ਸਾਰਗ ਮਹਲਾ ੩ ॥
Saarang, Third Mehl:
ਸਾਰੰਗ ਤੀਜੀ ਪਾਤਿਸ਼ਾਹੀ।
ਮਨ ਮੇਰੇ ਹਰਿ ਕੀ ਅਕਥ ਕਹਾਣੀ ॥
O my mind, the Speech of the Lord is unspoken.
ਹੇ ਮੇਰੇ ਮਨ! ਪ੍ਰਭੂ ਦੀ ਕਦੇ ਨਾਹ ਮੁੱਕ ਸਕਣ ਵਾਲੀ ਸਿਫ਼ਤ-ਸਾਲਾਹ (ਦੀ ਦਾਤਿ) ਮਨ = ਹੇ ਮਨ! ਅਕਥ = ਬਿਆਨ ਕੀਤਿਆਂ ਕਦੇ ਨਾਹ ਮੁੱਕਣ ਵਾਲੀ। ਕਹਾਣੀ = ਗੁਣਾਂ ਦਾ ਵਰਣਨ, ਸਿਫ਼ਤ-ਸਾਲਾਹ।
ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥੧॥ ਰਹਾਉ ॥
That humble being who is blessed by the Lord's Glance of Grace, obtains it. How rare is that Gurmukh who understands. ||1||Pause||
ਉਹੀ ਮਨੁੱਖ ਹਾਸਲ ਕਰਦਾ ਹੈ, ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਦੀ ਕਿਰਪਾ ਕਰਦਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਕਿਸੇ ਵਿਰਲੇ ਮਨੁੱਖ ਨੇ (ਇਸ ਦੀ) ਕਦਰ ਸਮਝੀ ਹੈ ॥੧॥ ਰਹਾਉ ॥ ਨਦਰਿ = ਮਿਹਰ ਦੀ ਨਿਗਾਹ। ਸੋਈ = ਉਹੀ। ਗੁਰਮੁਖਿ ਵਿਰਲੈ = ਗੁਰੂ ਦੇ ਸਨਮੁਖ ਰਹਿਣ ਵਾਲੇ ਕਿਸੇ ਵਿਰਲੇ ਮਨੁੱਖ ਨੇ। ਜਾਣੀ = ਕਦਰ ਸਮਝੀ ਹੈ ॥੧॥ ਰਹਾਉ ॥
ਹਰਿ ਗਹਿਰ ਗੰਭੀਰੁ ਗੁਣੀ ਗਹੀਰੁ ਗੁਰ ਕੈ ਸਬਦਿ ਪਛਾਨਿਆ ॥
The Lord is Deep, Profound and Unfathomable, the Ocean of Excellence; He is realized through the Word of the Guru's Shabad.
ਗੁਰੂ ਦੇ ਸ਼ਬਦ ਦੀ ਰਾਹੀਂ ਇਹ ਪਛਾਣ ਆਉਂਦੀ ਹੈ ਕਿ ਪਰਮਾਤਮਾ ਬੜੇ ਹੀ ਡੂੰਘੇ ਜਿਗਰੇ ਵਾਲਾ ਹੈ ਤੇ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਗਹਿਰ = ਡੂੰਘਾ। ਗੰਭੀਰੁ = ਵੱਡੇ ਜਿਗਰੇ ਵਾਲਾ। ਗੁਣੀ ਗਹੀਰੁ = ਸਾਰੇ ਗੁਣਾਂ ਦਾ ਖ਼ਜ਼ਾਨਾ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ।
ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥੧॥
Mortals do their deeds in all sorts of ways, in the love of duality; but without the Shabad, they are insane. ||1||
ਜਿਹੜੇ ਮਨੁੱਖ (ਪ੍ਰਭੂ ਤੋਂ ਬਿਨਾ) ਹੋਰ ਹੋਰ ਪਿਆਰ ਵਿਚ (ਟਿਕੇ ਰਹਿ ਕੇ) ਕਈ ਤਰੀਕਿਆਂ ਦੇ (ਮਿਥੇ ਹੋਏ ਧਾਰਮਿਕ) ਕਰਮ (ਭੀ) ਕਰਦੇ ਹਨ, ਉਹ ਮਨੁੱਖ ਗੁਰੂ ਦੇ ਸ਼ਬਦ ਤੋਂ ਬਿਨਾ ਝੱਲੇ ਹੀ ਰਹਿੰਦੇ ਹਨ ॥੧॥ ਬਹੁ ਬਿਧਿ = ਕਈ ਤਰੀਕਿਆਂ ਨਾਲ। ਕਰਹਿ = ਕਰਦੇ ਹਨ। ਭਾਇ ਦੂਜੈ = (ਪ੍ਰਭੂ ਤੋਂ ਬਿਨਾ) ਕਿਸੇ ਹੋਰ ਪਿਆਰ ਵਿਚ (ਟਿਕੇ ਰਹਿ ਕੇ)। ਬਉਰਾਨਿਆ = ਝੱਲੇ, ਕਮਲੇ ॥੧॥
ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥
That humble being who bathes in the Lord's Name becomes immaculate; he never becomes polluted again.
