ਰਾਗੁ ਪ੍ਰਭਾਤੀ ਮਹਲਾ ਚਉਪਦੇ

Raag Prabhaatee, Third Mehl, Chau-Padhay:

ਰਾਗ ਪ੍ਰਭਾਤੀ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ

Those who become Gurmukh and understand are very rare; God is permeating and pervading through the Word of His Shabad.

ਕੋਈ ਵਿਰਲਾ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਗੁਰੂ ਦੇ ਸ਼ਬਦ ਦੀ ਰਾਹੀਂ (ਇਹ) ਸਮਝ ਲੈਂਦਾ ਹੈ ਕਿ ਪਰਮਾਤਮਾ ਸਭ ਥਾਈਂ ਵਿਆਪਕ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿ ਕੇ। ਬੂਝੈ = ਸਮਝਦਾ ਹੈ (ਇਕ-ਵਚਨ)। ਸਬਦੇ = ਗੁਰੂ ਦੇ ਸ਼ਬਦ ਦੀ ਰਾਹੀਂ। ਰਹਿਆ ਸਮਾਈ = (ਸਭ ਵਿਚ) ਵਿਆਪਕ ਹੈ।

ਨਾਮਿ ਰਤੇ ਸਦਾ ਸੁਖੁ ਪਾਵੈ ਸਾਚਿ ਰਹੈ ਲਿਵ ਲਾਈ ॥੧॥

Those who are imbued with the Naam, the Name of the Lord, find everlasting peace; they remain lovingly attuned to the True One. ||1||

ਪਰਮਾਤਮਾ ਦੇ ਨਾਮ ਵਿਚ ਰੱਤਾ ਰਹਿ ਕੇ (ਮਨੁੱਖ) ਸਦਾ ਆਤਮਕ ਆਨੰਦ ਮਾਣਦਾ ਹੈ, ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਸੁਰਤ ਜੋੜੀ ਰੱਖਦਾ ਹੈ ॥੧॥ ਨਾਮਿ = ਨਾਮ ਵਿਚ। ਪਾਵੈ = ਹਾਸਲ ਕਰਦਾ ਹੈ। ਸਾਚਿ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ। ਰਹੈ ਲਾਈ = ਲਾਇ ਰਹੈ, ਲਾਈ ਰੱਖਦਾ ਹੈ ॥੧॥

ਹਰਿ ਹਰਿ ਨਾਮੁ ਜਪਹੁ ਜਨ ਭਾਈ

Chant the Name of the Lord, Har, Har, O Siblings of Destiny.

ਹੇ ਭਾਈ ਜਨੋ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰੋ। ਜਨ ਭਾਈ = ਹੇ ਜਨੋ! ਹੇ ਭਰਾਵੋ!

ਗੁਰ ਪ੍ਰਸਾਦਿ ਮਨੁ ਅਸਥਿਰੁ ਹੋਵੈ ਅਨਦਿਨੁ ਹਰਿ ਰਸਿ ਰਹਿਆ ਅਘਾਈ ॥੧॥ ਰਹਾਉ

By Guru's Grace, the mind becomes steady and stable; night and day, it remains satisfied with the Sublime Essence of the Lord. ||1||Pause||

(ਨਾਮ ਜਪਣ ਦੀ ਰਾਹੀਂ) ਗੁਰੂ ਦੀ ਕਿਰਪਾ ਨਾਲ (ਮਨੁੱਖ ਦਾ) ਮਨ (ਮਾਇਆ ਦੇ ਹੱਲਿਆਂ ਦੇ ਟਾਕਰੇ ਤੇ) ਅਡੋਲ ਰਹਿੰਦਾ ਹੈ। ਹਰਿ-ਨਾਮ ਦੇ ਸੁਆਦ ਦੀ ਬਰਕਤਿ ਨਾਲ (ਮਨੁੱਖ) ਹਰ ਵੇਲੇ (ਮਾਇਆ ਦੇ ਲਾਲਚ ਵਲੋਂ) ਰੱਜਿਆ ਰਹਿੰਦਾ ਹੈ ॥੧॥ ਰਹਾਉ ॥ ਪ੍ਰਸਾਦਿ = ਕਿਰਪਾ ਨਾਲ। ਅਸਥਿਰੁ = ਅਡੋਲ। ਅਨਦਿਨੁ = ਹਰ ਰੋਜ਼। ਰਸਿ = ਰਸ ਨਾਲ। ਰਹਿਆ ਅਘਾਈ = ਰੱਜਿਆ ਰਹਿੰਦਾ ਹੈ ॥੧॥ ਰਹਾਉ ॥

