਿੰਦੀ ਹੈ ਤੇ ਭਾਗਾਂ ਵਾਲੀ ਹੋ ਜਾਂਦੀ ਹੈ ॥੨॥ ਸਚਿ = ਸਦਾ-ਥਿਰ ਪ੍ਰਭੂ ਵਿਚ। ਅਪਾਰੇ = ਬੇਅੰਤ ॥੨॥

ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ

Come, and shower Your Mercy upon me, my most Darling, Dear Beloved.

ਹੇ ਅਤਿ ਪਿਆਰੇ ਪ੍ਰੀਤਮ ਜੀ! ਮਿਹਰ ਕਰ ਕੇ (ਮੇਰੇ ਹਿਰਦੇ ਵਿਚ) ਆ ਵੱਸੋ। ਕਰੇ = ਕਰਿ, ਕਰ ਕੇ। ਜੀਉ ਪ੍ਰੀਤਮ = ਹੇ ਪ੍ਰੀਤਮ ਜੀ!

ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ

The soul-bride offers her prayers to You, to adorn her with the True Word of Your Shabad.

(ਭਾਗਾਂ ਵਾਲੀ ਹੈ ਉਹ) ਜੀਵ-ਇਸਤ੍ਰੀ ਜੇਹੜੀ ਸਦਾ-ਥਿਰ ਪ੍ਰਭੂ ਦੇ ਨਾਮ ਨਾਲ ਤੇ ਗੁਰੂ ਦੇ ਸ਼ਬਦ ਨਾਲ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਕੇ (ਪ੍ਰਭੂ-ਦਰ ਤੇ ਅਜਿਹੀ) ਬੇਨਤੀ ਕਰਦੀ ਹੈ। ਬਿਨਉ = {विनय} ਬੇਨਤੀ। ਸਚਿ = ਸਦਾ-ਥਿਰ ਪ੍ਰਭੂ ਦੇ ਨਾਮ ਨਾਲ।

ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ

Adorned with the True Word of Your Shabad, she conquers her ego, and as Gurmukh, her affairs are resolved.

ਜੇਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੇ ਨਾਮ ਨਾਲ ਗੁਰੂ ਦੇ ਸ਼ਬਦ ਨਾਲ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ, ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦੀ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕਾਰਜ ਸਵਾਰ ਲੈਂਦੀ ਹੈ, ਸਬਦਿ = ਗੁਰੂ ਦੇ ਸ਼ਬਦ ਨਾਲ। ਸੀਗਾਰੇ = ਸੀਗਾਰਿ, ਸਿੰਗਾਰ ਕੇ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ।

ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ

Throughout the ages, the One Lord is True; through the Guru's Wisdom, He is known.

ਉਹ ਜੀਵ-ਇਸਤ੍ਰੀ ਗੁਰੂ ਦੀ ਬਖ਼ਸ਼ੀ ਵਿਚਾਰ ਦੀ ਬਰਕਤਿ ਨਾਲ ਉਸ ਪਰਮਾਤਮਾ ਨਾਲ ਸਾਂਝ ਪਾ ਲੈਂਦੀ ਹੈ ਜੇਹੜਾ ਹਰੇਕ ਜੁਗ ਵਿਚ ਹੀ ਸਦਾ ਕਾਇਮ ਰਹਿਣ ਵਾਲਾ ਹੈ। ਜੁਗਿ ਜੁਗਿ = ਹਰੇਕ ਜੁਗ ਵਿਚ, ਸਦਾ ਹੀ। ਸਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ।

ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ

The self-willed manmukh is engrossed in sexual desire, and tormented by emotional attachment. With whom should she lodge her complaints?

(ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਕਾਮ-ਵਾਸਨਾ ਵਿਚ ਦਬਾਈ ਰਹਿੰਦੀ ਹੈ, ਮੋਹ ਵਿਚ ਫਸ ਕੇ ਦੁੱਖੀ ਹੁੰਦੀ ਹੈ। ਉਹ ਕਿਸ ਅੱਗੇ ਜਾ ਕੇ (ਆਪਣੇ ਦੁੱਖਾਂ ਦੀ) ਪੁਕਾਰ ਕਰੇ? (ਕੋਈ ਉਸ ਦੇ ਇਹ ਦੁੱਖ ਦੂਰ ਨਹੀਂ ਕਰ ਸਕਦਾ)। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ। ਕਾਮਿ = ਕਾਮ ਵਿਚ। ਵਿਆਪੀ = ਫਸੀ ਹੋਈ। ਮੋਹਿ = ਮੋਹ ਵਿਚ। ਜਾਇ = ਜਾ ਕੇ।

ਨਾਨਕ ਮਨਮੁਖਿ ਥਾਉ ਪਾਏ ਬਿਨੁ ਗੁਰ ਅਤਿ ਪਿਆਰੇ ॥੩॥

O Nanak, the self-willed manmukh finds no place of rest, without the most Beloved Guru. ||3||

ਹੇ ਨਾਨਕ! ਅਤਿ ਪਿਆਰੇ ਗੁਰੂ ਤੋਂ ਬਿਨਾ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਵਿਚ) ਥਾਂ ਹਾਸਲ ਨਹੀਂ ਕਰ ਸਕਦੀ ॥੩॥

ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ

The bride is foolish, ignorant and unworthy. Her Husband Lord is Unapproachable and Incomparable.

