ਆਸਾ ਮਹਲਾ ੧ ॥
Aasaa, First Mehl:
ਰਾਗ ਆਸਾ ਪਹਿਲੀ ਪਾਤਸ਼ਾਹੀ।
ਏਕੋ ਸਰਵਰੁ ਕਮਲ ਅਨੂਪ ॥
In the pool is the one incomparably beautiful lotus.
(ਸਤਸੰਗ ਇਕ ਸਰੋਵਰ ਹੈ (ਜਿਸ ਵਿਚ) ਸੰਤ-ਜਨ ਸੋਹਣੇ ਕੌਲ-ਫੁੱਲ ਹਨ। ਸਰਵਰੁ = ਸੋਹਣਾ ਸਰ, ਸੋਹਣਾ ਤਾਲਾਬ। ਅਨੂਪ = ਸੋਹਣੇ।
ਸਦਾ ਬਿਗਾਸੈ ਪਰਮਲ ਰੂਪ ॥
It blossoms continually; its form is pure and fragrant.
(ਸਤਸੰਗ ਉਹਨਾਂ ਨੂੰ ਨਾਮ-ਜਲ ਦੇ ਕੇ) ਸਦਾ ਖਿੜਾਈ ਰੱਖਦਾ ਹੈ (ਉਹਨਾਂ ਨੂੰ ਆਤਮਕ ਜੀਵਨ ਦੀ) ਸੁਗੰਧੀ ਤੇ ਸੁੰਦਰਤਾ ਦੇਂਦਾ ਹੈ। ਬਿਗਾਸੈ = ਖਿੜਾਂਦਾ ਹੈ। ਪਰਮਲ = ਸੁਗੰਧੀ। ਰੂਪ = ਸੁੰਦਰਤਾ।
ਊਜਲ ਮੋਤੀ ਚੂਗਹਿ ਹੰਸ ॥
The swans pick up the bright jewels.
ਸੰਤ-ਹੰਸ (ਉਸ ਸਤਸੰਗ-ਸਰੋਵਰ ਵਿਚ ਰਹਿ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਸੋਹਣੇ ਮੋਤੀ ਚੁਗ ਕੇ ਖਾਂਦੇ ਹਨ, ਹੰਸ = ਸਤਸੰਗੀ, ਗੁਰਮੁਖ।
ਸਰਬ ਕਲਾ ਜਗਦੀਸੈ ਅੰਸ ॥੧॥
They take on the essence of the All-powerful Lord of the Universe. ||1||
(ਤੇ ਇਸ ਤਰ੍ਹਾਂ) ਸਾਰੀਆਂ ਤਾਕਤਾਂ ਦੇ ਮਾਲਕ ਜਗਦੀਸ਼ ਦਾ ਹਿੱਸਾ (ਬਣੇ ਰਹਿੰਦੇ ਹਨ; ਜਗਦੀਸ਼ ਨਾਲ ਇੱਕ-ਰੂਪ ਹੋਏ ਰਹਿੰਦੇ ਹਨ) ॥੧॥ ਸਰਬ ਕਲਾ = ਸਾਰੀਆਂ ਤਾਕਤਾਂ ਵਾਲਾ। ਜਗਦੀਸੈ = ਜਗਦੀਸ਼ ਦਾ। ਅੰਸ = ਹਿੱਸਾ ॥੧॥
ਜੋ ਦੀਸੈ ਸੋ ਉਪਜੈ ਬਿਨਸੈ ॥
Whoever is seen, is subject to birth and death.
ਜੋ ਕੁਝ ਦਿੱਸ ਰਿਹਾ ਹੈ (ਭਾਵ, ਇਹ ਦਿੱਸਦਾ ਜਗਤ) ਪੈਦਾ ਹੁੰਦਾ ਹੈ ਤੇ ਨਾਸ ਹੋ ਜਾਂਦਾ ਹੈ।
ਬਿਨੁ ਜਲ ਸਰਵਰਿ ਕਮਲੁ ਨ ਦੀਸੈ ॥੧॥ ਰਹਾਉ ॥
In the pool without water, the lotus is not seen. ||1||Pause||
ਪਰ ਸਰੋਵਰ ਵਿਚ (ਉਗਿਆ ਹੋਇਆ) ਕੌਲ ਪਾਣੀ ਤੋਂ ਬਿਨਾ ਨਹੀਂ ਹੈ (ਇਸ ਵਾਸਤੇ ਉਹ ਨਾਸ ਹੁੰਦਾ) ਨਹੀਂ ਦਿੱਸਦਾ (ਭਾਵ, ਜਿਵੇਂ ਸਰੋਵਰ ਵਿਚ ਉੱਗਿਆ ਹੋਇਆ ਕੌਲ-ਫੁੱਲ ਪਾਣੀ ਦੀ ਬਰਕਤਿ ਨਾਲ ਹਰਾ ਰਹਿੰਦਾ ਹੈ, ਤਿਵੇਂ ਸਤਸੰਗ ਵਿਚ ਟਿਕੇ ਰਹਿਣ ਵਾਲੇ ਗੁਰਮੁਖਿ ਦਾ ਹਿਰਦਾ-ਕਮਲ ਸਦਾ ਆਤਮਕ ਜੀਵਨ ਵਾਲਾ ਹੈ) ॥੧॥ ਰਹਾਉ ॥ ਸਰਵਰਿ = ਸਰਵਰ ਵਿਚ ॥੧॥ ਰਹਾਉ ॥
ਬਿਰਲਾ ਬੂਝੈ ਪਾਵੈ ਭੇਦੁ ॥
How rare are those who know and understand this secret.
