ਬਿਹਾਗੜੇ ਕੀ ਵਾਰ ਮਹਲਾ ੪ ॥
Vaar Of Bihaagraa, Fourth Mehl:
ਰਾਗ ਬਿਹਾਗੜਾ ਵਿੱਚ ਗੁਰੂ ਰਾਮਦਾਸ ਜੀ ਦੀ 'ਵਾਰ'।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਗੁਰ ਸੇਵਾ ਤੇ ਸੁਖੁ ਪਾਈਐ ਹੋਰ ਥੈ ਸੁਖੁ ਨ ਭਾਲਿ ॥
Serving the Guru, peace is obtained; do not search for peace anywhere else.
ਸੁਖ ਸਤਿਗੁਰੂ ਦੀ ਸੇਵਾ ਤੋਂ (ਹੀ) ਮਿਲਦਾ ਹੈ ਕਿਸੇ ਹੋਰ ਥਾਂ ਸੁਖ ਨਾਹ ਢੂੰਢ,
ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥
The soul is pierced by the Word of the Guru's Shabad. The Lord dwells ever with the soul.
ਜਦੋਂ ਸਤਿਗੁਰੂ ਦੇ ਸ਼ਬਦ ਵਿਚ ਮਨ ਨੂੰ ਪ੍ਰੋ ਦੇਈਏ ਤਾਂ ਹਰੀ ਸਦਾ ਅੰਗ ਸੰਗ ਵੱਸਦਾ ਹੈ। ਭੈਦੀਐ = ਵਿੰਨ੍ਹੀਏ, ਪ੍ਰੋ ਦੇਈਏ।
ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥
O Nanak, they alone obtain the Naam, the Name of the Lord, who are blessed by the Lord with His Glance of Grace. ||1||
ਹੇ ਨਾਨਕ! (ਹਰੀ ਦਾ) ਨਾਮ ਉਹਨਾਂ ਨੂੰ ਮਿਲਦਾ ਹੈ, ਜਿਨ੍ਹਾਂ ਨੂੰ ਪ੍ਰਭੂ ਮੇਹਰ ਦੀ ਨਜ਼ਰ ਨਾਲ ਵੇਖਦਾ ਹੈ ॥੧॥