(ਇਕ ਪਾਸੇ ਜੀਵ-ਇਸਤ੍ਰੀ) ਮੂਰਖ ਹੈ ਅੰਵਾਣ ਹੈ ਭੋਲੀ ਹੈ (ਕਿ ਵਿਕਾਰਾਂ ਦੇ ਦਾਵਾਂ ਤੋਂ ਬਚਣਾ ਨਹੀਂ ਜਾਣਦੀ) ਤੇ ਗੁਣ-ਹੀਨ ਹੈ (ਦੂਜੇ ਪਾਸੇ) ਪ੍ਰਭੂ-ਪਤੀ ਅਪਹੁੰਚ ਹੈ ਤੇ ਬੇਅੰਤ ਹੈ (ਇਹੋ ਜਿਹੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਿਵੇਂ ਹੋਵੇ?)। ਮੁੰਧ = {मुग्धा} ਮੂਰਖ ਇਸਤ੍ਰੀ। ਨਿਗੁਣੀਆ = ਗੁਣਾਂ ਤੋਂ ਸੱਖਣੀ। ਅਗਮ = ਅਪਹੁੰਚ। ਅਪਾਰਾ = ਬੇਅੰਤ।

ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ

He Himself unites us in His Union; He Himself forgives us.

ਜੇ ਪ੍ਰਭੂ ਆਪੇ ਹੀ (ਜੀਵ-ਇਸਤ੍ਰੀ ਨੂੰ) ਮਿਲਾਏ ਤਾਂ ਮਿਲਾਪ ਹੋ ਸਕਦਾ ਹੈ, ਉਹ ਆਪ ਹੀ (ਜੀਵ-ਇਸਤ੍ਰੀਆਂ ਦੀਆਂ ਭੁੱਲਾਂ) ਬਖ਼ਸ਼ਣ ਵਾਲਾ ਹੈ। ਮੇਲਿ = ਜੇ ਮੇਲੇ।

ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ

The soul-bride's Beloved Husband Lord is the Forgiver of sins; He is contained in each and every heart.

ਪਿਆਰਾ ਪ੍ਰਭੂ-ਕੰਤ ਜੀਵ-ਇਸਤ੍ਰੀ ਦੇ ਔਗੁਣ ਬਖ਼ਸ਼ਣ ਦੀ ਸਮਰੱਥਾ ਰੱਖਦਾ ਹੈ, ਤੇ ਉਹ ਹਰੇਕ ਸਰੀਰ ਵਿਚ ਵੱਸ ਰਿਹਾ ਹੈ (ਇਸ ਤਰ੍ਹਾਂ ਸਭ ਦੇ ਗੁਣ ਔਗੁਣ ਜਾਣਦਾ ਹੈ)। ਘਟਿ ਘਟਿ = ਹਰੇਕ ਘਟ ਵਿਚ।

ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ

The True Guru has made me understand this understanding, that the Lord is obtained through love, affection and loving devotion.

ਸਤਿਗੁਰੂ ਨੇ ਇਹ ਸਿੱਖਿਆ ਦਿੱਤੀ ਹੈ ਕਿ ਉਹ ਕੰਤ-ਪ੍ਰਭੂ ਪ੍ਰੇਮ-ਪ੍ਰੀਤਿ ਨਾਲ ਮਿਲਦਾ ਹੈ ਭਗਤੀ-ਭਾਵ ਨਾਲ ਮਿਲਦਾ ਹੈ। ਭਾਇ = ਪ੍ਰੇਮ ਦੀ ਰਾਹੀਂ। ਸਤਿਗੁਰਿ = ਸਤਿਗੁਰੂ ਨੇ।

ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ

She remains forever in bliss, day and night; she remains immersed in His Love, night and day.

(ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਇਸ ਸਿੱਖਿਆ ਉਤੇ ਤੁਰਦੀ ਹੈ) ਉਹ ਹਰ ਵੇਲੇ ਦਿਨ ਰਾਤ ਆਨੰਦ ਵਿਚ ਰਹਿੰਦੀ ਹੈ ਉਹ ਹਰ ਵੇਲੇ (ਪ੍ਰਭੂ-ਚਰਨਾਂ ਵਿਚ) ਸੁਰਤ ਜੋੜੀ ਰੱਖਦੀ ਹੈ, ਅਨੰਦਿ = ਅਨੰਦ ਵਿਚ। ਅਨਦਿਨੁ = ਹਰ ਰੋਜ਼, ਹਰ ਵੇਲੇ। ਲਿਵ = ਲਗਨ।

ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉ ਨਿਧਿ ਪਾਈ ॥੪॥੩॥

O Nanak, that soul-bride who obtains the nine treasures, intuitively obtains her Husband Lord. ||4||3||

ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ ਉਸ ਜੀਵ-ਇਸਤ੍ਰੀ ਨੇ, ਮਾਨੋ, ਦੁਨੀਆ ਦੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ ॥੪॥੩॥ ਹਰਿ ਵਰੁ = ਪ੍ਰਭੂ-ਪਤੀ। ਸਾਧਨ = ਜੀਵ-ਇਸਤ੍ਰੀ। ਨਉ ਨਿਧਿ = ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ ॥੪॥