ਗਉੜੀ ਕਬੀਰ ਜੀ

Gauree, Kabeer Jee:

ਗਉੜੀ ਕਬੀਰ ਜੀ।

ਕਤ ਨਹੀ ਠਉਰ ਮੂਲੁ ਕਤ ਲਾਵਉ

There is no special place where the soul aches; where should I apply the ointment?

ਭਾਲ ਕਰਦਿਆਂ ਭੀ ਸਰੀਰ ਵਿਚ ਕਿਤੇ (ਅਜਿਹੀ ਖ਼ਾਸ) ਥਾਂ ਮੈਨੂੰ ਨਹੀਂ ਲੱਭੀ (ਜਿੱਥੇ ਬਿਰਹੋਂ ਦੀ ਪੀੜ ਦੱਸੀ ਜਾ ਸਕੇ); ਕਤ = ਕਿਤੇ। ਠਉਰ = ਥਾਂ। ਮੂਲੁ = ਜੜ੍ਹੀ ਬੂਟੀ, ਦਵਾਈ। ਕਤ = ਕਿੱਥੇ? ਲਾਵਉ = ਮੈਂ ਲਾਵਾਂ।

ਖੋਜਤ ਤਨ ਮਹਿ ਠਉਰ ਪਾਵਉ ॥੧॥

I have searched the body, but I have not found such a place. ||1||

(ਸਰੀਰ ਵਿਚ) ਕਿਤੇ (ਅਜਿਹਾ) ਥਾਂ ਨਹੀਂ ਹੈ, (ਤਾਂ ਫਿਰ) ਮੈਂ ਦਵਾਈ ਕਿੱਥੇ ਵਰਤਾਂ? (ਭਾਵ, ਕੋਈ ਬਾਹਰਲੀ ਦਵਾਈ ਪ੍ਰਭੂ ਤੋਂ ਵਿਛੋੜੇ ਦਾ ਦੁੱਖ ਦੂਰ ਕਰਨ ਦੇ ਸਮਰੱਥ ਨਹੀਂ ਹੈ) ॥੧॥ ਖੋਜਤ = ਭਾਲ ਕਰ ਕਰ ਕੇ। ਤਨ ਮਹਿ = ਸਰੀਰ ਵਿਚ। ਨ ਪਾਵਉ = ਮੈਂ ਨਹੀਂ ਲੱਭ ਸਕਦਾ ॥੧॥

ਲਾਗੀ ਹੋਇ ਸੁ ਜਾਨੈ ਪੀਰ

He alone knows it, who feels the pain of such love;

ਜਿਸ ਨੂੰ (ਪ੍ਰਭੂ ਭਗਤੀ ਦੇ ਤੀਰਾਂ ਦੇ ਲੱਗੇ ਹੋਏ ਜ਼ਖ਼ਮ ਦੀ) ਦਰਦ ਹੋ ਰਹੀ ਹੋਵੇ ਉਹੀ ਜਾਣਦਾ ਹੈ (ਕਿ ਇਹ ਪੀੜ ਕਿਹੋ ਜਿਹੀ ਹੁੰਦੀ ਹੈ), ਸੁ = ਉਹ ਮਨੁੱਖ। ਲਾਗੀ ਹੋਇ = (ਜਿਸ ਨੂੰ) ਲੱਗੀ ਹੋਈ ਹੋਵੇ। ਪੀਰ = ਪੀੜ।

ਰਾਮ ਭਗਤਿ ਅਨੀਆਲੇ ਤੀਰ ॥੧॥ ਰਹਾਉ

the arrows of the Lord's devotional worship are so sharp! ||1||Pause||

ਪ੍ਰਭੂ ਦੀ ਭਗਤੀ ਅਣੀਆਂ ਵਾਲੇ (ਅਜਿਹੇ) ਤੀਰ ਹਨ ॥੧॥ ਰਹਾਉ ॥ ਰਾਮ ਭਗਤਿ = ਪ੍ਰਭੂ ਦੀ ਭਗਤੀ। ਅਨੀਆਲੇ = ਅਣੀਆਂ ਵਾਲੇ, ਤ੍ਰਿਖੇ ॥੧॥ ਰਹਾਉ ॥

