ਸਲੋਕ ਮਃ

Salok, Fourth Mehl:

ਸਲੋਕ ਚੌਥੀ ਪਾਤਿਸ਼ਾਹੀ।

ਹਰਿ ਪ੍ਰਭ ਰਤੇ ਲੋਇਣਾ ਗਿਆਨ ਅੰਜਨੁ ਗੁਰੁ ਦੇਇ

One's eyes are anointed by the Lord God, when the Guru bestows the ointment of spiritual wisdom.

(ਜਿਨ੍ਹਾਂ ਮਨੁੱਖਾਂ ਨੂੰ) ਗੁਰੂ ਆਤਮਕ ਜੀਵਨ ਦੀ ਸੂਝ ਦਾ ਸੁਰਮਾ ਦੇਂਦਾ ਹੈ, ਉਹਨਾਂ ਦੀਆਂ ਅੱਖਾਂ ਪ੍ਰਭੂ ਦੇ ਪਿਆਰ ਨਾਲ ਰੰਗੀਆਂ ਜਾਂਦੀਆਂ ਹਨ, ਰਤੇ = ਰੰਗੇ ਹੋਏ। ਲੋਇਣਾ = ਅੱਖਾਂ। ਗਿਆਨ = ਆਤਮਕ ਜੀਵਨ ਦੀ ਸੂਝ। ਅੰਜਨੁ = ਸੁਰਮਾ। ਦੇਇ = ਦੇਂਦਾ ਹੈ।

ਮੈ ਪ੍ਰਭੁ ਸਜਣੁ ਪਾਇਆ ਜਨ ਨਾਨਕ ਸਹਜਿ ਮਿਲੇਇ ॥੧॥

I have found God, my Best Friend; servant Nanak is intuitively absorbed into the Lord. ||1||

ਉਹਨਾਂ ਨੂੰ ਮੇਰਾ ਪਿਆਰਾ ਪ੍ਰਭੂ ਮਿਲ ਪੈਂਦਾ ਹੈ, ਹੇ ਨਾਨਕ! ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕੇ ਰਹਿੰਦੇ ਹਨ ॥੧॥ ਮੈ ਪ੍ਰਭੁ = ਮੇਰਾ ਪ੍ਰਭੂ, ਪਿਆਰਾ ਪ੍ਰਭੂ। ਸਹਜਿ = ਆਤਮਕ ਅਡੋਲਤਾ ਵਿਚ ॥੧॥