ਜਿਹੜਾ ਮਨੁੱਖ ਪਰਮਾਤਮਾ ਦੇ ਨਾਮ (-ਜਲ) ਵਿਚ (ਆਤਮਕ) ਇਸ਼ਨਾਨ ਕਰਦਾ ਰਹਿੰਦਾ ਹੈ, ਉਹੀ ਮਨੁੱਖ ਪਵਿੱਤਰ (ਜੀਵਨ ਵਾਲਾ) ਹੁੰਦਾ ਹੈ, ਉਹ ਮੁੜ ਕਦੇ ਭੀ (ਵਿਕਾਰਾਂ ਦੀ ਮੈਲ ਨਾਲ) ਮੈਲਾ ਨਹੀਂ ਹੁੰਦਾ। ਨਾਮਿ = ਨਾਮ (-ਜਲ) ਵਿਚ। ਨਾਵੈ = ਇਸ਼ਨਾਨ ਕਰਦਾ ਹੈ। ਨਿਰਮਲੁ = ਸੁੱਚੇ ਜੀਵਨ ਵਾਲਾ। ਮੂਲਿ ਨ = ਬਿਲਕੁਲ ਨਹੀਂ।
ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥੨॥
Without the Name, the whole world is polluted; wandering in duality, it loses its honor. ||2||
ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰਾ ਜਗਤ (ਪਾਪਾਂ ਦੀ ਮੈਲ ਨਾਲ) ਲਿਬੜਿਆ ਰਹਿੰਦਾ ਹੈ, ਹੋਰ ਹੋਰ ਭਟਕਣਾ ਵਿਚ ਪੈ ਕੇ ਆਪਣੀ ਇੱਜ਼ਤ ਗੰਵਾ ਲੈਂਦਾ ਹੈ ॥੨॥ ਸਭੁ ਜਗੁ = ਸਾਰਾ ਜਗਤ। ਦੂਜੈ ਭਰਮਿ = ਹੋਰ ਹੋਰ ਭਟਕਣਾ ਵਿਚ। ਪਤਿ = ਇੱਜ਼ਤ। ਖੋਈ = ਗਵਾ ਲੈਂਦਾ ਹੈ ॥੨॥
ਕਿਆ ਦ੍ਰਿੜਾਂ ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥
What should I grasp? What should I gather up or leave behind? I do not know.
