ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਦਰਸਨੁ ਦੇਖਤ ਦੋਖ ਨਸੇ ॥
Gazing upon the Blessed Vision of the Lord's Darshan, all pains run away.
(ਹੇ ਪ੍ਰਭੂ! ਤੇਰਾ) ਦਰਸਨ ਕਰਦਿਆਂ (ਜੀਵਾਂ ਦੇ) ਸਾਰੇ ਵਿਕਾਰ ਦੂਰ ਹੋ ਜਾਂਦੇ ਹਨ। ਦੋਖ = (ਸਾਰੇ) ਐਬ, ਵਿਕਾਰ।
ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ ॥੧॥ ਰਹਾਉ ॥
Please, never leave my vision, O Lord; please abide with my soul. ||1||Pause||
(ਹੇ ਪ੍ਰਭੂ! ਮੇਹਰ ਕਰ) ਕਦੇ ਭੀ ਮੇਰੀ ਨਜ਼ਰ ਤੋਂ ਉਹਲੇ ਨਾਹ ਹੋ, ਸਦਾ ਮੇਰੀ ਜਿੰਦ ਦੇ ਨਾਲ ਵੱਸਦਾ ਰਹੁ ॥੧॥ ਰਹਾਉ ॥ ਦ੍ਰਿਸਟਿ ਅਗੋਚਰ = ਨਜ਼ਰ ਦੀ ਪਹੁੰਚ ਤੋਂ ਪਰੇ, ਨਜ਼ਰੋਂ ਉਹਲੇ। ਜੀਅ ਕੈ ਸੰਗਿ = ਜਿੰਦ ਦੇ ਨਾਲ। ਬਸੇ = ਬਸੇ ਰਹੋ ॥੧॥ ਰਹਾਉ ॥
ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥
My Beloved Lord and Master is the Support of the breath of life.
ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਜੀਵਾਂ ਦੀ ਜਿੰਦ ਦੇ ਆਸਰੇ! ਹੇ ਸੁਆਮੀ! ਪ੍ਰਾਨ ਅਧਾਰ = ਜਿੰਦ ਦਾ ਆਸਰਾ।
ਪੂਰਿ ਰਹੇ ਪ੍ਰਭ ਅੰਤਰਜਾਮੀ ॥੧॥
God, the Inner-knower, is all-pervading. ||1||
ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ ਅਤੇ ਸਭ ਵਿਚ ਵਿਆਪਕ ਹੈਂ ॥੧॥ ਪੂਰਿ ਰਹੇ = ਹਰ ਥਾਂ ਮੌਜੂਦ। ਪ੍ਰਭ = ਹੇ ਪ੍ਰਭੂ! ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ ॥੧॥
ਕਿਆ ਗੁਣ ਤੇਰੇ ਸਾਰਿ ਸਮੑਾਰੀ ॥
Which of Your Glorious Virtues should I contemplate and remember?
(ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਆਪਣੇ ਹਿਰਦੇ ਵਿਚ ਵਸਾਵਾਂ? ਸਾਰਿ = ਚੇਤੇ ਕਰ ਕੇ। ਸਮ੍ਹ੍ਹਾਰੀ = ਸਮ੍ਹ੍ਹਾਰੀਂ, ਮੈਂ ਸੰਭਾਲਾਂ, ਮੈਂ ਹਿਰਦੇ ਵਿਚ ਵਸਾਵਾਂ।
ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥੨॥
With each and every breath, O God, I remember You. ||2||
ਹੇ ਪ੍ਰਭੂ! (ਕਿਰਪਾ ਕਰ) ਮੈਂ ਆਪਣੇ ਹਰੇਕ ਸਾਹ ਦੇ ਨਾਲ ਤੈਨੂੰ ਹੀ ਯਾਦ ਕਰਦਾ ਰਹਾਂ ॥੨॥ ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਚਿਤਾਰੀ = ਚਿਤਾਰੀਂ, ਮੈਂ ਚੇਤੇ ਕਰਦਾ ਰਹਾਂ ॥੨॥
ਕਿਰਪਾ ਨਿਧਿ ਪ੍ਰਭ ਦੀਨ ਦਇਆਲਾ ॥
God is the ocean of mercy, merciful to the meek;
ਹੇ ਕਿਰਪਾ ਦੇ ਖ਼ਜ਼ਾਨੇ! ਹੇ ਗਰੀਬਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਕਿਰਪਾ ਨਿਧਿ = ਹੇ ਕਿਰਪਾ ਦੇ ਖ਼ਜ਼ਾਨੇ!
ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥੩॥
He cherishes all beings and creatures. ||3||
ਸਾਰੇ ਜੀਵਾਂ ਦੀ ਤੂੰ ਆਪ ਹੀ ਪਾਲਣਾ ਕਰਦਾ ਹੈਂ ॥੩॥ ਪ੍ਰਤਿਪਾਲਾ = ਪਾਲਣਾ ॥੩॥
ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥
Twenty-four hours a day, Your humble servant chants Your Name.
ਹੇ ਪ੍ਰਭੂ! ਤੇਰਾ ਸੇਵਕ ਅੱਠੇ ਪਹਿਰ ਤੇਰਾ ਨਾਮ ਜਪਦਾ ਰਹਿੰਦਾ ਹੈ। ਜਨੁ = ਦਾਸ, ਸੇਵਕ।
ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ ॥੪॥੨੩॥੧੦੯॥
You Yourself, O God, have inspired Nanak to love You. ||4||23||109||
(ਪਰ) ਹੇ ਨਾਨਕ! (ਉਹੀ ਮਨੁੱਖ ਸਦਾ ਨਾਮ ਜਪਦਾ ਹੈ, ਜਿਸ ਨੂੰ) ਪ੍ਰਭੂ ਨੇ ਆਪ ਹੀ ਇਹ ਲਗਨ ਲਾਈ ਹੈ ॥੪॥੨੩॥੧੦੯॥ ਪ੍ਰਭਿ = ਪ੍ਰਭੂ ਨੇ। ਆਪੇ = ਆਪ ਹੀ ॥੪॥੨੩॥੧੦੯॥