ਬੈਰਾੜੀ ਮਹਲਾ

Bairaaree, Fourth Mehl:

ਬੈਰਾੜੀ ਚੌਥੀ ਪਾਤਿਸ਼ਾਹੀ।

ਹਰਿ ਜਨੁ ਰਾਮ ਨਾਮ ਗੁਨ ਗਾਵੈ

The Lord's humble servant sings the Glorious Praises of the Lord's Name.

ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਗਾਵੈ = ਗਾਂਦਾ ਰਹਿੰਦਾ ਹੈ।

ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਗਵਾਵੈ ॥੧॥ ਰਹਾਉ

Even if someone slanders the Lord's humble servant, he does not give up his own goodness. ||1||Pause||

ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ ਕੀ = ਦੀ। ਗੁਨੁ = ਸੁਭਾਉ ॥੧॥ ਰਹਾਉ ॥

ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ

Whatever the Lord and Master does, He does by Himself; the Lord Himself does the deeds.

ਹੇ ਭਾਈ! (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ।

ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥

The Lord and Master Himself imparts understanding; the Lord Himself inspires us to speak. ||1||

ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ ਆਪੇ = ਆਪ ਹੀ। ਬੋਲਿ = ਬੋਲ ਕੇ। ਬੋਲਿ ਬੁਲਾਵੈ = (ਆਪ ਹੀ ਹਰੇਕ ਜੀਵ ਵਿਚ) ਬੋਲਣਾ ਹੈ ਆਪ ਹੀ ਜੀਵਾਂ ਨੂੰ ਬੋਲਣ ਦੀ ਪ੍ਰੇਰਨਾ ਕਰਦਾ ਹੈ ॥੧॥

ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ

The Lord Himself directs the evolution of the world of the five elements; He Himself infuses the five senses into it.

ਹੇ ਭਾਈ! (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਪੰਚ ਤਤੁ = ਜਲ, ਅਗਨੀ, ਪ੍ਰਿਥਵੀ, ਵਾਯੂ, ਆਕਾਸ਼। ਪੰਚ ਧਾਤੂ = ਜਲ ਵਿਚ ਰਸ, ਅਗਨੀ ਵਿਚ ਰੂਪ, ਪ੍ਰਿਥਵੀ ਵਿਚ ਗੰਧ, ਵਾਯੂ ਵਿਚ ਸਪਰਸ਼, ਆਕਾਸ਼ ਵਿਚ ਸ਼ਬਦ।

ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

O servant Nanak, the Lord Himself unites us with the True Guru; He Himself resolves the conflicts. ||2||3||

ਹੇ ਨਾਨਕ! (ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥ ਝਗਰੁ = ਖਿੱਚੋਤਾਣ। ਚੁਕਾਵੈ = ਮੁਕਾਂਦਾ ਹੈ ॥੨॥੩॥