ਮਃ ੫ ॥
Fifth Mehl:
ਪੰਜਵੀਂ ਪਾਤਿਸਾਹੀ।
ਦੇਹ ਅੰਧਾਰੀ ਅੰਧੁ ਸੁੰਞੀ ਨਾਮ ਵਿਹੂਣੀਆ ॥
The body is dark, blind and empty, without the Naam, the Name of the Lord.
ਨਾਮ ਤੋਂ ਖੁੰਝਿਆ ਹੋਇਆ ਸਰੀਰ (ਆਤਮਕ ਜੀਵਨ ਤੋਂ) ਸੱਖਣਾ ਰਹਿੰਦਾ ਹੈ, ਪੂਰਨ ਤੌਰ ਤੇ (ਆਤਮਕ ਜੀਵਨ ਦੀ ਸੂਝ ਵਲੋਂ) ਅੰਨ੍ਹਾ ਹੋ ਜਾਂਦਾ ਹੈ (ਭਾਵ, ਸਾਰੇ ਗਿਆਨ ਇੰਦ੍ਰੇ ਸੁਚੱਜੀ ਵਰਤੋਂ ਵਲੋਂ ਅੰਨ੍ਹੇ ਹੋ ਕੇ ਵਿਕਾਰਾਂ ਵਿਚ ਪਰਵਿਰਤ ਹੋਏ ਰਹਿੰਦੇ ਹਨ)। ਦੇਹ = ਕਾਇਆਂ। ਅੰਧੁ ਅੰਧਾਰੀ = ਪੂਰਨ ਤੌਰ ਤੇ ਅੰਨ੍ਹੀ। ਸੁੰਞੀ = ਆਤਮਕ ਜੀਵਨ ਤੋਂ ਸੱਖਣੀ।
ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੨॥
O Nanak, fruitful is the birth of one, within whose heart the True Master dwells. ||2||
ਹੇ ਨਾਨਕ! ਜਿਸ ਮਨੁੱਖ ਦੇ ਹਿਰਦੇ ਵਿਚ ਸਦਾ-ਥਿਰ ਮਾਲਕ-ਪ੍ਰਭੂ ਆ ਵੱਸਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੈ ॥੨॥ ਜੈ ਘਟਿ = ਜਿਸ ਮਨੁੱਖ ਦੇ ਹਿਰਦੇ ਵਿਚ। ਸਚੁ = ਸਦਾ-ਥਿਰ। ਵੁਠਾ = ਆ ਵੱਸਿਆ ॥੨॥