ਸਲੋਕ ਮਃ ੧ ॥
Salok, First Mehl:
ਸਲੋਕ ਪਹਿਲੀ ਪਾਤਸ਼ਾਹੀ।
ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥
Night is the summer season, and day is the winter season; sexual desire and anger are the two fields planted.
(ਜਿਸ ਜੀਵ ਦੀ) ਰਾਤ ਸਾਉਣੀ ਦੀ ਫ਼ਸਲ ਹੈ ਤੇ 'ਕਾਮ' ਜਿਸ ਦੀ ਪੈਲੀ ਹੈ (ਭਾਵ, ਜੋ ਜੀਵ ਆਪਣੀ ਰਾਤ 'ਕਾਮ' ਦੇ ਅਧੀਨ ਹੋ ਕੇ ਗੁਜ਼ਾਰਦਾ ਹੈ), ਜਿਸ ਦਾ ਦਿਨ ਹਾੜੀ ਦੀ ਫ਼ਸਲ ਹੈ ਤੇ 'ਕ੍ਰੋਧ' ਜਿਸ ਦੀ ਪੈਲੀ ਹੈ (ਭਾਵ, ਜੋ ਦਿਨ ਦਾ ਸਮਾ ਕ੍ਰੋਧ ਦੇ ਅਧੀਨ ਬਿਤਾਂਦਾ ਹੈ),
ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ ॥
Greed prepares the soil, and the seed of falsehood is planted; attachment and love are the farmer and hired hand.
ਜਿਸ ਜੀਵ ਲਈ 'ਲੱਬ' ਵੱਤਰ ਦਾ ਕੰਮ ਦੇਂਦਾ) ਹੈ ਤੇ ਝੂਠ (ਜਿਸ ਦੇ ਫ਼ਸਲ ਲਈ) ਬੀਜ ਹੈ (ਭਾਵ, ਜੋ ਲੱਬ ਦਾ ਪ੍ਰੇਰਿਆ ਹੋਇਆ ਝੂਠ ਬੋਲਦਾ ਹੈ)। ਦਰੋਗੁ = ਝੂਠ। ਬੀਉ = ਬੀਜ। ਹਾਲੀ ਰਾਹਕੁ = ਹਲ ਵਾਹੁਣ ਵਾਲਾ, ਬੀਜਣ ਵਾਲਾ। ਹੇਤ = ਮੋਹ।
ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ॥
Contemplation is the plow, and corruption is the harvest; this is what one earns and eats, according to the Hukam of the Lord's Command.
'ਮੋਹ' ਜਿਸ ਜੀਵ ਲਈ ਹਲ ਵਾਹੁਣ ਵਾਲਾ ਹੈ ਤੇ ਬੀਜ ਬੀਜਣ ਵਾਲਾ ਹੈ; ਵਿਕਾਰਾਂ ਦੀ ਵਿਚਾਰ ਜਿਸ ਜੀਵ ਦਾ 'ਹਲ' ਹੈ; ਵਿਕਾਰਾਂ ਦਾ ਬੋਹਲ ਜਿਸ ਨੇ ਇਕੱਠਾ ਕੀਤਾ ਹੈ, ਉਹ ਮਨੁੱਖ ਪ੍ਰਭੂ ਦੇ ਹੁਕਮ ਵਿਚ ਆਪਣੀ ਕੀਤੀ ਇਸ ਕਮਾਈ ਦਾ ਖਟਿਆ ਖਾਂਦਾ ਹੈ। ਮਣ = ਬੋਹਲ।
ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥੧॥
O Nanak, when one is called to give his account, he will be barren and infertile. ||1||
ਹੇ ਨਾਨਕ! ਜਦੋਂ ਜੀਵ ਦੀ ਕਰਤੂਤ ਦਾ ਲੇਖਾ ਮੰਗਿਆ ਜਾਂਦਾ ਹੈ ਤਦੋਂ ਪਤਾ ਲੱਗਦਾ ਹੈ ਕਿ ਅਜੇਹਾ ਜੀਵ-ਰੂਪ) ਪਿਉ (ਜਗਤ ਤੋਂ) ਅਉਤ੍ਰਾ ਹੀ ਜਾਂਦਾ ਹੈ (ਭਾਵ, ਜੀਵਨ ਅਜਾਂਈ ਗੁਆ ਜਾਂਦਾ ਹੈ) ॥੧॥ ਅਉਤੁ = (ਅ-ਉਤੁ + ਅ-ਪੁਤੁ) ਅਪੁੱਤ੍ਰਾ, ਅਉਤ੍ਰਾ, ਸੰਤਾਨ = ਹੀਣ। ਜਣੇਦਾ = ਜਣਨ ਵਾਲਾ, ਪਿਉ ॥੧॥