ਫਰੀਦਾ ਹਉ ਬਲਿਹਾਰੀ ਤਿਨੑ ਪੰਖੀਆ ਜੰਗਲਿ ਜਿੰਨੑਾ ਵਾਸੁ

Fareed, I am a sacrifice to those birds which live in the jungle.

ਹੇ ਫਰੀਦ! ਮੈਂ ਉਹਨਾਂ ਪੰਛੀਆਂ ਤੋਂ ਸਦਕੇ ਹਾਂ ਜਿਨ੍ਹਾਂ ਦਾ ਵਾਸਾ ਜੰਗਲ ਵਿਚ ਹੈ, ਹਉ = ਮੈਂ। ਬਲਿਹਾਰੀ = ਸਦਕੇ, ਕੁਰਬਾਨ। ਤਿਨ੍ਹ੍ਹ = ਅੱਖਰ 'ਨ' ਦੇ ਹੇਠ ਅੱਧਾ 'ਹ' ਹੈ। ਜੰਗਲਿ = ਜੰਗਲ ਵਿਚ। ਵਾਸੁ = ਵਸੇਬਾ, ਰਿਹੈਸ਼।

ਕਕਰੁ ਚੁਗਨਿ ਥਲਿ ਵਸਨਿ ਰਬ ਛੋਡਨਿ ਪਾਸੁ ॥੧੦੧॥

They peck at the roots and live on the ground, but they do not leave the Lord's side. ||101||

ਰੋੜ ਚੁਗਦੇ ਹਨ, ਭੋਇਂ ਉੱਤੇ ਵੱਸਦੇ ਹਨ, (ਪਰ) ਰੱਬ ਦਾ ਆਸਰਾ ਨਹੀਂ ਛੱਡਦੇ (ਭਾਵ, ਮਹਲਾਂ ਵਿਚ ਰਹਿਣ ਵਾਲੇ ਪਲੇ ਹੋਏ ਸਰੀਰ ਵਾਲੇ ਪਰ ਰੱਬ ਨੂੰ ਭੁਲਾ ਦੇਣ ਵਾਲੇ ਬੰਦੇ ਨਾਲੋਂ ਤਾਂ ਉਹ ਪੰਛੀ ਹੀ ਚੰਗੇ ਹਨ ਜੋ ਰੁੱਖਾਂ ਤੇ ਆਲ੍ਹਣੇ ਬਣਾ ਲੈਂਦੇ ਹਨ, ਰੋੜ ਚੁਗ ਕੇ ਗੁਜ਼ਾਰਾ ਕਰ ਲੈਂਦੇ ਹਨ, ਪਰ ਰੱਬ ਨੂੰ ਚੇਤੇ ਰੱਖਦੇ ਹਨ) ॥੧੦੧॥ ਕਕਰੁ = ਕੰਕਰ, ਰੋੜ। ਥਲਿ = ਥਲ ਉਤੇ, ਭੁਇਂ ਉਤੇ। ਰਬ ਪਾਸੁ = ਰੱਬ ਦਾ ਪਾਸਾ, ਰੱਬ ਦਾ ਆਸਰਾ। ਛੋੜਨ੍ਹ੍ਹਿ = (ਅੱਖਰ 'ਨ' ਦੇ ਹੇਠ ਅੱਧਾ 'ਹ' ਹੈ) ॥੧੦੧॥