ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ।
ਅਗਲੇ ਮੁਏ ਸਿ ਪਾਛੈ ਪਰੇ ॥
Those who have died have been forgotten.
ਜੇਹੜੇ ਆਪਣੇ ਵੱਡੇ-ਵਡੇਰੇ ਮਰ ਚੁਕੇ ਹੁੰਦੇ ਹਨ ਉਹ ਭੁੱਲ ਜਾਂਦੇ ਹਨ (ਭਾਵ, ਇਹ ਗੱਲ ਭੁੱਲ ਜਾਂਦੀ ਹੈ ਕਿ ਉਹ ਜੋੜੀ ਹੋਈ ਮਾਇਆ ਇੱਥੇ ਹੀ ਛੱਡ ਗਏ), ਅਗਲੇ = ਆਪਣੇ ਤੋਂ ਪਹਿਲੇ, ਆਪਣੇ ਵੱਡੇ ਵਡੇਰੇ। ਸਿ = ਉਹ ਵੱਡੇ ਵਡੇਰੇ। ਪਾਛੈ ਪਰੇ = ਭੁੱਲ ਗਏ।
ਜੋ ਉਬਰੇ ਸੇ ਬੰਧਿ ਲਕੁ ਖਰੇ ॥
Those who survive have fastened their belts.
ਜੇਹੜੇ ਹੁਣ ਜੀਊਂਦੇ ਹਨ ਉਹ (ਮਾਇਆ ਜੋੜਨ ਲਈ) ਲੱਕ ਬੰਨ੍ਹ ਕੇ ਖਲੋ ਜਾਂਦੇ ਹਨ। ਉਬਰੇ = ਬਚੇ ਹੋਏ ਹਨ, ਜੀਊਂਦੇ ਹਨ। ਸੇ = ਉਹ ਬੰਦੇ। ਬੰਧਿ = ਬੰਨ੍ਹ ਕੇ। ਖਰੇ = ਖਲੋਤੇ ਹੋਏ ਹਨ।
ਜਿਹ ਧੰਧੇ ਮਹਿ ਓਇ ਲਪਟਾਏ ॥
They are busily occupied in their affairs;
ਜਿਸ ਧੰਧੇ ਵਿਚ ਉਹ (ਮਰ ਚੁਕੇ ਵੱਡੇ ਵਡੇਰੇ) ਫਸੇ ਹੋਏ ਸਨ, ਮਹਿ = ਵਿਚ। ਓਇ = ਉਹ ਮਰ ਚੁਕੇ ਵੱਡੇ ਵਡੇਰੇ। ਲਪਟਾਏ = ਫਸੇ ਹੋਏ ਸਨ। ਤੇ = ਤੋਂ।
ਉਨ ਤੇ ਦੁਗੁਣ ਦਿੜੀ ਉਨ ਮਾਏ ॥੧॥
they cling twice as hard to Maya. ||1||
ਉਹਨਾਂ ਤੋਂ ਦੂਣੀ ਮਾਇਆ ਦੀ ਪਕੜ ਉਹ ਜੀਊਂਦੇ ਮਨੁੱਖ ਆਪਣੇ ਮਨ ਵਿਚ ਬਣਾ ਲੈਂਦੇ ਹਨ ॥੧॥ ਦੁਗੁਣ = ਦੂਣੀ। ਦਿੜੀ = ਪੱਕੀ ਕਰ ਕੇ ਬੰਨ੍ਹੀ ਹੋਈ ਹੈ। ਉਨ = ਉਹਨਾਂ ਨੇ ਜੋ ਹੁਣ ਜੀਊਂਦੇ ਹਨ। ਮਾਏ = ਮਾਇਆ ॥੧॥
ਓਹ ਬੇਲਾ ਕਛੁ ਚੀਤਿ ਨ ਆਵੈ ॥
No one thinks of the time of death;
(ਮੂਰਖ ਮਨੁੱਖ ਨੂੰ) ਉਹ ਸਮਾ ਰਤਾ ਭੀ ਚੇਤੇ ਨਹੀਂ ਆਉਂਦਾ (ਜਦੋਂ ਵੱਡੇ-ਵਡੇਰਿਆਂ ਵਾਂਗ ਸਭ ਕੁਝ ਇੱਥੇ ਹੀ ਛੱਡ ਜਾਣਾ ਹੈ)। ਬੇਲਾ = ਸਮਾ। ਚੀਤਿ = ਚਿੱਤ ਵਿਚ।
ਬਿਨਸਿ ਜਾਇ ਤਾਹੂ ਲਪਟਾਵੈ ॥੧॥ ਰਹਾਉ ॥
people grasp to hold that which shall pass away. ||1||Pause||
ਮਨੁੱਖ (ਮੁੜ ਮੁੜ) ਉਸੇ (ਮਾਇਆ) ਨਾਲ ਚੰਬੜਦਾ ਹੈ ਜਿਸ ਨੇ ਨਾਸ ਹੋ ਜਾਣਾ ਹੈ (ਜਿਸ ਨਾਲ ਸਾਥ ਨਹੀਂ ਨਿਭਣਾ) ॥੧॥ ਰਹਾਉ ॥ ਬਿਨਸਿ ਜਾਇ = ਮਰ ਜਾਂਦਾ ਹੈ। ਤਾਹੂ = ਉਸ ਮਾਇਆ ਨਾਲ ਹੀ ॥੧॥ ਰਹਾਉ ॥
ਆਸਾ ਬੰਧੀ ਮੂਰਖ ਦੇਹ ॥
The fools - their bodies are bound down by desires.
