ਗਉੜੀ ॥
Gauree:
ਗਉੜੀ।
ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥
When one light merges into another, what becomes of it then?
(ਸਤਿਗੁਰੂ ਦੇ ਸ਼ਬਦ ਦੀ ਬਰਕਤ ਨਾਲ ਜਿਸ ਮਨੁੱਖ ਦੀ ਸੁਰਤ ਪਰਮਾਤਮਾ ਦੀ) ਜੋਤ ਨਾਲ ਮਿਲ ਕੇ ਇੱਕ-ਰੂਪ ਹੋ ਜਾਂਦੀ ਹੈ, ਉਸ ਦੇ ਅੰਦਰ ਹਉਮੈ ਬਿਲਕੁਲ ਨਹੀਂ ਰਹਿੰਦੀ। ਕਿੰਬਾ ਹੋਇ = ਕੀ ਮੁੜ ਉਹ (ਵੱਖਰੀ ਹਸਤੀ ਵਾਲੀ) ਹੁੰਦੀ ਹੈ? ਕੀ ਫਿਰ ਭੀ ਉਸ ਦੀ ਵੱਖਰੀ ਹਸਤੀ ਰਹਿੰਦੀ ਹੈ? ਕੀ ਉਸ ਵਿਚ ਆਪਾ-ਭਾਵ ਟਿਕਿਆ ਰਹਿੰਦਾ ਹੈ? ਮਹੋਇ = ਨਹੀਂ ਹੁੰਦਾ, ਨਹੀਂ ਰਹਿੰਦਾ।
ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥੧॥
That person, within whose heart the Lord's Name does not well up - may that person burst and die! ||1||
ਕੇਵਲ ਉਹੀ ਮਨੁੱਖ ਹਉਮੈ ਨਾਲ ਦੁਖੀ ਹੁੰਦਾ ਹੈ, ਜਿਸ ਦੇ ਅੰਦਰ ਪਰਮਾਤਮਾ ਦਾ ਨਾਮ ਨਹੀਂ ਪੈਦਾ ਹੁੰਦਾ ॥੧॥ ਜਿਤੁ ਘਟਿ = ਜਿਸ ਸਰੀਰ ਵਿਚ। ਫੂਟਿ ਮਰੈ = ਫੁੱਟ ਮਰਦਾ ਹੈ, ਆਫਰ ਮਰਦਾ ਹੈ, ਹਉਮੈ ਦੇ ਕਾਰਨ ਦੁਖੀ ਹੁੰਦਾ ਹੈ। ਜਨੁ ਸੋਇ = ਉਹੀ ਮਨੁੱਖ ॥੧॥
ਸਾਵਲ ਸੁੰਦਰ ਰਾਮਈਆ ॥
O my dark and beautiful Lord,
ਹੇ ਮੇਰੇ ਸਾਂਵਲੇ ਸੁਹਣੇ ਰਾਮ! ਰਾਮਈਆ = ਹੇ ਸੁਹਣੇ ਰਾਮ!
ਮੇਰਾ ਮਨੁ ਲਾਗਾ ਤੋਹਿ ॥੧॥ ਰਹਾਉ ॥
my mind is attached to You. ||1||Pause||
(ਗੁਰੂ ਦੀ ਕਿਰਪਾ ਨਾਲ) ਮੇਰਾ ਮਨ ਤਾਂ ਤੇਰੇ ਚਰਨਾਂ ਵਿਚ ਜੁੜਿਆ ਹੋਇਆ ਹੈ (ਮੈਨੂੰ ਹਉਮੈ ਕਿਉਂ ਦੁਖੀ ਕਰੇ?) ॥੧॥ ਰਹਾਉ ॥ ਤੋਹਿ = ਤੇਰੇ ਵਿਚ, ਤੇਰੇ ਚਰਨਾਂ ਵਿਚ ॥੧॥ ਰਹਾਉ ॥
ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ ਭੋਗੁ ॥
Meeting with the Holy, the perfection of the Siddhas is obtained. What good is Yoga or indulgence in pleasures?
