ਸਲੋਕ ਮਃ

Salok, Fifth Mehl:

ਸਲੋਕ ਪੰਜਵੀਂ ਪਾਤਸ਼ਾਹੀ।

ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ

The sparrows are chirping, and dawn has come; the wind stirs up the waves.

ਜਦੋਂ ਪਹੁ-ਫੁਟਾਲਾ ਹੁੰਦਾ ਹੈ ਤੇ ਚਿੜੀ ਚੂਕਦੀ ਹੈ, ਉਸ ਵੇਲੇ (ਭਗਤ ਦੇ ਹਿਰਦੇ ਵਿਚ ਸਿਮਰਨ ਦੇ) ਤਰੰਗ ਬਹੁਤ ਉੱਠਦੇ ਹਨ। ਚੁਹਕੀ = ਬੋਲੀ। ਪਹ ਫੁਟੀ = ਪਹੁ-ਫੁਟਾਲਾ ਹੋਇਆ, ਅੰਮ੍ਰਿਤ ਵੇਲਾ ਹੋਇਆ। ਤਰੰਗ = ਲਹਿਰਾਂ, ਸਿਮਰਨ ਦੇ ਤਰੰਗ।

ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥੧॥

Such a wondrous thing the Saints have fashioned, O Nanak, in the Love of the Naam. ||1||

ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਹੁੰਦਾ ਹੈ ਉਹਨਾਂ ਨੇ (ਇਸ ਪਹੁ-ਫੁਟਾਲੇ ਦੇ ਸਮੇ) ਅਚਰਜ ਰੂਪ ਰਚੇ ਹੁੰਦੇ ਹਨ (ਭਾਵ, ਉਹ ਬੰਦੇ ਇਸ ਸਮੇ ਪ੍ਰਭੂ ਦੇ ਅਚਰਜ ਕੌਤਕ ਆਪਣੀਆਂ ਅੱਖਾਂ ਦੇ ਸਾਹਮਣੇ ਲਿਆਉਂਦੇ ਹਨ) ॥੧॥ ਨਾਮਹਿ = ਨਾਮ ਵਿਚ ॥੧॥