ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥

See Him in the Vedas, the Puraanas and the Simritees.

ਵੇਦਾਂ ਵਿਚ, ਪੁਰਾਣਾਂ ਵਿਚ, ਸਿਮ੍ਰਿਤਿਆਂ ਵਿਚ (ਓਸੇ ਪ੍ਰਭੂ ਨੂੰ) ਤੱਕੋ;

ਸਸੀਅਰ ਸੂਰ ਨਖੵਤ੍ਰ ਮਹਿ ਏਕੁ ॥

In the moon, the sun and the stars, He is the One.

ਚੰਦ੍ਰਮਾ, ਸੂਰਜ, ਤਾਰਿਆਂ ਵਿਚ ਭੀ ਇਕ ਉਹੀ ਹੈ; ਸਸੀਅਰੁ = {Skt. शशधर} ਚੰਦ੍ਰਮਾ। ਸੂਰ = {Skt. सुर्य} ਸੂਰਜ। ਨਖ੍ਯ੍ਯਤ੍ਰ = {Skt. नक्षत्र} ਤਾਰੇ।

ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥

The Bani of God's Word is spoken by everyone.

ਹਰੇਕ ਜੀਵ ਅਕਾਲ ਪੁਰਖ ਦੀ ਹੀ ਬੋਲੀ ਬੋਲਦਾ ਹੈ; ਸਭੁ ਕੋ = ਹਰੇਕ ਜੀਵ।

ਆਪਿ ਅਡੋਲੁ ਨ ਕਬਹੂ ਡੋਲੈ ॥

He Himself is unwavering - He never wavers.

(ਪਰ ਸਭ ਵਿਚ ਹੁੰਦਿਆਂ ਭੀ) ਉਹ ਆਪ ਅਡੋਲ ਹੈ ਕਦੇ ਡੋਲਦਾ ਨਹੀਂ।

ਸਰਬ ਕਲਾ ਕਰਿ ਖੇਲੈ ਖੇਲ ॥

With absolute power, He plays His play.

ਸਾਰੀਆਂ ਤਾਕਤਾਂ ਰਚ ਕੇ (ਜਗਤ ਦੀਆਂ) ਖੇਡਾਂ ਖੇਡ ਰਿਹਾ ਹੈ, ਕਲਾ = ਤਾਕਤਾਂ। ਕਰਿ = ਰਚ ਕੇ।

ਮੋਲਿ ਨ ਪਾਈਐ ਗੁਣਹ ਅਮੋਲ ॥

His value cannot be estimated; His virtues are invaluable.

(ਪਰ ਉਹ) ਕਿਸੇ ਮੁੱਲ ਤੋਂ ਨਹੀਂ ਮਿਲਦਾ (ਕਿਉਂਕਿ) ਅਮੋਲਕ ਗੁਣਾਂ ਵਾਲਾ ਹੈ; ਮੋਲਿ = ਮੁੱਲ ਤੋਂ। ਗੁਣਹ ਅਮੋਲ = ਅਮੋਲਕ ਗੁਣਾਂ ਵਾਲਾ ਹੈ।

ਸਰਬ ਜੋਤਿ ਮਹਿ ਜਾ ਕੀ ਜੋਤਿ ॥

In all light, is His Light.

ਜਿਸ ਪ੍ਰਭੂ ਦੀ ਜੋਤਿ ਸਾਰੀਆਂ ਜੋਤਾਂ ਵਿਚ (ਜਗ ਰਹੀ ਹੈ),

ਧਾਰਿ ਰਹਿਓ ਸੁਆਮੀ ਓਤਿ ਪੋਤਿ ॥

The Lord and Master supports the weave of the fabric of the universe.

ਉਹ ਮਾਲਕ ਤਾਣੇ ਪੇਟੇ ਵਾਂਗ (ਸਭ ਨੂੰ) ਆਸਰਾ ਦੇ ਰਿਹਾ ਹੈ; ਧਾਰਿ ਰਹਿਓ = ਆਸਰਾ ਦੇ ਰਿਹਾ ਹੈ। ਓਤਿ ਪੋਤਿ = ਤਾਣੇ ਪੇਟੇ ਵਾਂਗ।

ਗੁਰ ਪਰਸਾਦਿ ਭਰਮ ਕਾ ਨਾਸੁ ॥

By Guru's Grace, doubt is dispelled.

(ਪਰ) ਜਿਨ੍ਹਾਂ ਮਨੁੱਖਾਂ ਦਾ ਭਰਮ ਗੁਰੂ ਦੀ ਕਿਰਪਾ ਨਾਲ ਮਿਟ ਜਾਂਦਾ ਹੈ,

ਨਾਨਕ ਤਿਨ ਮਹਿ ਏਹੁ ਬਿਸਾਸੁ ॥੩॥

O Nanak, this faith is firmly implanted within. ||3||

ਹੇ ਨਾਨਕ! (ਅਕਾਲ ਪੁਰਖ ਦੀ ਇਸ ਸਰਬ-ਵਿਆਪਕ ਹਸਤੀ ਦਾ) ਇਹ ਯਕੀਨ ਉਹਨਾਂ ਦੇ ਅੰਦਰ ਬਣਦਾ ਹੈ ॥੩॥ ਬਿਸਾਸੁ = ਵਿਸ਼ਵਾਸ, ਯਕੀਨ ॥੩॥