ਤਿਲੰਗ ਮਹਲਾ ਘਰੁ

Tilang, Fifth Mehl, Third House:

ਤਿਲੰਕ ਪੰਜਵੀਂ ਪਾਤਿਸ਼ਾਹੀ।

ਮਿਹਰਵਾਨੁ ਸਾਹਿਬੁ ਮਿਹਰਵਾਨੁ ਸਾਹਿਬੁ ਮੇਰਾ ਮਿਹਰਵਾਨੁ

Merciful, the Lord Master is Merciful. My Lord Master is Merciful.

ਹੇ ਭਾਈ! (ਪ੍ਰਭੂ) ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ, ਮੇਰਾ ਮਾਲਕ-ਪ੍ਰਭੂ ਸਦਾ ਦਇਆ ਕਰਨ ਵਾਲਾ ਹੈ। ਮਿਹਰਵਾਨੁ = ਦਇਆਲ। ਸਾਹਿਬੁ = ਮਾਲਕ।

ਜੀਅ ਸਗਲ ਕਉ ਦੇਇ ਦਾਨੁ ਰਹਾਉ

He gives His gifts to all beings. ||Pause||

ਉਹ ਸਾਰੇ ਜੀਵਾਂ ਨੂੰ (ਸਭ ਪਦਾਰਥਾਂ ਦਾ) ਦਾਨ ਦੇਂਦਾ ਹੈ ਰਹਾਉ॥ ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਦੇਇ = ਦੇਂਦਾ ਹੈ ॥ਰਹਾਉ॥

ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ

Why do you waver, O mortal being? The Creator Lord Himself shall protect you.

ਹੇ ਭਾਈ! ਤੂੰ ਕਿਉਂ ਘਬਰਾਂਦਾ ਹੈਂ? ਪੈਦਾ ਕਰਨ ਵਾਲਾ ਪ੍ਰਭੂ ਤੇਰੀ (ਜ਼ਰੂਰ) ਰੱਖਿਆ ਕਰੇਗਾ। ਡੋਲਹਿ = ਤੂੰ ਘਬਰਾਂਦਾ ਹੈਂ। ਪ੍ਰਾਣੀਆ = ਹੇ ਪ੍ਰਾਣੀ! ਤੁਧੁ = ਤੈਨੂੰ। ਸਿਰਜਣਹਾਰੁ = ਪੈਦਾ ਕਰਨ ਵਾਲਾ ਪ੍ਰਭੂ।

ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥

He who created you, will also give you nourishment. ||1||

ਜਿਸ (ਪ੍ਰਭੂ) ਨੇ ਤੈਨੂੰ ਪੈਦਾ ਕੀਤਾ ਹੈ, ਉਹੀ (ਸਾਰੀ ਸ੍ਰਿਸ਼ਟੀ ਨੂੰ) ਆਸਰਾ (ਭੀ) ਦੇਂਦਾ ਹੈ ॥੧॥ ਜਿਨਿ = ਜਿਸ (ਪਰਮਾਤਮਾ) ਨੇ। ਤੂ = ਤੈਨੂੰ। ਆਧਾਰੁ = ਆਸਰਾ ॥੧॥

ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ

The One who created the world, takes care of it.

ਹੇ ਭਾਈ! ਜਿਸ ਪਰਮਾਤਮਾ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ (ਇਸ ਦੀ) ਸੰਭਾਲ ਕਰਦਾ ਹੈ। ਮੇਦਨੀ = ਧਰਤੀ। ਸਾਰ = ਸੰਭਾਲ।

ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥

In each and every heart and mind, the Lord is the True Cherisher. ||2||

ਹਰੇਕ ਸਰੀਰ ਵਿਚ ਵੱਸਣ ਵਾਲਾ ਪ੍ਰਭੂ (ਸਾਰੇ ਜੀਵਾਂ ਦੇ) ਦਿਲਾਂ ਦਾ ਮਾਲਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਅਤੇ, ਸਭ ਦੀ ਪਾਲਣਾ ਕਰਨ ਵਾਲਾ ਹੈ ॥੨॥ ਘਟਿ ਘਟਿ = ਹਰੇਕ ਸਰੀਰ ਵਿਚ। ਪਰਵਦਗਾਰੁ = ਪਾਲਣ ਵਾਲਾ ॥੨॥

ਕੁਦਰਤਿ ਕੀਮ ਜਾਣੀਐ ਵਡਾ ਵੇਪਰਵਾਹੁ

His creative potency and His value cannot be known; He is the Great and carefree Lord.

ਹੇ ਭਾਈ! ਉਸ ਮਾਲਕ ਦੀ ਕੁਦਰਤਿ ਦਾ ਮੁੱਲ ਨਹੀਂ ਸਮਝਿਆ ਜਾ ਸਕਦਾ, ਉਹ ਸਭ ਤੋਂ ਵੱਡਾ ਹੈ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ। ਕੀਮ = ਕੀਮਤਿ, ਮੁੱਲ। ਵੇਪਰਵਾਹੁ = ਬੇ ਮੁਥਾਜ।

ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥

O human being, meditate on the Lord, as long as there is breath in your body. ||3||

ਹੇ ਬੰਦੇ! ਜਿਤਨਾ ਚਿਰ ਤੇਰੇ ਸਰੀਰ ਵਿਚ ਸੁਆਸ ਚੱਲਦਾ ਹੈ ਉਤਨਾ ਚਿਰ ਉਸ ਮਾਲਕ ਦੀ ਬੰਦਗੀ ਕਰਦਾ ਰਹੁ ॥੩॥ ਘਟ ਮਹਿ = ਸਰੀਰ ਵਿਚ। ਸਾਹੁ = ਸੁਆਸ ॥੩॥

ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ

O God, You are all-powerful, inexpressible and imperceptible; my soul and body are Your capital.

ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੇਰੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ, ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰੀ ਹੀ ਦਿੱਤੀ ਹੋਈ ਪੂੰਜੀ ਹੈ। ਸਮਰਥੁ = ਸਭ ਤਾਕਤਾਂ ਦਾ ਮਾਲਕ। ਅਗੋਚਰੁ = {ਅ-ਗੋ-ਚਰੁ। ਗੋ = ਗਿਆਨ ਇੰਦ੍ਰੇ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਜੀਉ = ਜਿੰਦ। ਪਿੰਡੁ = ਸਰੀਰ। ਰਾਸਿ = ਪੂੰਜੀ, ਸਰਮਾਇਆ।

ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥

By Your Mercy, may I find peace; this is Nanak's lasting prayer. ||4||3||

ਜਿਸ ਮਨੁੱਖ ਉਤੇ ਤੇਰੀ ਮਿਹਰ ਹੋਵੇ ਉਸ ਨੂੰ (ਤੇਰੇ ਦਰ ਤੋਂ ਬੰਦਗੀ ਦਾ) ਸੁਖ ਮਿਲਦਾ ਹੈ। ਨਾਨਕ ਦੀ ਭੀ ਸਦਾ ਤੇਰੇ ਦਰ ਤੇ ਇਹੀ ਅਰਦਾਸ ਹੈ (ਕਿ ਤੇਰੀ ਬੰਦਗੀ ਦਾ ਸੁਖ ਮਿਲੇ) ॥੪॥੩॥ ਰਹਮ = ਰਹਿਮਤ, ਕਿਰਪਾ ॥੪॥੩॥