ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥
He is hidden within each and every heart. The Gurmukh is liberated.
(ਉੱਤਰ:) ਜੋ (ਪ੍ਰਭੂ) ਹਰੇਕ ਸਰੀਰ ਵਿਚ ਮੌਜੂਦ ਹੈ ਉਹ ਗੁਪਤ ਹੈ; ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ (ਮਾਇਆ ਦੇ ਬੰਧਨਾਂ ਤੋਂ) ਮੁਕਤ ਹੈ। ਘਟਿ ਘਟਿ = ਹਰੇਕ ਘਟ ਵਿਚ (ਵਰਤਣ ਵਾਲਾ ਪ੍ਰਭੂ)। ਗੁਰਮੁਖਿ = ਜੋ ਮਨੁੱਖ ਗੁਰੂ ਦੇ ਸਨਮੁਖ ਹੈ, ਜੋ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ।
ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥
Through the Word of the Shabad, one is united, inwardly and outwardly.
ਜੋ ਮਨੁੱਖ ਗੁਰ-ਸ਼ਬਦ ਵਿਚ ਜੁੜਿਆ ਹੈ ਉਹ ਮਨ ਤੇ ਤਨ ਕਰ ਕੇ (ਪ੍ਰਭੂ ਵਿਚ) ਜੁੜਿਆ ਹੋਇਆ ਹੈ। ਸਬਦਿ = ਸ਼ਬਦ ਵਿਚ (ਜੁੜਿਆ ਹੋਇਆ)।
ਮਨਮੁਖਿ ਬਿਨਸੈ ਆਵੈ ਜਾਇ ॥
The self-willed manmukh perishes, and comes and goes.
ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਜੰਮਦਾ ਮਰਦਾ ਰਹਿੰਦਾ ਹੈ। ਬਿਨਸੈ = ਨਾਸ ਹੁੰਦਾ ਹੈ।
ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥
O Nanak, the Gurmukh merges in Truth. ||13||
ਹੇ ਨਾਨਕ! ਗੁਰਮੁਖ ਮਨੁੱਖ ਸੱਚੇ ਪ੍ਰਭੂ ਵਿਚ ਲੀਨ ਰਹਿੰਦਾ ਹੈ ॥੧੩॥ ਸਾਚਿ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ॥੧੩॥
ਕਿਉ ਕਰਿ ਬਾਧਾ ਸਰਪਨਿ ਖਾਧਾ ॥
"How is one placed in bondage, and consumed by the serpent of Maya?
(ਪ੍ਰਸ਼ਨ:) (ਇਹ ਜੀਵ) ਕਿਵੇਂ (ਐਸਾ) ਬੱਝਾ ਪਿਆ ਹੈ ਕਿ ਸਪਣੀ (ਮਾਇਆ ਇਸ ਨੂੰ) ਖਾਈ ਜਾ ਰਹੀ ਹੈ (ਤੇ ਇਹ ਅੱਗੋਂ ਆਪਣੇ ਬਚਾ ਲਈ ਭੱਜ ਭੀ ਨਹੀਂ ਸਕਦਾ)? ਸਰਪਨਿ = ਸਪਣੀ, ਮਾਇਆ।
ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥
How does one lose, and how does one gain?
(ਇਸ ਜੀਵ ਨੇ) ਕਿਵੇਂ (ਆਪਣੇ ਜੀਵਨ ਦਾ ਲਾਭ) ਗੰਵਾ ਲਿਆ ਹੈ? ਕਿਵੇਂ (ਮੁੜ ਉਹ ਲਾਹਾ) ਲੱਭ ਸਕੇ? ਕਿਉ ਕਰਿ = ਕਿਵੇਂ?
ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥
How does one become immaculate and pure? How is the darkness of ignorance removed?
(ਇਹ ਜੀਵ) ਕਿਵੇਂ ਪਵਿਤ੍ਰ ਹੋ ਸਕੇ? ਕਿਵੇਂ (ਇਸ ਦੇ ਅੱਗੇ) ਹਨੇਰਾ (ਟਿਕਿਆ ਹੋਇਆ) ਹੈ?
ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥
One who understands this essence of reality is our Guru." ||14||
ਜੋ ਇਸ ਅਸਲੀਅਤ ਨੂੰ (ਠੀਕ ਤਰ੍ਹਾਂ) ਵਿਚਾਰੇ, ਸਾਡੀ ਉਸ ਨੂੰ ਨਮਸਕਾਰ ਹੈ ॥੧੪॥ ਸੁ ਗੁਰੂ ਹਮਾਰਾ = ਉਹ ਸਾਡਾ ਗੁਰੂ ਹੈ, ਅਸੀਂ ਉਸ ਨੂੰ ਆਪਣਾ ਗੁਰੂ ਮੰਨਾਂਗੇ, ਅਸੀਂ ਉਸ ਅੱਗੇ ਸਿਰ ਨਿਵਾਵਾਂਗੇ ॥੧੪॥