(ਸਤਸੰਗ ਸਰੋਵਰ ਦੀ ਇਸ) ਗੁਪਤ ਕਦਰ ਨੂੰ ਕੋਈ ਵਿਰਲਾ ਹੀ ਬੰਦਾ ਸਮਝਦਾ ਹੈ। ਭੇਦੁ = (ਸਤਸੰਗ ਸਰੋਵਰ ਦੀ) ਗੁਪਤ ਕਦਰ।
ਸਾਖਾ ਤੀਨਿ ਕਹੈ ਨਿਤ ਬੇਦੁ ॥
The Vedas continually speak of the three branches.
(ਜਗਤ ਆਮ ਤੌਰ ਤੇ ਤ੍ਰਿਗੁਣੀ ਸੰਸਾਰ ਦੀਆਂ ਗੱਲਾਂ ਕਰਦਾ ਹੈ) ਵੇਦ (ਭੀ) ਤ੍ਰਿਗੁਣੀ ਸੰਸਾਰ ਦਾ ਹੀ ਜ਼ਿਕਰ ਕਰਦਾ ਹੈ। ਸਾਖਾ ਤੀਨਿ = ਤਿੰਨ ਅਵਸਥਾ (ਮਾਇਆ ਦੀਆਂ)।
ਨਾਦ ਬਿੰਦ ਕੀ ਸੁਰਤਿ ਸਮਾਇ ॥
One who merges into the knowledge of the Lord as absolute and related,
(ਸਤਸੰਗ ਵਿਚ ਰਹਿ ਕੇ) ਜਿਸ ਮਨੁੱਖ ਦੀ ਸੁਰਤਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਸੂਝ ਵਿਚ ਲੀਨ ਰਹਿੰਦੀ ਹੈ, ਨਾਦ = ਸ਼ਬਦ, ਸਿਫ਼ਤਿ-ਸਾਲਾਹ ਦੀ ਬਾਣੀ। ਬਿੰਦ = ਜਾਣਨਾ। ਨਾਦ ਬਿੰਦ ਕੀ ਸੁਰਤਿ = ਸ਼ਬਦ ਨੂੰ ਜਾਣਨ ਵਾਲੀ ਸੁਰਤਿ ਵਿਚ। ਸਮਾਇ = ਲੀਨ ਹੁੰਦਾ ਹੈ।
ਸਤਿਗੁਰੁ ਸੇਵਿ ਪਰਮ ਪਦੁ ਪਾਇ ॥੨॥
serves the True Guru and obtains the supreme status. ||2||
ਉਹ ਆਪਣੇ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉੱਚੀ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ॥੨॥ ਪਰਮ = ਬਹੁਤ ਉੱਚਾ। ਪਦੁ = ਆਤਮਕ ਦਰਜਾ ॥੨॥
ਮੁਕਤੋ ਰਾਤਉ ਰੰਗਿ ਰਵਾਂਤਉ ॥
One who is imbued with the Love of the Lord and dwells continually upon Him is liberated.
(ਸਤਸੰਗ ਸਰੋਵਰ ਵਿਚ ਚੁੱਭੀ ਲਾਣ ਵਾਲਾ ਮਨੁੱਖ) ਮਾਇਆ ਦੇ ਪ੍ਰਭਾਵ ਤੋਂ ਸੁਤੰਤ੍ਰ ਹੈ, ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦਾ ਹੈ, ਪ੍ਰੇਮ ਵਿਚ ਟਿਕ ਕੇ ਸਿਮਰਨ ਕਰਦਾ ਹੈ; ਮੁਕਤੋ = ਮੁਕਤ, ਵਿਕਾਰਾਂ ਤੋਂ ਆਜ਼ਾਦ। ਰਾਤਉ = ਰੱਤਾ ਹੋਇਆ। ਰਵਾਂਤਉ = ਸਿਮਰਦਾ ਹੈ।
ਰਾਜਨ ਰਾਜਿ ਸਦਾ ਬਿਗਸਾਂਤਉ ॥
He is the king of kings, and blossoms forth continually.
