ਡਖਣੇ ਮਃ ੫ ॥
Dakhanay, Fifth Mehl:
ਡਖਣੇ ਪੰਜਵੀਂ ਪਾਤਿਸ਼ਾਹੀ।
ਜਿਨਾ ਪਿਛੈ ਹਉ ਗਈ ਸੇ ਮੈ ਪਿਛੈ ਭੀ ਰਵਿਆਸੁ ॥
Those whom I followed, now follow me.
(ਮਾਇਆ ਦਾ ਅਜਬ ਪ੍ਰਭਾਵ ਹੈ, ਸਭ ਮਾਇਆ ਦੀ ਖ਼ਾਤਰ ਭਟਕਦੇ ਫਿਰਦੇ ਹਨ, ਮਾਇਆ ਵਾਸਤੇ) ਜਿਨ੍ਹਾਂ ਬੰਦਿਆਂ ਦੇ ਪਿਛੇ ਮੈਂ ਜਾਂਦਾ ਹਾਂ (ਜਿਨ੍ਹਾਂ ਦੀ ਮੁਥਾਜੀ ਮੈਂ ਕੱਢਦਾ ਹਾਂ, ਜਦੋਂ ਮੈਂ ਉਹਨਾਂ ਵਲ ਤੱਕਦਾ ਹਾਂ, ਤਾਂ) ਉਹ ਭੀ ਮੇਰੇ ਪਿਛੇ ਪਿਛੇ ਤੁਰੇ ਫਿਰਦੇ ਹਨ। ਹਉ = ਮੈਂ। ਸੇ ਭੀ = ਉਹ ਭੀ। ਮੈ ਪਿਛੈ = ਮੇਰੇ ਪਿਛੇ ਪਿਛੇ। ਰਵਿਆਸੁ = ਤੁਰੇ ਫਿਰਦੇ ਹਨ {रम् = ਜਾਣਾ}।
ਜਿਨਾ ਕੀ ਮੈ ਆਸੜੀ ਤਿਨਾ ਮਹਿਜੀ ਆਸ ॥੧॥
Those in whom I placed my hopes, now place their hopes in me. ||1||
ਜਿਨ੍ਹਾਂ ਦੀ ਸਹੈਤਾ ਦੀ ਮੈਂ ਆਸ ਰੱਖੀ ਫਿਰਦਾ ਹਾਂ, ਉਹ ਮੈਥੋਂ ਆਸ ਬਣਾਈ ਬੈਠੇ ਹਨ ॥੧॥ ਆਸੜੀ = ਮਾੜੀ ਮਾੜੀ ਆਸ। ਮਹਿਜੀ = ਮੇਰੀ ॥੧॥