ਮੂਰਖ ਮਨੁੱਖ ਦਾ ਸਰੀਰ (ਭਾਵ, ਹਰੇਕ ਗਿਆਨ-ਇੰਦ੍ਰਾ ਮਾਇਆ ਦੀਆਂ) ਆਸਾਂ ਨਾਲ ਜਕੜਿਆ ਰਹਿੰਦਾ ਹੈ। ਬੰਧੀ = ਬੱਝੀ ਹੋਈ। ਮੂਰਖ ਦੇਹ = ਮੂਰਖ ਦਾ ਸਰੀਰ।
ਕਾਮ ਕ੍ਰੋਧ ਲਪਟਿਓ ਅਸਨੇਹ ॥
They are mired in sexual desire, anger and attachment;
ਮੂਰਖ ਮਨੁੱਖ ਕਾਮ ਕ੍ਰੋਧ ਮੋਹ ਦੇ ਬੰਧਨਾਂ ਵਿਚ ਫਸਿਆ ਰਹਿੰਦਾ ਹੈ। ਅਸਨੇਹ = ਮੋਹ (स्नेह)।
ਸਿਰ ਊਪਰਿ ਠਾਢੋ ਧਰਮ ਰਾਇ ॥
the Righteous Judge of Dharma stands over their heads.
ਸਿਰ ਉੱਤੇ ਧਰਮਰਾਜ ਖਲੋਤਾ ਹੋਇਆ ਹੈ (ਭਾਵ, ਮੌਤ ਦਾ ਸਮਾ ਨੇੜੇ ਆ ਰਿਹਾ ਹੈ, ਪਰ) ਠਾਢੋ = ਖਲੋਤਾ ਹੋਇਆ ਹੈ।
ਮੀਠੀ ਕਰਿ ਕਰਿ ਬਿਖਿਆ ਖਾਇ ॥੨॥
Believing it to be sweet, the fools eat poison. ||2||
ਮੂਰਖ ਮਨੁੱਖ (ਆਤਮਕ ਮੌਤ ਲਿਆਉਣ ਵਾਲੀ) ਮਾਇਆ (-ਜ਼ਹਰ) ਮਿੱਠੀ ਜਾਣ ਜਾਣ ਕੇ ਖਾਂਦਾ ਰਹਿੰਦਾ ਹੈ ॥੨॥ ਬਿਖਿਆ = ਮਾਇਆ ॥੨॥
ਹਉ ਬੰਧਉ ਹਉ ਸਾਧਉ ਬੈਰੁ ॥
They say, "I shall tie up my enemy, and I shall cut him down.
(ਮਾਇਆ-ਮੱਤਾ ਮੂਰਖ ਮਨੁੱਖ ਇਉਂ ਅਹੰਕਾਰ-ਭਰੀਆਂ ਗੱਲਾਂ ਕਰਦਾ ਹੈ:) ਮੈਂ (ਉਸ ਨੂੰ) ਬੰਨ੍ਹ ਲਵਾਂਗਾ, ਮੈਂ (ਉਸ ਪਾਸੋਂ ਆਪਣਾ) ਵੈਰ (ਦਾ ਬਦਲਾ) ਲਵਾਂਗਾ, ਹਉ = ਮੈਂ। ਬੰਧਉ = ਬੰਧਉਂ, ਮੈਂ ਬੰਨ੍ਹ ਲੈਂਦਾ ਹਾਂ, ਮੈਂ ਬੰਨ੍ਹ ਲਵਾਂਗਾ। ਸਾਧਉ ਬੈਰੁ = ਮੈਂ ਵੈਰ ਲਵਾਂਗਾ।
ਹਮਰੀ ਭੂਮਿ ਕਉਣੁ ਘਾਲੈ ਪੈਰੁ ॥
Who dares to set foot upon my land?
ਮੇਰੀ ਭੁਇਂ ਉਤੇ ਕੌਣ ਪੈਰ ਰੱਖਦਾ ਹੈ? ਭੂਮਿ = ਜ਼ਮੀਨ (ਉਤੇ)। ਘਾਲੈ ਪੈਰੁ = ਪੈਰ ਰੱਖ ਸਕਦਾ ਹੈ।
ਹਉ ਪੰਡਿਤੁ ਹਉ ਚਤੁਰੁ ਸਿਆਣਾ ॥
I am learned, I am clever and wise."