ਰਾਜਿਆਂ ਦੇ ਰਾਜੇ ਪ੍ਰਭੂ ਵਿਚ (ਜੁੜਿਆ ਰਹਿ ਕੇ) ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ। ਰਾਜਨ ਰਾਜਿ = ਰਾਜਿਆਂ ਦੇ ਰਾਜੇ (ਹਰੀ) ਵਿਚ। ਬਿਗਸਾਂਤਉ = ਬਿਗਸਦਾ ਹੈ, ਖਿੜਿਆ ਰਹਿੰਦਾ ਹੈ।
ਜਿਸੁ ਤੂੰ ਰਾਖਹਿ ਕਿਰਪਾ ਧਾਰਿ ॥
That one whom You preserve, by bestowing Your Mercy, O Lord,
(ਪਰ ਹੇ ਪ੍ਰਭੂ! ਇਹ ਤੇਰੀ ਹੀ ਮੇਹਰ ਹੈ) ਤੂੰ ਮੇਹਰ ਕਰ ਕੇ ਜਿਸ ਨੂੰ (ਮਾਇਆ ਦੇ ਅਸਰ ਤੋਂ) ਬਚਾ ਲੈਂਦਾ ਹੈਂ (ਉਹ ਬਚ ਜਾਂਦਾ ਹੈ),
ਬੂਡਤ ਪਾਹਨ ਤਾਰਹਿ ਤਾਰਿ ॥੩॥
even the sinking stone - You float that one across. ||3||
ਤੂੰ ਆਪਣੇ ਨਾਮ ਦੀ ਬੇੜੀ ਵਿਚ (ਬੜੇ ਬੜੇ) ਪੱਥਰ (-ਦਿਲਾਂ) ਨੂੰ ਤਾਰ ਲੈਂਦਾ ਹੈਂ ॥੩॥ ਪਾਹਨ = ਪੱਥਰ। ਤਾਰਿ = ਬੇੜੀ ॥੩॥
ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ ॥
Your Light is pervading the three worlds; I know that You are permeating the three worlds.
(ਜੋ ਮਨੁੱਖ ਸਤਸੰਗ ਵਿਚ ਟਿਕਿਆ ਉਸ ਨੇ) ਤਿੰਨਾਂ ਭਵਨਾਂ ਵਿਚ ਪ੍ਰਭੂ ਦੀ ਜੋਤਿ ਵੇਖ ਲਈ, ਉਸ ਨੇ ਸਾਰੇ ਜਗਤ ਵਿਚ ਵੱਸਦੇ ਨੂੰ ਪਛਾਣ ਲਿਆ,
ਉਲਟ ਭਈ ਘਰੁ ਘਰ ਮਹਿ ਆਣਿਆ ॥
When my mind turned away from Maya, I came to dwell in my own home.
ਉਸ ਦੀ ਸੁਰਤਿ ਮਾਇਆ ਦੇ ਮੋਹ ਵਲੋਂ ਪਰਤ ਪਈ, ਉਸ ਨੇ ਪਰਮਾਤਮਾ ਦਾ ਨਿਵਾਸ-ਥਾਂ ਆਪਣੇ ਹਿਰਦੇ ਵਿਚ ਲਿਆ ਬਣਾਇਆ। ਉਲਟ ਭਈ = ਸੁਰਤਿ ਮਾਇਆ ਦੇ ਪ੍ਰਭਾਵ ਵਲੋਂ ਪਰਤ ਗਈ। ਘਰੁ = ਪਰਮਾਤਮਾ ਦਾ ਨਿਵਾਸ-ਥਾਂ। ਘਰ ਮਹਿ = (ਆਪਣੇ) ਹਿਰਦੇ ਵਿਚ। ਆਣਿਆ = ਲੈ ਆਂਦਾ।
ਅਹਿਨਿਸਿ ਭਗਤਿ ਕਰੇ ਲਿਵ ਲਾਇ ॥
Nanak falls at the feet of that person who immerses himself in the Lord's Love,
ਉਹ ਸੁਰਤਿ ਜੋੜ ਕੇ ਦਿਨ ਰਾਤ ਭਗਤੀ ਕਰਦਾ ਹੈ। ਅਹਿ = ਦਿਨ। ਨਿਸਿ = ਰਾਤ।
ਨਾਨਕੁ ਤਿਨ ਕੈ ਲਾਗੈ ਪਾਇ ॥੪॥੧੨॥
And performs devotional worship night and day. ||4||12||
ਨਾਨਕ ਅਜੇਹੇ (ਵਡਭਾਗੀ ਸੰਤ) ਜਨਾਂ ਦੀ ਚਰਨੀਂ ਲਗਦਾ ਹੈ ॥੪॥੧੨॥ ਪਾਇ = ਪੈਰੀਂ ॥੪॥੧੨॥