ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥
My Guru has rid me of my cynicism.
ਮੇਰੇ ਗੁਰੂ ਨੇ (ਮੇਰੇ ਅੰਦਰੋਂ ਹਰ ਵੇਲੇ ਦਾ) ਸਹਿਮ ਦੂਰ ਕਰ ਦਿੱਤਾ ਹੈ। ਮੇਰੈ ਗੁਰਿ = ਮੇਰੇ ਗੁਰੂ ਨੇ। ਮੋਰੋ = ਮੇਰਾ। ਸਹਸਾ = ਸਹਿਮ, ਦੁ-ਚਿੱਤਾ-ਪਨ।
ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥੧॥ ਰਹਾਉ ॥
I am a sacrifice to that Guru; I am devoted to Him, forever and ever. ||1||Pause||
ਉਸ ਗੁਰੂ ਤੋਂ ਸਦਕੇ ਜਾਣਾ ਚਾਹੀਦਾ ਹੈ। ਮੈਂ (ਉਸ ਗੁਰੂ ਤੋਂ) ਸਦਾ ਹੀ ਸਦਾ ਹੀ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਕੈ = ਤੋਂ। ਵਾਰਿਆ = ਸਦਕੇ, ਕੁਰਬਾਨ ॥੧॥ ਰਹਾਉ ॥
ਗੁਰ ਕਾ ਨਾਮੁ ਜਪਿਓ ਦਿਨੁ ਰਾਤੀ ਗੁਰ ਕੇ ਚਰਨ ਮਨਿ ਧਾਰਿਆ ॥
I chant the Guru's Name day and night; I enshrine the Guru's Feet within my mind.
ਮੈਂ ਦਿਨ ਰਾਤ (ਆਪਣੇ) ਗੁਰੂ ਦਾ ਨਾਮ ਚੇਤੇ ਰੱਖਦਾ ਹਾਂ, ਮੈਂ ਆਪਣੇ ਮਨ ਵਿਚ ਗੁਰੂ ਦੇ ਚਰਨ ਟਿਕਾਈ ਰੱਖਦਾ ਹਾਂ (ਭਾਵ, ਅਦਬ-ਸਤਕਾਰ ਨਾਲ ਗੁਰੂ ਦੀ ਯਾਦ ਹਿਰਦੇ ਵਿਚ ਵਸਾਈ ਰੱਖਦਾ ਹਾਂ)। ਮਨਿ = ਮਨ ਵਿਚ।
ਗੁਰ ਕੀ ਧੂਰਿ ਕਰਉ ਨਿਤ ਮਜਨੁ ਕਿਲਵਿਖ ਮੈਲੁ ਉਤਾਰਿਆ ॥੧॥
I bathe continually in the dust of the Guru's Feet, washing off my dirty sins. ||1||
ਮੈਂ ਸਦਾ ਗੁਰੂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਕਰਦਾ ਰਹਿੰਦਾ ਹਾਂ, (ਇਸ ਇਸ਼ਨਾਨ ਨੇ ਮੇਰੇ ਮਨ ਤੋਂ) ਪਾਪਾਂ ਦੀ ਮੈਲ ਲਾਹ ਦਿੱਤੀ ਹੈ ॥੧॥ ਕਰਉ = ਕਰਉਂ, ਮੈਂ ਕਰਦਾ ਹਾਂ। ਮਜਨੁ = ਇਸ਼ਨਾਨ। ਕਿਲਵਿਖ = ਪਾਪ ॥੧॥
ਗੁਰ ਪੂਰੇ ਕੀ ਕਰਉ ਨਿਤ ਸੇਵਾ ਗੁਰੁ ਅਪਨਾ ਨਮਸਕਾਰਿਆ ॥
I continually serve the Perfect Guru; I humbly bow to my Guru.
ਮੈਂ ਸਦਾ ਪੂਰੇ ਗੁਰੂ ਦੀ (ਦੱਸੀ) ਸੇਵਾ ਕਰਦਾ ਹਾਂ, ਗੁਰੂ ਅੱਗੇ ਸਿਰ ਨਿਵਾਈ ਰੱਖਦਾ ਹਾਂ।
ਸਰਬ ਫਲਾ ਦੀਨੑੇ ਗੁਰਿ ਪੂਰੈ ਨਾਨਕ ਗੁਰਿ ਨਿਸਤਾਰਿਆ ॥੨॥੪੭॥੭੦॥
The Perfect Guru has blessed me with all fruitful rewards; O Nanak, the Guru has emancipated me. ||2||47||70||
ਹੇ ਨਾਨਕ! ਪੂਰੇ ਗੁਰੂ ਨੇ ਮੈਨੂੰ (ਦੁਨੀਆ ਦੇ) ਸਾਰੇ (ਮੂੰਹ-ਮੰਗੇ) ਫਲ ਦਿੱਤੇ ਹਨ, ਗੁਰੂ ਨੇ (ਮੈਨੂੰ ਜਗਤ ਦੇ ਵਿਕਾਰਾਂ ਤੋਂ) ਪਾਰ ਲੰਘਾ ਲਿਆ ਹੈ ॥੨॥੪੭॥੭੦॥ ਸਰਬ = ਸਾਰੇ। ਗੁਰਿ = ਗੁਰੂ ਨੇ। ਨਿਸਤਾਰਿਓ = ਪਾਰ ਲੰਘਾ ਦਿੱਤਾ ਹੈ ॥੨॥੪੭॥੭੦॥