ਹੇ ਪ੍ਰਭੂ! ਮੈਂ ਕਿਹੜੀ ਗੱਲ ਆਪਣੇ ਮਨ ਵਿਚ ਪੱਕੀ ਕਰ ਲਵਾਂ; ਕਿਹੜੇ ਗੁਣ (ਹਿਰਦੇ ਵਿਚ) ਇਕੱਠੇ ਕਰ ਕੇ ਕਿਹੜੇ ਔਗੁਣ ਛੱਡ ਦਿਆਂ?-ਮੈਨੂੰ ਆਪਣੇ ਆਪ ਤਾਂ ਇਹ ਸਮਝ ਨਹੀਂ ਆ ਸਕਦੀ। ਦ੍ਰਿੜਾਂ = ਮੈਂ (ਆਪਣੇ ਮਨ ਵਿਚ) ਪੱਕੀ ਕਰਾਂ। ਸੰਗ੍ਰਹਿ = ਇਕੱਠੀ ਕਰ ਕੇ। ਤਿਆਗੀ = ਤਿਆਗੀਂ, ਮੈਂ ਤਿਆਗ ਦਿਆਂ, ਮੈਂ ਛੱਡ ਦਿਆਂ। ਬੂਝ = ਸਮਝ।
ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ ॥੩॥
O Dear Lord, Your Name is the Help and Support of those whom You bless with Your kindness and compassion. ||3||
ਹੇ ਪ੍ਰਭੂ ਜੀ! ਮਿਹਰ ਕਰ ਕੇ ਜੇ ਤੂੰ (ਆਪ ਮੇਰੇ ਉੱਤੇ) ਦਇਆਵਾਨ ਹੋ ਜਾਏਂ (ਤਾਂ ਹੀ ਮੈਨੂੰ ਸਮਝ ਆਉਂਦੀ ਹੈ ਕਿ ਤੇਰਾ) ਨਾਮ ਹੀ ਅਸਲ ਸਾਥੀ ਬਣਦਾ ਹੈ ॥੩॥ ਹੋਹਿ = ਜੇ ਤੂੰ ਹੋ ਜਾਏਂ। ਕਰਿ = ਕਰ ਕੇ। ਹਰਿ ਜੀਉ = ਹੇ ਪ੍ਰਭੂ ਜੀ! ਨਾਮੋ = ਨਾਮ ਹੀ। ਸਖਾਈ = ਮਿੱਤਰ ॥੩॥
ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥
The True Lord is the True Giver, the Architect of Destiny; as He pleases, He links mortals to the Name.
ਜਿਹੜਾ ਪਰਮਾਤਮਾ ਸਦਾ ਹੀ ਕਾਇਮ ਰਹਿਣ ਵਾਲਾ ਹੈ, ਜੋ ਸਭ ਦਾਤਾਂ ਦੇਣ ਵਾਲਾ ਹੈ, ਜੋ (ਜੀਵਾਂ ਦੇ) ਕੀਤੇ ਕਰਮਾਂ ਅਨੁਸਾਰ (ਜੀਵਾਂ) ਨੂੰ ਜਨਮ ਦੇਣ ਵਾਲਾ ਹੈ, ਉਸ ਨੂੰ ਕਿਹੜਾ ਜੀਵ ਪਿਆਰਾ ਲੱਗਦਾ ਹੈ ਉਸ ਨੂੰ ਆਪਣੇ ਨਾਮ ਵਿਚ ਜੋੜਦਾ ਹੈ। ਸਚਾ ਸਚੁ = ਸਦਾ ਹੀ ਕਾਇਮ ਰਹਿਣ ਵਾਲਾ। ਕਰਮ ਬਿਧਾਤਾ = (ਜੀਵਾਂ ਦੇ ਕੀਤੇ) ਕਰਮਾਂ ਅਨੁਸਾਰ, (ਜੀਵਾਂ ਨੂੰ) ਜਨਮ ਦੇਣ ਵਾਲਾ। ਨਾਇ = ਨਾਮ ਵਿਚ।
ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥੪॥
He alone comes to understand, who enters the Guru's Gate, whom the Lord Himself instructs. ||4||
ਗੁਰੂ ਦੇ ਦਰ ਤੇ ਆ ਕੇ ਉਹੀ ਮਨੁੱਖ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ਦਾ ਹੈ ॥੪॥ ਗੁਰੂ ਦੁਆਰੈ = ਗੁਰੂ ਦੇ ਦਰ ਤੇ ਆ ਕੇ, ਗੁਰੂ ਦੀ ਰਾਹੀਂ। ਜਿਸ ਨੇ = (ਸੰਬੰਧਕ 'ਨੋ' ਦੇ ਕਾਰਨ ਲਫ਼ਜ਼ 'ਜਿਸੁ' ਦਾ (ੁ) ਉਡ ਗਿਆ ਹੈ) ॥੪॥
ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾ ਗਉਣੁ ਸੰਸਾਰਾ ॥
Even gazing upon the wonders of the Lord, this mind does not think of Him. The world comes and goes in reincarnation.
