ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥
The rulers of the all the world are unhappy;
(ਮਨੁੱਖ) ਸਾਰੀ ਦੁਨੀਆ ਦਾ ਰਾਜਾ (ਹੋ ਕੇ ਭੀ) ਦੁਖੀ (ਰਹਿੰਦਾ ਹੈ), ਸਗਲ = ਸਾਰੀ। ਸ੍ਰਿਸਟਿ = ਦੁਨੀਆ। ਕੋ = ਦਾ।
ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥
one who chants the Name of the Lord becomes happy.
ਪਰ ਪ੍ਰਭੂ ਦਾ ਨਾਮ ਜਪਿਆਂ ਸੁਖੀ (ਹੋ ਜਾਂਦਾ ਹੈ);
ਲਾਖ ਕਰੋਰੀ ਬੰਧੁ ਨ ਪਰੈ ॥
Acquiring hundreds of thousands and millions, your desires shall not be contained.
(ਕਿਉਂਕਿ) ਲੱਖਾਂ ਕਰੋੜਾਂ (ਰੁਪਏ) ਕਮਾ ਕੇ ਭੀ (ਮਾਇਆ ਦੀ ਤ੍ਰਿਹ ਵਿਚ) ਰੋਕ ਨਹੀਂ ਪੈਂਦੀ, ਲਾਖ ਕਰੋਰੀ = ਲੱਖਾਂ ਕਰੋੜਾਂ (ਰੁਪਇਆਂ) ਨਾਲ, ਲੱਖਾਂ ਕਰੋੜਾਂ ਰੁਪਏ ਕਮਾ ਕੇ ਭੀ। ਬੰਧੁ = ਰੋਕ, ਥੰਮ੍ਹ। ਨ ਪਰੈ = ਨਹੀਂ ਪੈਂਦੀ।
ਹਰਿ ਕਾ ਨਾਮੁ ਜਪਤ ਨਿਸਤਰੈ ॥
Chanting the Name of the Lord, you shall find release.
(ਏਸ ਮਾਇਆ-ਕਾਂਗ ਤੋਂ) ਪ੍ਰਭੂ ਦਾ ਨਾਮ ਜਪ ਕੇ ਮਨੁੱਖ ਪਾਰ ਲੰਘ ਜਾਂਦਾ ਹੈ; ਨਿਸਤਰੈ = ਪਾਰ ਲੰਘ ਜਾਂਦਾ ਹੈ।
ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥
By the countless pleasures of Maya, your thirst shall not be quenched.
ਮਾਇਆ ਦੀਆਂ ਬੇ-ਅੰਤ ਮੌਜਾਂ ਹੁੰਦਿਆਂ ਭੀ (ਮਾਇਆ ਦੀ) ਤ੍ਰਿਹ ਨਹੀਂ ਬੁੱਝਦੀ, ਅਨਿਕ ਮਾਇਆ ਰੰਗ = ਮਾਇਆ ਦੇ ਅਨੇਕ ਰੰਗ, ਮਾਇਆ ਦੀਆਂ ਅਨੇਕਾਂ ਮੌਜਾਂ (ਹੁੰਦਿਆਂ ਭੀ)। ਤਿਖ = ਤ੍ਰਿਹ, ਮਾਇਆ ਦੀ ਤ੍ਰਿਹ।
ਹਰਿ ਕਾ ਨਾਮੁ ਜਪਤ ਆਘਾਵੈ ॥
Chanting the Name of the Lord, you shall be satisfied.
(ਪਰ) ਪ੍ਰਭੂ ਦਾ ਨਾਮ ਜਪਿਆਂ (ਮਨੁੱਖ ਮਾਇਆ ਵਲੋਂ) ਰੱਜ ਜਾਂਦਾ ਹੈ। ਆਘਾਵੈ = ਰੱਜ ਜਾਂਦਾ ਹੈ।
ਜਿਹ ਮਾਰਗਿ ਇਹੁ ਜਾਤ ਇਕੇਲਾ ॥
Upon that path where you must go all alone,
ਜਿਹਨੀਂ ਰਾਹੀਂ ਇਹ ਜੀਵ ਇਕੱਲਾ ਜਾਂਦਾ ਹੈ, (ਭਾਵ, ਜ਼ਿੰਦਗੀ ਦੇ ਜਿਨ੍ਹਾਂ ਝੰਬੇਲਿਆਂ ਵਿਚ ਇਸ ਚਿੰਤਾਤੁਰ ਜੀਵ ਦੀ ਕੋਈ ਸਹੈਤਾ ਨਹੀਂ ਕਰ ਸਕਦਾ) ਜਿਹ ਮਾਰਗ = ਜਿਨ੍ਹਾਂ ਰਸਤਿਆਂ ਤੇ।
ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥
there, only the Lord's Name shall go with you to sustain you.
ਓਥੇ ਪ੍ਰਭੂ ਦਾ ਨਾਮ ਇਸ ਦੇ ਨਾਲ ਸੁਖ ਦੇਣ ਵਾਲਾ ਹੁੰਦਾ ਹੈ। ਸੁਹੇਲਾ = ਸੁਖ ਦੇਣ ਵਾਲਾ।
ਐਸਾ ਨਾਮੁ ਮਨ ਸਦਾ ਧਿਆਈਐ ॥
On such a Name, O my mind, meditate forever.
(ਤਾਂ ਤੇ) ਹੇ ਮਨ! ਅਜੇਹਾ (ਸੁਹੇਲਾ) ਨਾਮ ਸਦਾ ਸਿਮਰੀਏ, ਮਨ = ਹੇ ਮਨ!
ਨਾਨਕ ਗੁਰਮੁਖਿ ਪਰਮ ਗਤਿ ਪਾਈਐ ॥੨॥
O Nanak, as Gurmukh, you shall obtain the state of supreme dignity. ||2||
ਹੇ ਨਾਨਕ! ਗੁਰੂ ਦੀ ਰਾਹੀਂ (ਨਾਮ ਜਪਿਆਂ) ਉੱਚਾ ਦਰਜਾ ਮਿਲਦਾ ਹੈ ॥੨॥ ਪਰਮ = ਉੱਚਾ। ਗਤਿ = ਦਰਜਾ। ਪਾਈਐ = ਪਾਈਦਾ ਹੈ, ਮਿਲਦਾ ਹੈ ॥੨॥