ਅਨਦਿਨੁ ਭਗਤਿ ਕਰਹੁ ਦਿਨੁ ਰਾਤੀ ਇਸੁ ਜੁਗ ਕਾ ਲਾਹਾ ਭਾਈ

Night and day, perform devotional worship service to the Lord, day and night; this is the profit to be obtained in this Dark Age of Kali Yuga, O Siblings of Destiny.

ਹੇ ਭਾਈ! ਦਿਨ ਰਾਤ ਹਰ ਵੇਲੇ ਪਰਮਾਤਮਾ ਦੀ ਭਗਤੀ ਕਰਦੇ ਰਹੋ। ਇਹੀ ਹੈ ਇਸ ਮਨੁੱਖਾ ਜੀਵਨ ਦਾ ਲਾਭ। ਇਸੁ ਜੁਗ ਕਾ = ਇਸ ਮਨੁੱਖਾ ਜੀਵਨ ਦਾ। ਲਾਹਾ = ਲਾਭ।

ਸਦਾ ਜਨ ਨਿਰਮਲ ਮੈਲੁ ਲਾਗੈ ਸਚਿ ਨਾਮਿ ਚਿਤੁ ਲਾਈ ॥੨॥

The humble beings are forever immaculate; no filth ever sticks to them. They focus their consciousness on the True Name. ||2||

(ਭਗਤੀ ਕਰਨ ਵਾਲੇ) ਮਨੁੱਖ ਸਦਾ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ। ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਚਿੱਤ ਜੋੜਦਾ ਹੈ (ਉਸ ਦੇ ਮਨ ਨੂੰ ਵਿਕਾਰਾਂ ਦੀ) ਮੈਲ ਨਹੀਂ ਲੱਗਦੀ ॥੨॥ ਨਿਰਮਲ = ਪਵਿੱਤਰ ਜੀਵਨ ਵਾਲੇ। ਸਚਿ = ਸਦਾ-ਥਿਰ ਹਰੀ ਵਿਚ। ਨਾਮਿ = ਨਾਮ ਵਿਚ। ਸਚਿ ਨਾਮਿ = ਸਦਾ-ਥਿਰ ਹਰਿ-ਨਾਮ ਵਿਚ ॥੨॥

ਸੁਖੁ ਸੀਗਾਰੁ ਸਤਿਗੁਰੂ ਦਿਖਾਇਆ ਨਾਮਿ ਵਡੀ ਵਡਿਆਈ

The True Guru has revealed the ornamentation of peace; the Glorious Greatness of the Naam is Great!

ਆਤਮਕ ਆਨੰਦ (ਮਨੁੱਖਾ ਜੀਵਨ ਵਾਸਤੇ ਇਕ) ਗਹਿਣਾ ਹੈ। (ਜਿਸ ਮਨੁੱਖ ਨੂੰ) ਗੁਰੂ ਨੇ (ਇਹ ਗਹਿਣਾ) ਵਿਖਾ ਦਿੱਤਾ, ਉਸ ਨੇ ਹਰਿ-ਨਾਮ ਵਿਚ ਜੁੜ ਕੇ (ਲੋਕ ਪਰਲੋਕ ਦੀ) ਇੱਜ਼ਤ ਖੱਟ ਲਈ। ਸੀਗਾਰੁ = ਗਹਿਣਾ, (ਆਤਮਕ ਜੀਵਨ ਲਈ) ਗਹਿਣਾ।