ਏਕ ਭਾਇ ਦੇਖਉ ਸਭ ਨਾਰੀ

I look upon all His soul-brides with an impartial eye;

ਮੈਂ ਸਾਰੀਆਂ ਜੀਵ-ਇਸਤ੍ਰੀਆਂ ਨੂੰ ਇੱਕ ਪ੍ਰਭੂ ਦੇ ਪਿਆਰ ਵਿਚ ਵੇਖ ਰਿਹਾ ਹਾਂ, ਏਕ ਭਾਇ = ਇਕ (ਪ੍ਰਭੂ) ਦੇ ਪਿਆਰ ਵਿਚ {ਭਾਉ = ਪਿਆਰ। ਭਾਇ = ਪਿਆਰ ਵਿਚ}। ਦੇਖਉ = ਮੈਂ ਵੇਖਦਾ ਹਾਂ। ਸਭ ਨਾਰੀ = ਸਾਰੀਆਂ ਜੀਵ-ਇਸਤ੍ਰੀਆਂ।

ਕਿਆ ਜਾਨਉ ਸਹ ਕਉਨ ਪਿਆਰੀ ॥੨॥

how can I know which ones are dear to the Husband Lord? ||2||

(ਪਰ) ਮੈਂ ਕੀਹ ਜਾਣਾਂ ਕਿ ਕਿਹੜੀ (ਜੀਵ-ਇਸਤ੍ਰੀ) ਪ੍ਰਭੂ-ਪਤੀ ਦੀ ਪਿਆਰੀ ਹੈ ॥੨॥ ਕਿਆ ਜਾਨਉ = ਮੈਂ ਕੀਹ ਜਾਣਾ, ਮੈਨੂੰ ਕੀਹ ਪਤਾ? ਸਹ ਪਿਆਰੀ = ਪਤੀ ਦੀ ਪਿਆਰੀ ॥੨॥

ਕਹੁ ਕਬੀਰ ਜਾ ਕੈ ਮਸਤਕਿ ਭਾਗੁ

Says Kabeer, one who has such destiny inscribed upon her forehead

ਕਬੀਰ ਆਖਦਾ ਹੈ- ਜਿਸ (ਜਗਿਆਸੂ) ਜੀਵ-ਇਸਤ੍ਰੀ ਦੇ ਮੱਥੇ ਤੇ ਚੰਗੇ ਲੇਖ ਹਨ (ਜਿਸ ਦੇ ਭਾਗ ਚੰਗੇ ਹਨ), ਜਾ ਕੈ ਮਸਤਕਿ = ਜਿਸ ਦੇ ਮੱਥੇ ਉੱਤੇ। ਭਾਗੁ = ਚੰਗੇ ਲੇਖ।

ਸਭ ਪਰਹਰਿ ਤਾ ਕਉ ਮਿਲੈ ਸੁਹਾਗੁ ॥੩॥੨੧॥

- her Husband Lord turns all others away, and meets with her. ||3||21||

ਪਤੀ-ਪ੍ਰਭੂ ਹੋਰ ਸਾਰੀਆਂ ਨੂੰ ਛੱਡ ਕੇ ਉਸ ਨੂੰ ਆ ਮਿਲਦਾ ਹੈ (ਭਾਵ, ਹੋਰਨਾਂ ਨਾਲੋਂ ਵਧੀਕ ਉਸ ਨਾਲ ਪਿਆਰ ਕਰਦਾ ਹੈ ਤੇ ਉਸ ਦਾ ਬਿਰਹੋਂ ਦਾ ਦੁੱਖ ਦੂਰ ਹੋ ਜਾਂਦਾ ਹੈ) ॥੩॥੨੧॥ ਤਾ ਕਉ = ਉਸ ਜੀਵ-ਇਸਤ੍ਰੀ ਨੂੰ। ਸਭ ਪਰਹਰਿ = ਸਾਰੀਆਂ ਨੂੰ ਛੱਡ ਕੇ। ਸੁਹਾਗੁ = ਪਤੀ ਪਰਮਾਤਮਾ ॥੩॥੨੧॥