ਮੈਂ ਵਿਦਵਾਨ ਹਾਂ, ਮੈਂ ਚਤੁਰ ਹਾਂ ਮੈਂ ਸਿਆਣਾ ਹਾਂ।
ਕਰਣੈਹਾਰੁ ਨ ਬੁਝੈ ਬਿਗਾਨਾ ॥੩॥
The ignorant ones do not recognize their Creator. ||3||
(ਆਪਣੇ ਅਹੰਕਾਰ ਵਿਚ) ਮੂਰਖ ਮਨੁੱਖ ਆਪਣੇ ਪੈਦਾ ਕਰਨ ਵਾਲੇ ਪਰਮਾਤਮਾ ਨੂੰ ਭੀ ਨਹੀਂ ਸਮਝਦਾ (ਚੇਤੇ ਰੱਖਦਾ) ॥੩॥ ਬਿਗਾਨਾ = ਬੇ-ਗਿਆਨਾ, ਮੂਰਖ ॥੩॥
ਅਪੁਨੀ ਗਤਿ ਮਿਤਿ ਆਪੇ ਜਾਨੈ ॥
The Lord Himself knows His Own state and condition.
(ਪਰ ਜੀਵ ਦੇ ਭੀ ਕੀਹ ਵੱਸ?) ਪਰਮਾਤਮਾ ਆਪ ਹੀ ਜਾਣਦਾ ਹੈ ਕਿ ਉਹ ਆਪ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ। ਗਤਿ = ਅਵਸਥਾ, ਹਾਲਤ। ਮਿਤਿ = ਮਰਯਾਦਾ, ਮਾਪ।
ਕਿਆ ਕੋ ਕਹੈ ਕਿਆ ਆਖਿ ਵਖਾਨੈ ॥
What can anyone say? How can anyone describe Him?
ਜੀਵ (ਉਸ ਪਰਮਾਤਮਾ ਦੀ ਗਤਿ ਮਿਤਿ ਬਾਰੇ) ਕੁਝ ਭੀ ਕਹਿ ਨਹੀਂ ਸਕਦਾ, ਕੁਝ ਭੀ ਆਖ ਕੇ ਬਿਆਨ ਨਹੀਂ ਕਰ ਸਕਦਾ। ਆਖਿ = ਆਖ ਕੇ। ਕੋ = ਕੋਈ ਮਨੁੱਖ।
ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥
Whatever He attaches us to - to that we are attached.
ਹੇ ਪ੍ਰਭੂ! ਤੂੰ ਜੀਵ ਨੂੰ ਜਿਸ ਜਿਸ ਪਾਸੇ ਲਾਂਦਾ ਹੈਂ, ਉਧਰ ਉਧਰ ਹੀ ਇਹ ਲੱਗ ਸਕਦਾ ਹੈ। ਜਿਤੁ = ਜਿਸ ਪਾਸੇ।
ਅਪਨਾ ਭਲਾ ਸਭ ਕਾਹੂ ਮੰਗਨਾ ॥੪॥
Everyone begs for their own good. ||4||
ਹਰੇਕ ਜੀਵ ਨੇ ਤੇਰੇ ਪਾਸੋਂ ਹੀ ਆਪਣੇ ਭਲੇ ਦੀ ਮੰਗ ਮੰਗਣੀ ਹੈ ॥੪॥ ਸਭ ਕਾਹੂ = ਹਰ ਕਿਸੇ ਨੇ ॥੪॥
ਸਭ ਕਿਛੁ ਤੇਰਾ ਤੂੰ ਕਰਣੈਹਾਰੁ ॥
Everything is Yours; You are the Creator Lord.
ਹੇ ਪ੍ਰਭੂ! ਇਹ ਸਭ ਕੁਝ ਤੇਰਾ ਹੀ ਪੈਦਾ ਕੀਤਾ ਹੋਇਆ ਹੈ, ਤੂੰ ਹੀ ਸਾਰੇ ਜਗਤ ਦਾ ਬਣਾਣ ਵਾਲਾ ਹੈਂ।
ਅੰਤੁ ਨਾਹੀ ਕਿਛੁ ਪਾਰਾਵਾਰੁ ॥
You have no end or limitation.
ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਤੇਰੇ ਸਰੂਪ ਦਾ ਉਰਲਾ ਪਾਰਲਾ ਬੰਨ੍ਹਾ ਨਹੀਂ ਲੱਭ ਸਕਦਾ। ਪਾਰਾਵਾਰੁ = ਪਾਰਲਾ ਤੇ ਉਰਲਾ ਬੰਨਾ।
ਦਾਸ ਅਪਨੇ ਕਉ ਦੀਜੈ ਦਾਨੁ ॥
Please give this gift to Your servant,
ਹੇ ਪ੍ਰਭੂ! ਆਪਣੇ ਦਾਸ ਨੂੰ ਇਹ ਦਾਤ ਬਖ਼ਸ਼ ਕਿ
ਕਬਹੂ ਨ ਵਿਸਰੈ ਨਾਨਕ ਨਾਮੁ ॥੫॥੯॥੭੮॥
that Nanak might never forget the Naam. ||5||9||78||
(ਤੇਰੇ ਦਾਸ) ਨਾਨਕ ਨੂੰ ਕਦੇ ਤੇਰਾ ਨਾਮ ਨਾਹ ਭੁੱਲੇ ॥੫॥੯॥੭੮॥