ਸੋਰਠਿ ਮਹਲਾ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਆਗੈ ਸੁਖੁ ਮੇਰੇ ਮੀਤਾ ॥
Peace in this world, O my friends,
ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਆਗੈ = ਅਗਾਂਹ ਆਉਣ ਵਾਲੇ ਜੀਵਨ ਵਿਚ। ਮੀਤਾ = ਹੇ ਮਿੱਤਰ!
ਪਾਛੇ ਆਨਦੁ ਪ੍ਰਭਿ ਕੀਤਾ ॥
and bliss in the world hereafter - God has given me this.
ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਪਾਛੇ = ਪਿੱਛੇ ਬੀਤ ਚੁਕੇ ਸਮੇ ਵਿਚ। ਪ੍ਰਭਿ = ਪ੍ਰਭੂ ਨੇ।
ਪਰਮੇਸੁਰਿ ਬਣਤ ਬਣਾਈ ॥
The Transcendent Lord has arranged these arrangements;
ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਪਰਮੇਸੁਰਿ = ਪਰਮੇਸਰ ਨੇ। ਬਣਤ = ਵਿਓਂਤ।
ਫਿਰਿ ਡੋਲਤ ਕਤਹੂ ਨਾਹੀ ॥੧॥
I shall never waver again. ||1||
ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ ॥੧॥ ਕਤ ਹੂ = ਕਿਤੇ ਭੀ ॥੧॥
ਸਾਚੇ ਸਾਹਿਬ ਸਿਉ ਮਨੁ ਮਾਨਿਆ ॥
My mind is pleased with the True Lord Master.
ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਸਾਚੇ ਸਿਉ = ਸਦਾ ਕਾਇਮ ਰਹਿਣ ਵਾਲੇ। ਸਿਉ = ਨਾਲ। ਮਾਨਿਆ = ਪਤੀਜ ਗਿਆ।
ਹਰਿ ਸਰਬ ਨਿਰੰਤਰਿ ਜਾਨਿਆ ॥੧॥ ਰਹਾਉ ॥
I know the Lord to be pervading all. ||1||Pause||
ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ ॥੧॥ ਰਹਾਉ ॥ ਨਿਰੰਤਰਿ = {ਨਿਰ-ਅੰਤਰਿ। ਅੰਤਰੁ = ਵਿੱਥ} ਇਕ-ਰਸ, ਬਿਨਾ ਵਿੱਥ ਦੇ ॥੧॥ ਰਹਾਉ ॥
ਸਭ ਜੀਅ ਤੇਰੇ ਦਇਆਲਾ ॥
All beings are Yours, O Merciful Lord.
ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਦਇਆਲਾ = ਹੇ ਦਇਆ ਦੇ ਘਰ!
ਅਪਨੇ ਭਗਤ ਕਰਹਿ ਪ੍ਰਤਿਪਾਲਾ ॥
You cherish Your devotees.
ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਕਰਹਿ = ਤੂੰ ਕਰਦਾ ਹੈਂ।
ਅਚਰਜੁ ਤੇਰੀ ਵਡਿਆਈ ॥
Your glorious greatness is wonderful and marvellous.
ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਅਚਰਜੁ = ਹੈਰਾਨ ਕਰ ਦੇਣ ਵਾਲਾ। ਵਡਿਆਈ = ਬਖ਼ਸ਼ਸ਼।
ਨਿਤ ਨਾਨਕ ਨਾਮੁ ਧਿਆਈ ॥੨॥੨੩॥੮੭॥
Nanak ever meditates on the Naam, the Name of the Lord. ||2||23||87||
ਹੇ ਨਾਨਕ! (ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ ॥੨॥੨੩॥੮੭॥ ਧਿਆਈ = ਧਿਆਉਂਦਾ ਹੈ ॥੨॥੨੩॥੮੭॥