ਧਨਾਸਰੀ ਮਹਲਾ ੪ ॥
Dhanaasaree, Fourth Mehl:
ਧਨਾਸਰੀ ਚੌਥੀ ਪਾਤਿਸ਼ਾਹੀ।
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥
I am blind, totally blind, entangled in corruption and poison. How can I walk on the Guru's Path?
ਹੇ ਭਾਈ! ਅਸੀਂ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀਂ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਅੰਧੁਲੇ ਅੰਧ = ਬਹੁਤ ਹੀ ਅੰਨ੍ਹੇ। ਬਿਖੈ ਬਿਖੁ = ਮਾਇਕ ਪਦਾਰਥਾਂ ਦਾ ਜ਼ਹਰ। ਰਾਤੇ = ਮਗਨ। ਕਿਉ ਚਾਲਹ = ਅਸੀਂ ਕਿਵੇਂ ਚੱਲ ਸਕਦੇ ਹਾਂ?
ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥
If the True Guru, the Giver of peace, shows His kindness, He attaches us to the hem of His robe. ||1||
ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ ॥੧॥ ਲਾਵੈ = ਲਾ ਲਏ। ਪਾਲੀ = ਪੱਲੇ, ਲੜ ॥੧॥
ਗੁਰਸਿਖ ਮੀਤ ਚਲਹੁ ਗੁਰ ਚਾਲੀ ॥
O Sikhs of the Guru, O friends, walk on the Guru's Path.
ਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। ਮੀਤ = ਹੇ ਮਿੱਤਰੋ!
ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥
Whatever the Guru says, accept that as good; the sermon of the Lord, Har, Har, is unique and wonderful. ||1||Pause||
(ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ॥੧॥ ਰਹਾਉ ॥ ਭਲ = ਭਲਾ। ਨਿਰਾਲੀ = ਅਨੋਖੀ, ਅਚਰਜ ॥੧॥ ਰਹਾਉ ॥
ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥
O Saints of the Lord, O Siblings of Destiny, listen: serve the Guru, quickly now!
ਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੁ ਸੇਵਿਹੁ = ਗੁਰੂ ਦੀ ਸਰਨ ਪੈ ਜਾਓ। ਬੇਗਿ = ਛੇਤੀ। ਬੇਗਿ ਬੇਗਾਲੀ = ਬਹੁਤ ਛੇਤੀ।
ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲੑੀ ॥੨॥
Let your service to the True Guru be your supplies on the Lord's Path; pack them up, and don't think of today or tomorrow. ||2||
ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ॥੨॥ ਖਰਚੁ ਹਰਿ-ਪ੍ਰਭੂ ਦਾ ਨਾਮ (ਜੀਵਨ-ਸਫ਼ਰ ਵਾਸਤੇ) ਖ਼ਰਚ। ਬਾਧਹੁ = (ਪੱਲੇ) ਬੰਨ੍ਹ ਲਵੋ। ਕਾਲ੍ਹ੍ਹੀ = ਕੱਲ੍ਹ, ਭਲਕੇ ॥੨॥
ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥
O Saints of the Lord, chant the chant of the Lord's Name; the Lord's Saints walk with the Lord.
ਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਜਪਣਾ = ਜਾਪ। ਚਲੈ ਹਰਿ ਨਾਲੀ = ਹਰੀ ਦੀ ਰਜ਼ਾ ਵਿਚ ਤੁਰਦਾ ਹੈ।
ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥
Those who meditate on the Lord, become the Lord; the playful, wondrous Lord meets them. ||3||
ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ ॥੩॥ ਕੇਲ = ਚੋਜ, ਤਮਾਸ਼ੇ। ਕੇਲਾਲੀ = ਚੋਜੀ ॥੩॥
ਹਰਿ ਹਰਿ ਜਪਨੁ ਜਪਿ ਲੋਚ ਲੋੁਚਾਨੀ ਹਰਿ ਕਿਰਪਾ ਕਰਿ ਬਨਵਾਲੀ ॥
To chant the chant of the Lord's Name, Har, Har, is the longing I long for; have Mercy upon me, O Lord of the world-forest.
ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ! ਲਚਾਨੀ = {ਅਸਲ ਲਫ਼ਜ਼ 'ਲੋਚਾਨੀ' ਹੈ, ਇਥੇ 'ਲੁਚਾਨੀ' ਪੜ੍ਹਨਾ ਹੈ}। ਹਰਿ = ਹੇ ਹਰੀ! ਬਨਵਾਲੀ = ਹੇ ਬਨਵਾਲੀ, ਹੇ ਪਰਮਾਤਮਾ!
ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥
O Lord, unite servant Nanak with the Saadh Sangat, the Company of the Holy; make me the dust of the feet of the Holy. ||4||4||
ਹੇ ਦਾਸ ਨਾਨਕ! (ਆਖ-) ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ ॥੪॥੪॥ ਪਗ = ਪੈਰ। ਰਾਲੀ = ਖ਼ਾਕ, ਧੂੜ ॥੪॥੪॥