ਪਉੜੀ ॥
Pauree:
ਪਉੜੀ
ਜਜਾ ਜਾਨੈ ਹਉ ਕਛੁ ਹੂਆ ॥
JAJJA: When someone, in his ego, believes that he has become something,
ਜੋ ਮਨੁੱਖ ਇਹ ਸਮਝਣ ਲੱਗ ਪੈਂਦਾ ਹੈ ਕਿ ਮੈਂ ਵੱਡਾ ਬਣ ਗਿਆ ਹਾਂ,
ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥
he is caught in his error, like a parrot in a trap.
ਉਹ ਇਸ ਹਉਮੈ ਵਿਚ ਇਉਂ ਬੱਝ ਜਾਂਦਾ ਹੈ ਜਿਵੇਂ ਤੋਤਾ (ਚੋਗੇ ਦੇ) ਭੁਲੇਖੇ ਵਿਚ ਨਲਿਨੀ ਨਾਲ ਫੜਿਆ ਜਾਂਦਾ ਹੈ। ਨਲਿਨੀ = ਤੋਤੇ ਨੂੰ ਫੜਨ ਵਾਲਾ ਯੰਤ੍ਰ। ਇਕ ਚਰਖੜੀ ਜਿਸ ਉਤੇ ਚੋਗਾ ਪਾਇਆ ਹੁੰਦਾ ਹੈ, ਹੇਠਲੇ ਪਾਸੇ ਪਾਣੀ ਦਾ ਭਾਂਡਾ ਰੱਖਿਆ ਹੁੰਦਾ ਹੈ, ਤੋਤਾ ਚੋਗੇ ਦੇ ਲਾਲਚ ਵਿਚ ਉਤੇ ਆ ਬੈਠਦਾ ਹੈ, ਚਰਖੜੀ ਉਲਟ ਜਾਂਦੀ ਹੈ, ਤੋਤਾ ਹੇਠਲੇ ਪਾਸੇ ਪਾਣੀ ਵੇਖ ਕੇ ਚਰਖੜੀ ਨੂੰ ਘੁੱਟ ਕੇ ਫੜ ਲੈਂਦਾ ਹੈ ਤੇ ਉਹ ਆਪ ਹੀ ਫੜਿਆ ਜਾਂਦਾ ਹੈ। ਸੂਆ = ਤੋਤਾ।
ਜਉ ਜਾਨੈ ਹਉ ਭਗਤੁ ਗਿਆਨੀ ॥
When he believes, in his ego, that he is a devotee and a spiritual teacher,
ਜਦੋਂ ਮਨੁੱਖ ਇਹ ਸਮਝਦਾ ਹੈ ਕਿ ਮੈਂ ਭਗਤ ਹੋ ਗਿਆ ਹਾਂ, ਮੈਂ ਗਿਆਨਵਾਨ ਬਣ ਗਿਆ ਹਾਂ,
ਆਗੈ ਠਾਕੁਰਿ ਤਿਲੁ ਨਹੀ ਮਾਨੀ ॥
then, in the world hereafter, the Lord of the Universe shall have no regard for him at all.
ਤਾਂ ਅਗਾਂਹ ਪ੍ਰਭੂ ਨੇ ਉਸ ਦੀ ਇਸ ਹਉਮੈ ਦਾ ਮੁੱਲ ਰਤਾ ਭੀ ਨਹੀਂ ਪਾਣਾ ਹੁੰਦਾ। ਠਾਕੁਰਿ = ਠਾਕੁਰ ਨੇ।
ਜਉ ਜਾਨੈ ਮੈ ਕਥਨੀ ਕਰਤਾ ॥
When he believes himself to be a preacher,
ਜਦੋਂ ਮਨੁੱਖ ਇਹ ਸਮਝ ਲੈਂਦਾ ਹੈ ਕਿ ਮੈਂ ਚੰਗੇ ਧਾਰਮਿਕ ਵਖਿਆਨ ਕਰ ਲੈਂਦਾ ਹਾਂ,
ਬਿਆਪਾਰੀ ਬਸੁਧਾ ਜਿਉ ਫਿਰਤਾ ॥
he is merely a peddler wandering over the earth.
ਤਾਂ ਉਹ ਇਕ ਫੇਰੀ ਵਾਲੇ ਵਪਾਰੀ ਵਾਂਗ ਹੀ ਧਰਤੀ ਉਤੇ ਤੁਰਿਆ ਫਿਰਦਾ ਹੈ, (ਜਿਵੇਂ ਫੇਰੀ ਵਾਲਾ ਸੌਦਾ ਹੋਰਨਾਂ ਅਗੇ ਹੀ ਵੇਚਦਾ ਹੈ, ਤਿਵੇਂ ਇਹ ਭੀ ਆਪ ਕੋਈ ਆਤਮਕ ਲਾਭ ਨਹੀਂ ਖੱਟਦਾ)। ਬਸੁਧਾ = ਧਰਤੀ।
ਸਾਧਸੰਗਿ ਜਿਹ ਹਉਮੈ ਮਾਰੀ ॥
But one who conquers his ego in the Company of the Holy,
ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਜਾ ਕੇ ਆਪਣੀ ਹਉਮੈ ਦਾ ਨਾਸ ਕੀਤਾ ਹੈ, ਜਿਹ = ਜਿਸ ਨੇ।
ਨਾਨਕ ਤਾ ਕਉ ਮਿਲੇ ਮੁਰਾਰੀ ॥੨੪॥
O Nanak, meets the Lord. ||24||
ਹੇ ਨਾਨਕ! ਉਸੇ ਨੂੰ ਪਰਮਾਤਮਾ ਮਿਲਦਾ ਹੈ ॥੨੪॥ ਮੁਰਾਰੀ = ਪਰਮਾਤਮਾ ॥੨੪॥