(ਹਉਮੈ ਦੇ ਅਭਾਵ ਅਤੇ ਅੰਦਰਲੀ ਸ਼ਾਂਤੀ-ਠੰਢ ਦੀ) ਇਹ ਸਿੱਧੀ ਸਤਿਗੁਰੂ ਨੂੰ ਮਿਲਿਆਂ ਲੱਭਦੀ ਹੈ। (ਫਿਰ ਇਸ ਸਿੱਧੀ ਦੇ ਸਾਹਮਣੇ ਜੋਗੀਆਂ ਦਾ) ਜੋਗ ਤੁੱਛ ਹੈ, (ਦੁਨੀਆ ਦੇ ਪਦਾਰਥਾਂ ਦਾ) ਭੋਗਣਾ ਭੀ ਕੋਈ ਚੀਜ਼ ਨਹੀਂ ਹੈ ਸਾਧੁ = ਗੁਰੂ। ਸਿਧਿ = ਸਫਲਤਾ, ਸਿੱਧੀ। ਕਿ = ਕੀਹ ਹੈ? (ਭਾਵ, ਤੁੱਛ ਹੈ)। ਭੋਗੁ = (ਦੁਨੀਆ ਦੇ ਪਦਾਰਥਾਂ ਦਾ) ਮਾਣਨਾ।
ਦੁਹੁ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥੨॥
When the two meet together, the business is conducted, and the link with the Lord's Name is established. ||2||
ਜਦੋਂ ਸਤਿਗੁਰੂ ਦਾ ਸ਼ਬਦ ਅਤੇ ਸਿੱਖ ਦੀ ਸੁਰਤ ਮਿਲਦੇ ਹਨ, ਤਾਂ ਪਰਮਾਤਮਾ ਦੇ ਨਾਮ ਦਾ ਮਿਲਾਪ-ਰੂਪ ਨਤੀਜਾ ਨਿਕਲਦਾ ਹੈ ॥੨॥ ਦੁਹੁ ਮਿਲਿ = ਸਤਿਗੁਰੂ ਦਾ ਸ਼ਬਦ ਅਤੇ ਸਿੱਖ ਦੀ ਸੁਰਤ, ਇਹਨਾਂ ਦੋਹਾਂ ਦੇ ਮਿਲਣ ਨਾਲ। ਕਾਰਜੁ ਊਪਜੈ = ਕੰਮ ਸਿਰੇ ਚੜ੍ਹਦਾ ਹੈ। ਸੰਜੋਗ = ਮਿਲਾਪ ॥੨॥
ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥
People believe that this is just a song, but it is a meditation on God.
ਜਗਤ ਸਮਝਦਾ ਹੈ ਕਿ ਸਤਿਗੁਰੂ ਦਾ ਸ਼ਬਦ (ਕੋਈ ਸਧਾਰਨ ਜਿਹਾ) ਗੀਤ ਹੀ ਹੈ, ਪਰ ਇਹ ਤਾਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਹੈ, ਇਹੁ = ਇਹ ਗੁਰ-ਸ਼ਬਦ, ਸਤਿਗੁਰੂ ਦੀ ਬਾਣੀ। ਤਉ = ਤਾਂ।
ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥੩॥
It is like the instructions given to the dying man at Benares. ||3||
(ਜੋ ਹਉਮੈ ਤੋਂ ਜਿਊਂਦਿਆਂ ਹੀ ਮੁਕਤੀ ਦਿਵਾਉਂਦੀ ਹੈ) ਜਿਵੇਂ ਕਾਂਸ਼ੀ ਵਿਚ ਮਨੁੱਖ ਨੂੰ ਮਰਨ ਵੇਲੇ (ਸ਼ਿਵ ਜੀ ਦਾ ਮੁਕਤੀ ਦਾਤਾ) ਉਪਦੇਸ਼ ਮਿਲਦਾ ਖ਼ਿਆਲ ਕੀਤਾ ਜਾਂਦਾ ਹੈ (ਭਾਵ, ਕਾਂਸ਼ੀ ਵਾਲਾ ਉਪਦੇਸ਼ ਤਾਂ ਮਰਨ ਪਿਛੋਂ ਅਸਰ ਕਰਦਾ ਹੋਵੇਗਾ, ਪਰ ਸਤਿਗੁਰੂ ਦਾ ਸ਼ਬਦ ਐਥੇ ਹੀ ਜੀਵਨ-ਮੁਕਤ ਕਰ ਦੇਂਦਾ ਹੈ) ॥੩॥ ਬਾਰ = ਵੇਲੇ ॥੩॥
ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥
Whoever sings or listens to the Lord's Name with conscious awareness
ਜੋ ਭੀ ਮਨੁੱਖ ਪ੍ਰੇਮ ਨਾਲ ਪ੍ਰਭੂ ਦਾ ਨਾਮ ਗਾਉਂਦਾ ਹੈ ਜਾਂ ਸੁਣਦਾ ਹੈ, ਚਿਤੁ ਲਾਇ = ਮਨ ਲਾ ਕੇ, ਪ੍ਰੇਮ ਨਾਲ। ਸੰਸਾ = ਸ਼ੱਕ।
ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥
- says Kabeer, without a doubt, in the end, he obtains the highest status. ||4||1||4||55||
ਕਬੀਰ ਆਖਦਾ ਹੈ- ਇਸ ਵਿਚ ਕੋਈ ਸ਼ੱਕ ਨਹੀਂ ਕਿ ਉਹ ਜ਼ਰੂਰ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ॥੪॥੧॥੪॥੫੫॥ ਅੰਤਿ = ਆਖ਼ਰ ਨੂੰ, ਨਤੀਜਾ ਇਹ ਨਿਕਲਦਾ ਹੈ ਕਿ। ਪਰਮ = ਉੱਚੀ ਤੋਂ ਉੱਚੀ। ਗਤਿ = ਆਤਮਕ ਅਵਸਥਾ ॥੪॥੧॥੪॥੫੫॥