ਅਖੁਟ ਭੰਡਾਰ ਭਰੇ ਕਦੇ ਤੋਟਿ ਆਵੈ ਸਦਾ ਹਰਿ ਸੇਵਹੁ ਭਾਈ ॥੩॥

The Inexhaustible Treasures are overflowing; they are never exhausted. So serve the Lord forever, O Siblings of Destiny. ||3||

ਹੇ ਭਾਈ! ਸਦਾ ਪ੍ਰਭੂ ਦੀ ਸੇਵਾ-ਭਗਤੀ ਕਰਦੇ ਰਹੋ (ਸਦਾ ਭਗਤੀ ਕਰਦੇ ਰਿਹਾਂ ਇਹ) ਕਦੇ ਨਾਹ ਮੁੱਕਣ ਵਾਲੇ ਖ਼ਜ਼ਾਨੇ (ਮਨੁੱਖ ਦੇ ਅੰਦਰ) ਭਰੇ ਰਹਿੰਦੇ ਹਨ, (ਇਹਨਾਂ ਖ਼ਜ਼ਾਨਿਆਂ ਵਿਚ) ਕਦੇ ਕਮੀ ਨਹੀਂ ਹੁੰਦੀ ॥੩॥ ਅਖੁਟ = ਕਦੇ ਨਾਹ ਮੁੱਕਣ ਵਾਲੇ। ਭੰਡਾਰ = ਖ਼ਜ਼ਾਨੇ ॥੩॥

ਆਪੇ ਕਰਤਾ ਜਿਸ ਨੋ ਦੇਵੈ ਤਿਸੁ ਵਸੈ ਮਨਿ ਆਈ

The Creator comes to abide in the minds of those whom He Himself has blessed.

ਪਰ, ਇਹ ਨਾਮ-ਖ਼ਜ਼ਾਨਾ ਜਿਸ ਮਨੁੱਖ ਨੂੰ ਕਰਤਾਰ ਆਪ ਹੀ ਦੇਂਦਾ ਹੈ, ਉਸ ਦੇ ਮਨ ਵਿਚ ਆ ਵੱਸਦਾ ਹੈ। ਆਪੇ = ਆਪ ਹੀ। ਜਿਸ ਨੋ = (ਸੰਬੰਧਕ 'ਨੋ' ਦੇ ਕਾਰਨ ਲਫ਼ਜ਼ 'ਜਿਸੁ' ਦਾ (ੁ) ਉਡ ਗਿਆ ਹੈ)। ਤਿਸੁ ਮਨਿ = ਉਸ (ਮਨੁੱਖ) ਦੇ ਮਨ ਵਿਚ।

ਨਾਨਕ ਨਾਮੁ ਧਿਆਇ ਸਦਾ ਤੂ ਸਤਿਗੁਰਿ ਦੀਆ ਦਿਖਾਈ ॥੪॥੧॥

O Nanak, meditate forever on the Naam, which the True Guru has revealed. ||4||1||

ਹੇ ਨਾਨਕ! ਤੂੰ ਸਦਾ ਹਰਿ-ਨਾਮ ਸਿਮਰਦਾ ਰਹੁ। (ਭਗਤੀ-ਸਿਮਰਨ ਦਾ ਇਹ ਰਸਤਾ) ਗੁਰੂ ਨੇ (ਹੀ) ਵਿਖਾਇਆ ਹੈ (ਇਹ ਰਸਤਾ ਗੁਰੂ ਦੀ ਰਾਹੀਂ ਹੀ ਲੱਭਦਾ ਹੈ) ॥੪॥੧॥ ਸਤਿਗੁਰਿ = ਸਤਿਗੁਰੂ ਨੇ ॥੪॥੧॥