ਜਿਸ ਮਨੁੱਖ ਦਾ ਮਨ ਇਹ ਹੈਰਾਨ ਕਰਨ ਵਾਲਾ ਜਗਤ-ਤਮਾਸ਼ਾ ਵੇਖ ਕੇ ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਉਸ ਦੇ ਵਾਸਤੇ ਜਨਮ ਮਰਨ ਦਾ ਗੇੜ ਸੰਸਾਰ-ਚੱਕਰ ਬਣਿਆ ਰਹਿੰਦਾ ਹੈ। ਦੇਖਿ = ਵੇਖ ਕੇ। ਬਿਸਮਾਦੁ = ਹੈਰਾਨ ਕਰਨ ਵਾਲਾ ਜਗਤ-ਤਮਾਸ਼ਾ। ਨਹੀ ਚੇਤੇ = ਪ੍ਰਭੂ ਨੂੰ ਯਾਦ ਨਹੀਂ ਕਰਦਾ। ਆਵਾਗਉਣੁ = ਜਨਮ ਮਰਨ (ਦਾ ਗੇੜ)। ਸੰਸਾਰਾ = ਸੰਸਾਰ-ਚੱਕਰ।
ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖ ਦੁਆਰਾ ॥੫॥
Serving the True Guru, the mortal comes to understand, and finds the Door of Salvation. ||5||
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹੀ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ, ਉਹੀ ਵਿਕਾਰਾਂ ਤੋਂ ਖ਼ਲਾਸੀ ਦਾ ਰਸਤਾ ਲੱਭਦਾ ਹੈ ॥੫॥ ਸੋਈ = ਉਹੀ ਮਨੁੱਖ। ਮੋਖ ਦੁਆਰਾ = ਵਿਕਾਰਾਂ ਵਲੋਂ ਖ਼ਲਾਸੀ ਦਾ ਰਾਹ ॥੫॥
ਜਿਨੑ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥
Those who understand the Lord's Court, never suffer separation from him. The True Guru has imparted this understanding.
ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖ਼ਸ਼ ਦਿੱਤੀ, ਤੇ, ਜਿਨ੍ਹਾਂ ਨੂੰ ਪਰਮਾਤਮਾ ਦਾ ਦਰਵਾਜ਼ਾ ਦਿੱਸ ਪਿਆ, ਉਹ ਕਦੇ ਭੀ (ਵਿਕਾਰਾਂ ਵਿਚ ਆਪਣਾ ਜੀਵਨ) ਖ਼ਰਾਬ ਨਹੀਂ ਕਰਦੇ। ਜਿਨ = ਜਿਨ੍ਹਾਂ ਨੂੰ। ਦਰੁ = ਪ੍ਰਭੂ ਦਾ ਦਰਵਾਜ਼ਾ। ਸੋ = ਉਹ (ਬਹੁ-ਵਚਨ)। ਵਿਗਾੜਹਿ = (ਆਪਣਾ ਜੀਵਨ) ਵਿਗਾੜਦੇ। ਸਤਿਗੁਰਿ = ਗੁਰੂ ਨੇ। ਬੂਝ = ਸਮਝ, ਸੂਝ।
ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣ ਜਾਣੁ ਰਹਾਈ ॥੬॥
They practice truth, self-restraint and good deeds; their comings and goings are ended. ||6||
ਉਹ ਮਨੁੱਖ ਹਰਿ-ਨਾਮ ਸਿਮਰਨ ਅਤੇ ਵਿਕਾਰਾਂ ਤੋਂ ਬਚੇ ਰਹਿਣ ਦਾ ਜਤਨ ਆਦਿਕ ਕਰਤੱਬ ਕਰਦੇ ਰਹਿੰਦੇ ਹਨ, (ਇਸ ਤਰ੍ਹਾਂ ਉਹਨਾਂ ਦਾ) ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ॥੬॥ ਸੰਜਮੁ = ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣ ਦਾ ਜਤਨ। ਕਰਣੀ ਕਿਰਤਿ = ਕਰਨ-ਯੋਗ ਕੰਮ। ਰਹਾਈ = ਮੁੱਕ ਜਾਂਦਾ ਹੈ ॥੬॥
ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ ਅਧਾਰਾ ॥
In the Court of the True Lord, they practice Truth. The Gurmukhs take the Support of the True Lord.
ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦੀ ਰਾਹੀਂ ਸਦਾ-ਥਿਰ ਹਰਿ-ਨਾਮ ਆਸਰਾ ਮਿਲ ਜਾਂਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ (ਚਰਨਾਂ ਵਿਚ) ਟਿੱਕ ਕੇ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੇ ਹਨ। ਸੇ = ਉਹ ਬੰਦੇ। ਦਰਿ ਸਾਚੈ = ਸਦਾ-ਥਿਰ ਪ੍ਰਭੂ ਦੇ ਦਰ ਤੇ। ਸਾਚੁ ਕਮਾਵਹਿ = ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੇ ਹਨ। ਅਧਾਰਾ = ਆਸਰਾ। ਸਾਚੁ = ਸਦਾ-ਥਿਰ ਹਰਿ-ਨਾਮ।
ਮਨਮੁਖ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥੭॥
The self-willed manmukhs wander, lost in doubt and duality. They do not know how to contemplate the Lord. ||7||
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭਟਕਣਾ ਦੇ ਕਾਰਨ ਕੁਰਾਹੇ ਪਏ ਰਹਿੰਦੇ ਹਨ, ਉਹਨਾਂ ਨੂੰ (ਆਤਮਕ ਜੀਵਨ ਵਾਲੀ ਸਹੀ) ਵਿਚਾਰ ਨਹੀਂ ਸੁੱਝਦੀ ॥੭॥ ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਭੁਲਾਏ = ਕੁਰਾਹੇ ਪਏ ਹੋਏ ॥੭॥
ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ ਵੇਖੈ ॥
He Himself is the Gurmukh, and He Himself gives; He Himself creates and beholds.
ਪ੍ਰਭੂ ਆਪ ਹੀ (ਜੀਵ ਨੂੰ) ਗੁਰੂ ਦੀ ਸਰਨ ਪਾ ਕੇ ਆਪ ਹੀ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ, ਆਪ ਹੀ (ਇਹ ਸਾਰਾ ਤਮਾਸ਼ਾ) ਕਰ ਕਰ ਕੇ ਵੇਖਦਾ ਹੈ। ਗੁਰਮੁਖਿ = ਗੁਰੂ ਦੇ ਸਨਮੁਖ। ਕਰਿ = ਕਰ ਕੇ। ਆਪੇ = ਆਪ ਹੀ।
ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥੮॥੩॥
O Nanak, those humble beings are approved, whose honor the Lord Himself accepts. ||8||3||
ਹੇ ਨਾਨਕ! ਉਹ ਬੰਦੇ ਕਬੂਲ ਪੈਂਦੇ ਹਨ, ਜਿਨ੍ਹਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ ॥੮॥੩॥ ਥਾਇ ਪਏ = ਪਰਵਾਨ ਹੋ ਗਏ। ਪਤਿ = ਇੱਜ਼ਤ। ਪਾਵੈ ਲੇਖੈ = ਲੇਖੇ ਵਿਚ ਪਾਂਦਾ ਹੈ, ਕਬੂਲ ਕਰਦਾ ਹੈ ॥੮॥੩॥